Jalandhar: ਭਾਜਪਾ 'ਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ  

Jalandhar: ਦਸ ਦੇਈਏ ਕਿ ਸ਼ੀਤਲ ਨੇ ਜਲੰਧਰ ਪੱਛਮੀ ਸੀਟ ਤੋਂ ਆਪ ਦੀ ਟਿਕਟ ਤੇ ਚੋਣ ਲੜੀ ਸੀ। ਉਨ੍ਹਾਂ ਨੂੰ 39 ਹਜ਼ਾਰ ਤੋਂ ਵੱਧ ਵੋਟਾਂ ਪਇਆ ਸਨ। ਉਨ੍ਹਾਂ ਨੇ ਕਾਂਗਰਸ ਦੀ ਟਿਕਟ ਤੇ ਚੋਣ ਲੜੇ ਸੁਸ਼ੀਲ ਕੁਮਾਰ ਰਿੰਕੂ ਨੂੰ 4000 ਤੋਂ ਵੀ ਵੱਧ ਵੋਟਾਂ ਨਾਲ ਹਰਾਇਆ ਸੀ।

Share:

Jalandhar: ਜਲੰਧਰ ਪੱਛਮੀ ਤੋਂ ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਏ ਵਿਧਾਇਕ ਬਾਰੇ ਵੱਡੀ ਖਬਰ ਆ ਰਹੀ ਹੈ। ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ। ਦਸ ਦੇਈਏ ਕਿ ਸ਼ੀਤਲ ਨੇ ਜਲੰਧਰ ਪੱਛਮੀ ਸੀਟ ਤੋਂ ਆਪ ਦੀ ਟਿਕਟ ਤੇ ਚੋਣ ਲੜੀ ਸੀ। ਉਨ੍ਹਾਂ ਨੂੰ 39 ਹਜ਼ਾਰ ਤੋਂ ਵੱਧ ਵੋਟਾਂ ਪਇਆ ਸਨ। ਉਨ੍ਹਾਂ ਨੇ ਕਾਂਗਰਸ ਦੀ ਟਿਕਟ ਤੇ ਚੋਣ ਲੜੇ ਸੁਸ਼ੀਲ ਕੁਮਾਰ ਰਿੰਕੂ ਨੂੰ 4000 ਤੋਂ ਵੀ ਵੱਧ ਵੋਟਾਂ ਨਾਲ ਹਰਾਇਆ ਸੀ। ਹੁਣ ਉਹ ਖੁਦ ਜਲੰਧਰ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਕ-ਦੂਜੇ ਦੇ ਸਿਆਸੀ ਵਿਰੋਧੀ ਰਹੇ ਦੋਵੇਂ ਆਗੂਆਂ ਦੀ ਦੋਸਤੀ ਹੁਣ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਇਹ ਵੀ ਪੜ੍ਹੋ