ਪੁਰਾਣੀ ਰੰਜਿਸ਼ 'ਚ ਲੁਧਿਆਣਾ ਵਿੱਚ ਚੱਲੀਆਂ ਗੋਲੀਆਂ,ਇਲਾਕੇ ਵਿੱਚ ਫੈਲੀ ਦਹਿਸ਼ਤ

ਪੁਲਿਸ ਨੂੰ ਮੌਕੇ ਤੋਂ ਗੋਲੀ ਦਾ ਇੱਕ ਖੋਲ ਮਿਲਿਆ ਹੈ। ਪੁਲਿਸ ਨੇ ਕੁਝ ਸੀਸੀਟੀਵੀ ਵੀ ਕਬਜ਼ੇ ਵਿੱਚ ਲਏ ਹਨ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।

Share:

ਹਾਈਲਾਈਟਸ

  • ਪੁਲਿਸ ਨੂੰ ਮੌਕੇ ਤੋਂ ਗੋਲੀ ਦਾ ਇੱਕ ਖੋਲ ਮਿਲਿਆ ਹੈ।

ਪੰਬਾਜ ਵਿੱਚ ਅਪਰਾਧਿਕ ਘਟਨਾਵਾਂ ਵਿੱਚ ਦਿਨ-ਬਾ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਨਵਾਂ ਮਾਮਲਾ ਲੁਧਿਆਣਾ ਦੇ ਦੁੱਗਰੀ ਫੇਜ਼-1 ਇਲਾਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਟੋਰਾਂਟੋ ਡੇਅਰੀ ਐਂਡ ਸਵੀਟ ਸ਼ਾਪ 'ਤੇ ਰਾਤ ਕਰੀਬ ਸਾਢੇ 9 ਵਜੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਸ਼ਰਾਰਤੀ ਅਨਸਰਾਂ ਨੇ ਦੁਕਾਨ ਦੀ ਭੰਨਤੋੜ ਵੀ ਕੀਤੀ। ਜਦੋਂ ਦੁਕਾਨ ਮਾਲਕ ਨੇ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਉਸ 'ਤੇ ਵੀ ਗੋਲੀਆਂ ਚਲਾ ਦਿੱਤੀਆਂ। ਦੁਕਾਨਦਾਰ ਗੰਭੀਰ ਜ਼ਖਮੀ ਗੋਇਆ ਹੈ।

 

ਮੌਕੇ ਤੋਂ ਫਰਾਰ ਹੋਏ ਮੁਲਜ਼ਮ

ਫਾਇਰਿੰਗ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ ਪਰ ਉਦੋਂ ਤੱਕ ਬਦਮਾਸ਼ ਫਰਾਰ ਹੋ ਚੁੱਕੇ ਸਨ। ਲੋਕਾਂ ਨੇ ਥਾਣਾ ਦੁੱਗਰੀ ਦੀ ਪੁਲਿਸ ਨੂੰ ਸੂਚਨਾ ਦਿੱਤੀ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਐਸਐਚਓ ਅਵਨੀਤ ਕੌਰ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ। ਪਰ ਉਦੋਂ ਤੱਕ ਦੁਕਾਨਦਾਰ ਅਤੇ ਹਮਲਾਵਰ ਦੋਵੇਂ ਉਥੋਂ ਨਿਕਲ ਚੁੱਕੇ ਸਨ।

 

ਮੁਲਜ਼ਮਾਂ ਅਤੇ ਦੁਕਾਨਦਾਰ ਦੀ ਪਛਾਣ ਨਹੀਂ ਹੋ ਸਕੀ

ਐੱਸਐੱਚਓ ਅਵਨੀਤ ਕੌਰ ਨੇ ਦੱਸਿਆ ਕਿ ਹਮਲਾਵਰ ਅਤੇ ਜ਼ਖਮੀ ਦੁਕਾਨਦਾਰ ਦੋਵਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੂੰ ਮੌਕੇ ਤੋਂ ਗੋਲੀ ਦਾ ਇੱਕ ਖੋਲ ਮਿਲਿਆ ਹੈ। ਪੁਲਿਸ ਨੇ ਕੁਝ ਸੀਸੀਟੀਵੀ ਵੀ ਕਬਜ਼ੇ ਵਿੱਚ ਲਏ ਹਨ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਦੋਵਾਂ ਧਿਰਾਂ ਦੀ ਪਛਾਣ ਕਰਕੇ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਰਾਤ 12 ਵਜੇ ਤੱਕ ਇਲਾਕੇ ਦੀ ਤਲਾਸ਼ੀ ਲਈ। ਪੁਲਿਸ ਜਲਦੀ ਹੀ ਸੀਸੀਟੀਵੀ ਵਿੱਚ ਹਮਲਾ ਕਰਨ ਵਾਲੇ ਨੌਜਵਾਨ ਦਾ ਪਤਾ ਲਗਾ ਲਵੇਗੀ।

ਇਹ ਵੀ ਪੜ੍ਹੋ

Tags :