ਬੰਦੀ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਮੁਹਿੰਮ ਛੇੜੇਗੀ SGPC

ਬੰਦੀ ਸਿੰਘਾਂ ਦੇ ਮਾਮਲੇ ਵਿੱਚ ਮਨੁੱਖੀ ਅਧਿਕਾਰਾਂ ਨਾਲ ਜੁੜੇ ਕੌਮੀ ਤੇ ਮਾਨਵਤਾ ਪੱਖੀ ਸੰਵੇਦਨਾ ਰੱਖਣ ਵਾਲੇ ਲੋਕਾਂ ਦੀ ਇੱਕ ਵੱਡੀ ਮੀਟਿੰਗ ਜਲਦੀ ਹੀ ਸੱਦੀ ਜਾਵੇਗੀ। ਇਸ ਵਿੱਚ ਭਾਰਤ ਦੇ ਸਾਰੇ ਹਿੱਸਿਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਲੋਕ ਸ਼ਿਰਕਤ ਕਰਨਗੇ।

Share:

ਹਾਈਲਾਈਟਸ

  • ਬੰਦੀ ਸਿੰਘਾਂ ਨਾਲ ਵਿਤਕਰਾ ਹਰ ਮੰਚ ’ਤੇ ਉਠਾਇਆ ਜਾਵੇਗਾ।
  • ਬਹੁ-ਭਾਸ਼ੀ ਦਸਤਾਵੇਜ਼ੀ ਫਿਲਮਾਂ ਬਣਾਈਆਂ ਤੇ ਪ੍ਰਸਾਰਿਤ ਕੀਤੀਆਂ ਜਾਣਗੀਆਂ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਜ਼ਲਦ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਮੁਹਿੰਮ ਛੇੜੇਗੀ। ਇਸ ਲਈ ਕਮੇਟੀ ਵਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਬੰਦੀ ਸਿੰਘਾਂ ਦੇ ਮਾਮਲੇ ਵਿੱਚ ਮਨੁੱਖੀ ਅਧਿਕਾਰਾਂ ਨਾਲ ਜੁੜੇ ਕੌਮੀ ਤੇ ਮਾਨਵਤਾ ਪੱਖੀ ਸੰਵੇਦਨਾ ਰੱਖਣ ਵਾਲੇ ਲੋਕਾਂ ਦੀ ਇੱਕ ਵੱਡੀ ਮੀਟਿੰਗ ਜਲਦੀ ਹੀ ਸੱਦੀ ਜਾਵੇਗੀ। ਇਸ ਵਿੱਚ ਭਾਰਤ ਦੇ ਸਾਰੇ ਹਿੱਸਿਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਲੋਕ ਸ਼ਿਰਕਤ ਕਰਨਗੇ। ਇਸ ਮੀਟਿੰਗ ਵਿੱਚ ਸਿੱਖ ਹੀ ਨਹੀਂ ਹੋਰਨਾਂ ਧਰਮਾਂ ਦੇ ਲੋਕ ਵੀ ਹਿੱਸਾ ਲੈਣਗੇ। ਇਹ ਫੈਸਲਾ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕਲਗੀਧਰ ਨਿਵਾਸ ਵਿਖੇ ਬੁਲਾਈ ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਿਰਾਂ ਦੀ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੈਦੀ ਕੋਈ ਪੇਸ਼ੇਵਰ ਅਪਰਾਧੀ ਨਹੀਂ ਹਨ, ਸਗੋਂ ਉਨ੍ਹਾਂ ਨੇ ਕੌਮ ਪ੍ਰਤੀ ਜ਼ੁਲਮ ਦੀ ਭਾਵਨਾ ਤੋਂ ਇਹ ਕਦਮ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਵਿਤਕਰਾ ਹਰ ਮੰਚ ’ਤੇ ਉਠਾਇਆ ਜਾਵੇਗਾ। ਬਹੁ-ਭਾਸ਼ੀ ਦਸਤਾਵੇਜ਼ੀ ਫਿਲਮਾਂ ਬਣਾਈਆਂ ਜਾਣਗੀਆਂ ਅਤੇ ਪ੍ਰਸਾਰਿਤ ਕੀਤੀਆਂ ਜਾਣਗੀਆਂ, ਤਾਂ ਜੋ ਪੂਰੀ ਦੁਨੀਆ ਦੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਭਾਰਤ ਵਿੱਚ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਕਿਵੇਂ ਉਲੰਘਣਾ ਹੋ ਰਹੀ ਹੈ।

ਰਾਸ਼ਟਰੀ ਤੇ ਮਾਨਵੀ ਸੰਵੇਦਨਾ ਰੱਖਣ ਵਾਲੇ ਲੋਕਾਂ ਨਾਲ ਰਾਬਤਾ ਕਾਇਮ ਕਰੇਗੀ ਸ਼੍ਰੋਮਣੀ ਕਮੇਟੀ

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਸਾਂਝੀ ਮੁਹਿੰਮ ਵਿੱਢਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।  ਇਸ ਮੁੱਦੇ ਨੂੰ ਸਾਂਝੀ ਮੁਹਿੰਮ ਵਜੋਂ ਅੱਗੇ ਵਧਾਉਣ ਲਈ ਸਹਿਮਤੀ ਬਣੀ। ਧਾਮੀ ਨੇ ਦੱਸਿਆ ਕਿ ਮੀਟਿੰਗ ਦੇ ਦੌਰਾਨ ਕਈ ਵੱਡਮੁੱਲੇ ਸੁਝਾਅ ਵੀ ਹਾਸਿਲ ਹੋਏ ਹਨ, ਜਿਨ੍ਹਾਂ ਦੇ ਆਧਾਰ 'ਤੇ ਸ਼੍ਰੋਮਣੀ ਕਮੇਟੀ ਆਪਣੀ ਅਗਲੀ ਰਣਨੀਤੀ ਉਲੀਕੇਗੀ। ਫਿਲਹਾਲ ਸ਼ੁਰੂਆਤੀ ਤੌਰ 'ਤੇ ਕੁਝ ਪ੍ਰੋਗਰਾਮ ਸ਼ੁਰੂ ਕਰਨ 'ਤੇ ਸਹਿਮਤੀ ਬਣੀ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਹੁਣ ਰਾਸ਼ਟਰੀ ਅਤੇ ਮਾਨਵੀ ਸੰਵੇਦਨਾ ਰੱਖਣ ਵਾਲੇ ਲੋਕਾਂ ਨਾਲ ਰਾਬਤਾ ਕਾਇਮ ਕਰੇਗੀ। ਬੰਦੀ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਪ੍ਰਚਾਰ ਮੁਹਿੰਮ ਵੀ ਚਲਾਈ ਜਾਵੇਗੀ, ਜਿਸ ਵਿਚ ਦੁਨੀਆ ਨੂੰ ਇਸ ਮਾਮਲੇ ਸਬੰਧੀ ਦੱਸਿਆ ਜਾਵੇਗਾ।

ਇਹ ਵੀ ਪੜ੍ਹੋ