ਸ਼ਹੀਦ Amritpal Singh ਪੂਰੇ ਪੰਜਾਬ ਦਾ ਪੁੱਤਰ,ਸੂਬਾ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਚਟਾਨ ਵਾਂਗ ਖੜੀ- CM ਮਾਨ

ਮੁੱਖ ਮੰਤਰੀ ਮਾਨ ਨੇ ਪਿੰਡ ਜੰਡੌਰ ਵਿੱਚ ਸ਼ਹੀਦ ਅੰਮ੍ਰਿਤਪਾਲ ਦੇ ਨਾਂ ’ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਅਤੇ ਪੀੜਤ ਪਰਿਵਾਰ ਜੋ ਵੀ ਆਦੇਸ਼ ਦੇਣਗੇ, ਉਨ੍ਹਾਂ ਨੂੰ ਪੂਰਾ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ।

Share:

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੰਡੋਰ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੀਐਮ ਮਾਨ ਨੇ ਕਿਹਾ ਕਿ ਹੈੱਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸੂਬੇ ਦੀ ਸੁਰੱਖਿਆ ਲਈ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਉਹ ਆਪਣੇ ਪਰਿਵਾਰ ਅਤੇ ਪਿੰਡ ਦਾ ਹੀ ਨਹੀਂ ਸਗੋਂ ਪੂਰੇ ਪੰਜਾਬ ਦਾ ਪੁੱਤਰ ਬਣ ਗਿਆ ਹੈ। ਸੂਬਾ ਸਰਕਾਰ ਬਲਿਦਾਨੀ ਦੇ ਪਰਿਵਾਰ ਨਾਲ ਚਟਾਨ ਵਾਗੂੰ ਖੜ੍ਹੀ ਹੈ ਅਤੇ ਪਰਿਵਾਰ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਮਾਨ ਨੇ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ

ਮੁੱਖ ਮੰਤਰੀ ਮਾਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਸੂਬੇ ਦੀ ਸ਼ਾਂਤੀ ਭੰਗ ਕਰਨ ਅਤੇ ਅਮਨ-ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਹਾਲ ਗੈਂਗਸਟਰ ਸੁਖਵਿੰਦਰ ਸਿੰਘ ਰਾਣਾ ਵਰਗਾ ਹੀ ਹੋਵੇਗਾ। ਉਨ੍ਹਾਂ ਜ਼ਿਲ੍ਹਾ ਪੁਲਿਸ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾ ਰਹੀ ਹੈ।

ਇਹ ਵੀ ਪੜ੍ਹੋ