ਪੰਜਾਬ ਚ ਆਪ ਵਿਧਾਇਕ ਨੂੰ ਸਦਮਾ, ਪਤਨੀ ਦਾ ਦੇਹਾਂਤ

ਨੂੰਹ ਪਰਮਜੀਤ ਕੌਰ, ਜੋ ਅਮਰੀਕਾ ਵਿੱਚ ਰਹਿੰਦੀ ਹੈ, ਦੇ ਪਹੁੰਚਣ ਉਪਰੰਤ 23 ਫਰਵਰੀ ਨੂੰ ਰਾਏਕੋਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

Courtesy: File photo

Share:

ਵਿਧਾਨਸਭਾ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ (59) ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਉਹ ਗੰਭੀਰ ਬਿਮਾਰੀ ਨਾਲ ਪੀੜਤ ਸਨ ਅਤੇ ਪਿਛਲੇ 15 ਦਿਨ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਸ਼ੁੱਕਰਵਾਰ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਏ।

23 ਫਰਵਰੀ ਨੂੰ ਹੋਵੇਗਾ ਅੰਤਿਮ ਸਸਕਾਰ

ਵਿਧਾਇਕ ਹਾਕਮ ਸਿੰਘ ਦੀ ਨੂੰਹ ਪਰਮਜੀਤ ਕੌਰ, ਜੋ ਅਮਰੀਕਾ ਵਿੱਚ ਰਹਿੰਦੀ ਹੈ, ਦੇ ਪਹੁੰਚਣ ਉਪਰੰਤ 23 ਫਰਵਰੀ ਨੂੰ ਰਾਏਕੋਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਸਪਾਲ ਕੌਰ ਅਤੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਦੋ ਪੁੱਤਰ ਅਤੇ ਦੋ ਧੀਆਂ ਹਨ। ਜਸਪਾਲ ਕੌਰ ਦੀ ਮੌਤ ਦੀ ਖਬਰ ਨਾਲ ਰਾਏਕੋਟ ਹਲਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਇੱਕ ਹਾਊਸਵਾਈਫ਼ ਹੋਣ ਦੇ ਨਾਤੇ, ਆਪਣੇ ਵਿਧਾਇਕ ਪਤੀ ਨੂੰ ਮਿਲਣ ਆਉਣ ਵਾਲੇ ਸੈਂਕੜੇ ਲੋਕਾਂ ਦਾ ਹਮੇਸ਼ਾ ਮੁਸਕਰਾਹਟ ਨਾਲ ਸਵਾਗਤ ਕਰਦੇ ਸਨ।

ਇਹ ਵੀ ਪੜ੍ਹੋ