ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਕੀਤਾ house arrest

Simranjit Singh Mann ਵੱਲੋਂ ਅੱਜ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧੂਰੀ ਵਿਖੇ ਦਿੱਤੇ ਧਰਨੇ ਦਿੱਤੇ ਜਾਣੇ ਸਨ ਅਤੇ ਰੇਲਾਂ ਰੋਕਣ ਦਾ ਕੀਤਾ ਗਿਆ ਸੀ।

Share:

ਹਾਈਲਾਈਟਸ

  • ਸਿਮਰਨਜੀਤ ਸਿੰਘ ਮਾਨ ਸਮੇਤ ਪਾਰਟੀ ਦੇ ਲਗਭਗ ਸਾਰੇ ਅਹੁਦੇਦਾਰਾਂ ਨੂੰ ਪੁਲਿਸ ਨੇ ਹਾਉਸ ਅਰੈਸਟ ਕਰ ਲਿਆ।

Punjab News: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਵਲੋ  house arrest ਕਰ ਲਿਆ ਗਿਆ। ਸਵੇਰੇ ਤੜਕ ਸਾਰ ਤੋਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿਖੇ ਤਾਇਨਾਤ ਹੋ ਗਈ। ਜ਼ਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧੂਰੀ ਵਿਖੇ ਅੱਜ ਟਰੇਨਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਲੇ ਕੇ ਅੱਜ ਸਿਮਰਨਜੀਤ ਸਿੰਘ ਮਾਨ ਸਮੇਤ ਪਾਰਟੀ ਦੇ ਲਗਭਗ ਸਾਰੇ ਅਹੁਦੇਦਾਰਾਂ ਨੂੰ ਪੁਲਿਸ ਨੇ ਹਾਉਸ ਅਰੈਸਟ ਕਰ ਲਿਆ।

ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼-- ਇਕਬਾਲ ਸਿੰਘ ਟਿਵਾਣਾ

ਉਧਰ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਿੱਜੀ ਸਕੱਤਰ ਇਕਬਾਲ ਸਿੰਘ ਟਿਵਾਣਾ ਨੇ ਇਸ ਗ੍ਰਿਫਤਾਰੀ ਦੀ ਨਿਖੇਦੀ ਕਰਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਪਾਰਟੀ ਵੱਲੋਂ ਅਮਨ ਸ਼ਾਂਤੀ ਨਾਲ ਆਪਣਾ ਰੋਸ ਜਾਹਿਰ ਕੀਤਾ ਜਾਣਾ ਸੀ ਪਰੰਤੂ ਸਿਮਰਜੀਤ ਸਿੰਘ ਮਾਨ ਸਮੇਤ ਸਮੁੱਚੇ ਅਹੁਦੇਦਾਰਾਂ ਨੂੰ ਗ੍ਰਿਫਤਾਰ ਕਰਕੇ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ ਪਰ ਲੋਕਤੰਤਰ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕੇਗਾ ।

ਇਹ ਵੀ ਪੜ੍ਹੋ