ਪੰਜਾਬ ਤੋਂ ਬਾਹਰ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਹੋਰ ਤੇਜ਼ ਕਰੇਗੀ ਸ਼੍ਰੋਮਣੀ ਕਮੇਟੀ 

ਇਸੇ ਕੜੀ ਤਹਿਤ ਰਾਮ ਸਿੰਘ ਰਾਠੌਰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਦੇ ਆਨਰੇਰੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤ ਨੂੰ ਗੁਰਮਤਿ ਨਾਲ ਜੋੜਨ ਅਤੇ ਸਿੱਖ ਰਹਿਣੀ ਵਿੱਚ ਪ੍ਰਪੱਕ ਰਹਿਣ ਲਈ ਪ੍ਰੇਰਣਾ ਵਾਸਤੇ  ਪੰਜਾਬ ਅੰਦਰ ਵੱਡੀ ਗਿਣਤੀ ਵਿੱਚ ਪ੍ਰਚਾਰਕ, ਕਵੀਸ਼ਰ ਤੇ ਢਾਡੀ ਜਥੇ ਸੇਵਾ ਨਿਭਾਅ ਰਹੇ ਹਨ। 

Courtesy: ਰਾਮ ਸਿੰਘ ਰਾਠੌਰ ਨੂੰ ਨਿਯੁਕਤੀ ਪੱਤਰ ਦਿੰਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

Share:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਸੰਚਾਰੂ ਢੰਗ ਨਾਲ ਚਲਾਉਣ ਲਈ ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਵਿਖੇ ਆਨਰੇਰੀ ਤੌਰ ’ਤੇ ਇੰਚਾਰਜ ਵਜੋਂ ਸੇਵਾਵਾਂ ਸੌਂਪੀਆਂ ਹਨ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਉਨ੍ਹਾਂ ਨੂੰ ਅਧਿਕਾਰਤ ਪੱਤਰ ਸੌਂਪ ਕੇ ਕਾਰਜਸ਼ੀਲ ਕੀਤਾ। 

ਸਿੱਖ ਮਿਸ਼ਨ ਰਾਹੀਂ ਹੋਵੇਗਾ ਪ੍ਰਚਾਰ 

ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤ ਨੂੰ ਗੁਰਮਤਿ ਨਾਲ ਜੋੜਨ ਅਤੇ ਸਿੱਖ ਰਹਿਣੀ ਵਿੱਚ ਪ੍ਰਪੱਕ ਰਹਿਣ ਲਈ ਪ੍ਰੇਰਣਾ ਵਾਸਤੇ ਜਿਥੇ ਪੰਜਾਬ ਅੰਦਰ ਵੱਡੀ ਗਿਣਤੀ ਵਿੱਚ ਪ੍ਰਚਾਰਕ, ਕਵੀਸ਼ਰ ਤੇ ਢਾਡੀ ਜਥੇ ਸੇਵਾ ਨਿਭਾਅ ਰਹੇ ਹਨ, ਉਥੇ ਹੀ ਵੱਖ-ਵੱਖ ਸੂਬਿਆਂ ਵਿੱਚ ਸਥਾਪਤ ਕੀਤੇ ਸਿੱਖ ਮਿਸ਼ਨ ਵੀ ਜਿੰਮੇਵਾਰੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਪ੍ਰਚਾਰ ਦੀ ਇਸੇ ਹੀ ਭਾਵਨਾ ਅਨੁਸਾਰ ਐਡਵੋਕੇਟ ਧਾਮੀ ਵੱਲੋਂ ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ ਵਿਖੇ ਆਨਰੇਰੀ ਇੰਚਾਰਜ ਲਗਾਇਆ ਗਿਆ ਹੈ। 

ਹੋਰ ਪ੍ਰਚਾਰਕਾਂ ਦੀ ਵੀ ਕੀਤੀ ਜਾਵੇਗੀ ਤਾਇਨਾਤੀ 

ਉਨ੍ਹਾਂ ਕਿਹਾ ਕਿ ਰਾਮ ਸਿੰਘ ਨੂੰ ਇਨ੍ਹਾਂ ਸੂਬਿਆਂ ਵਿੱਚ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕਰਨ ਦੇ ਨਾਲ-ਨਾਲ ਉਥੇ ਵੱਸਦੇ ਸਿੱਖ ਪਰਿਵਾਰਾਂ ਦੇ ਵੇਰਵੇ ਇਕੱਤਰ ਕਰਕੇ ਦਫ਼ਤਰ ਧਰਮ ਪ੍ਰਚਾਰ ਕਮੇਟੀ ਵਿਖੇ ਭੇਜਣ ਦੀ ਜ਼ੁੰਮੇਵਾਰੀ ਦਿੱਤੀ ਗਈ ਹੈ। ਕਾਹਲਵਾਂ ਨੇ ਕਿਹਾ ਕਿ ਧਰਮ ਦੇ ਪ੍ਰਚਾਰ ਪ੍ਰਸਾਰ ਲਈ  ਰਾਠੌਰ ਦੇ ਨਾਲ ਹੋਰ ਪ੍ਰਚਾਰਕਾਂ ਦੀ ਵੀ ਤਾਇਨਾਤੀ ਕੀਤੀ ਜਾਵੇਗੀ। ਰਾਮ ਸਿੰਘ ਰਾਠੌਰ ਨੂੰ ਨਿਯੁਕਤੀ ਦੇਣ ਮੌਕੇ ਓਐਸਡੀ  ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ  ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ  ਸ਼ਾਹਬਾਜ਼ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ