ਵਿਰੋਧ ਪ੍ਰਦਰਸ਼ਨ ਦੇ ਐਲਾਨ ਦਰਮਿਆਨ ਅੱਜ ਪੇਸ਼ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਅਰਬਾਂ ਰੁਪਏ ਦਾ ਬਜਟ 

ਕਿਉਂਕਿ ਦਮਦਮੀ ਟਕਸਾਲ ਜਥੇਦਾਰਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪਹਿਲਾਂ ਹੀ ਵਿਰੋਧ ਕਰਦਾ ਆ ਰਿਹਾ ਹੈ। ਅੱਜ ਵੀ ਵਿਰੋਧ ਮੁਜ਼ਾਹਰੇ ਦੀ ਐਲਾਨ ਕੀਤਾ ਹੋਇਆ ਹੈ। ਇਸਨੂੰ ਦੇਖਦੇ ਹੋਏ ਸਥਿਤੀ ਤਣਾਅਪੂਰਨ ਹੋ ਸਕਦੀ ਹੈ। ਪੁਲਿਸ ਨੇ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ।

Courtesy: file photo

Share:

SGPC Amritsar Budget Meeting : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਤੀ ਵਰ੍ਹੇ 2025-26 ਦਾ ਬਜਟ ਇਜਲਾਸ ਅੱਜ ਹੋ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਇੱਥੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ ਲਗਪਗ 12 ਵਜੇ ਸ਼ੁਰੂ ਹੋਵੇਗਾ। ਇਸ ਇਜਲਾਸ ਦੌਰਾਨ ਹੰਗਾਮਾ ਹੋਣ ਦੇ ਆਸਾਰ ਹਨ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਅਰਬਾਂ ਰੁਪਏ ਦਾ ਬਜਟ ਹੁੰਦਾ ਹੈ। ਇਸ ਬਜਟ ਦੇ ਉਪਰ ਸਮੁੱਚੀ ਸਿੱਖ ਕੌਮ ਦੀਆਂ ਨਜ਼ਰਾਂ ਹੁੰਦੀਆਂ ਹਨ। 

ਪੁਲਿਸ ਨੇ ਸੁਰੱਖਿਆ ਦੇ ਪ੍ਰਬੰਧ ਮੁਕੰਮਲ ਕੀਤੇ 

ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਲਗਪਗ 10 ਫ਼ੀਸਦ ਵਾਧੇ ਵਾਲਾ ਪ੍ਰਸਤਾਵਿਤ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਦਮਦਮੀ ਟਕਸਾਲ ਤੇ ਸਿੱਖ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰਨਗੀਆਂ। ਉਹ ਇੱਥੇ ਜਥੇਦਾਰਾਂ ਦੀ ਬਹਾਲੀ ਲਈ ਪ੍ਰਦਰਸ਼ਨ ਕਰਨਗੇ। ਭਾਵੇਂ ਕਿ ਦਮਦਮੀ ਟਕਸਾਲ ਨੇ ਐਲਾਨ ਕੀਤਾ ਹੈ ਕਿ ਇਹ ਰੋਸ ਮਾਰਚ ਸ਼ਾਂਤਮਈ ਹੋਵੇਗਾ। ਪ੍ਰੰਤੂ ਫਿਰ ਵੀ ਸਥਿਤੀ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। 

ਇਹ ਵੀ ਪੜ੍ਹੋ