ਸ਼੍ਰੀ ਮੁਕਤਸਰ ਸਾਹਿਬ 'ਚ SHO ਨੂੰ ਪਿਆ ਦਿਲ ਦਾ ਦੌਰਾ : ਇਲਾਜ ਦੌਰਾਨ ਹੋਈ ਮੌਤ, ਗੁਰਦੀਪ ਸਿੰਘ ਮਲੋਟ ਸਿਟੀ ਥਾਣੇ 'ਚ ਸੀ ਤਾਇਨਾਤ 

ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਥਾਣਾ ਮਲੋਟ ਸਿਟੀ ਦੇ ਥਾਣਾ ਦੇ ਐਸਐਚਓ ਨੂੰ ਦਿਲ ਦਾ ਦੌਰਾ ਪੈ ਗਿਆ ਜਦੋਂ ਉਹ ਡਿਊਟੀ ਤੇ ਤੈਨਾਤ ਸਨ। ਹਸਪਤਾਲ ਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। 

Share:

ਪੰਜਾਬ ਨਿਊਜ। ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਸਿਟੀ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਗੁਰਦੀਪ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਉਸ ਦੇ ਸਾਥੀ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ। ਉਹ 2 ਦਿਨਾਂ ਤੋਂ ਇਲਾਜ ਅਧੀਨ ਸੀ, ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਭਗੀਰਥ ਮੀਨਾ ਨੇ ਕਿਹਾ - ਮਾਮਲੇ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਮਲੋਟ ਖੇਤਰ ਦੇ DSP ਪਵਨਜੀਤ ਸਿੰਘ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।

ਕਈ ਸ਼ਹਿਰਾਂ ਚ ਸੇਵਾਵਾਂ ਦੇ ਚੁੱਕੇ ਹਨ ਗੁਰਦੀਪ ਸਿੰਘ 

ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਆਪਣੀ ਡਿਊਟੀ ਦਾ ਜ਼ਿਆਦਾਤਰ ਸਮਾਂ ਬਤੀਤ ਕੀਤਾ ਹੈ। ਗੁਰਦੀਪ ਸਿੰਘ ਨੇ ਮਾਲਵਾ ਖੇਤਰ ਵਿੱਚ ਨਸ਼ਿਆਂ ਅਤੇ ਛੋਟੇ-ਮੋਟੇ ਅਪਰਾਧਾਂ ਖਿਲਾਫ ਕਾਫੀ ਕੰਮ ਕੀਤਾ ਹੈ, ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ਵਿੱਚ ਤਾਇਨਾਤ ਸੀ। ਉਹ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਥਾਣਿਆਂ ਵਿੱਚ ਸੇਵਾ ਨਿਭਾ ਚੁੱਕੇ ਹਨ।

ਇਹ ਵੀ ਪੜ੍ਹੋ