Shiromani Akali Dal ਨੇ ਮੁਲਤਵੀ ਕੀਤੀ “ਪੰਜਾਬ ਬਚਾਓ ਯਾਤਰਾ”,ਕੋਰ ਕਮੇਟੀ ਦੀ ਮੀਟਿੰਗ ਅੱਜ

ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ਮਜ਼ਦੂਰਾਂ ਦੇ ਹੱਕ ਲਈ ਕੰਮ ਕੀਤਾ ਹੈ।

Share:

Punjab News: ਚੰਡੀਗੜ੍ਹ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਇੱਤ ਅਹਿਮ ਬੈਠਕ ਹੋਣ ਜਾ ਰਹੀ ਹੈ। ਦੱਸ ਦਈਏ ਕਿ ਇਹ ਬੈਠਕ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਗਠਜੋੜ ਤੋੜਨ ਦੇ ਐਲਾਨ ਤੋਂ ਬਾਅਦ ਕੀਤੀ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਮੀਟਿੰਗ ਵਿੱਚ ਕਿਸਾਨਾਂ ਦੇ ਸੰਘਰਸ਼ ਸਮੇਤ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।

ਅਕਾਲੀ ਦਲ ਨੇ ਕਿਸਾਨਾਂ ਦੇ ਨਾਲ- ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾਈ ਹੈ। ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਹੱਕਾਂ ਲਈ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ ਪੰਜਾਬ ਬਚਾਓ ਯਾਤਰਾ ਵੀਰਵਾਰ ਨੂੰ ਮੁਲਤਵੀ ਕਰ ਦਿੱਤੀ ਗਈ ਹੈ। ਅਕਾਲੀ ਦਲ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਮੌਜੂਦਾ ਸਥਿਤੀ 'ਤੇ ਵਿਚਾਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ।

ਯਾਤਰਾ ਪਹਿਲੀ ਫਰਵਰੀ ਨੂੰ ਸ਼ੁਰੂ ਹੋਈ ਸੀ

ਦੱਸਣਯੋਗ ਹੈ ਕਿ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਬਚਾਓ ਯਾਤਰਾ 1 ਫਰਵਰੀ ਨੂੰ ਅਟਾਰੀ ਤੋਂ ਸ਼ੁਰੂ ਕੀਤੀ ਸੀ। ਪਹਿਲੇ ਪੜਾਅ ਵਿੱਚ 44 ਸਰਕਲਾਂ ਨੂੰ ਕਵਰ ਕੀਤਾ ਜਾਣਾ ਹੈ। ਯਾਤਰਾ ਰੋਜ਼ਾਨਾ ਦੋ ਹਲਕਿਆਂ ਵਿੱਚ ਹੋ ਰਹੀ ਹੈ। ਯਾਤਰਾ ਦੌਰਾਨ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ