ਮੁਕਤਸਰ ਸਾਹਿਬ ਚੱਲੀਆਂ ਗੋਲੀਆਂ, ਇੱਕ ਦੀ ਮੌਤ 

ਸਕਾਰਪਿਓ ਸਵਾਰ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੌਰਾਨ ਇੱਕ ਨੌਜਵਾਨ ਜਖ਼ਮੀ ਵੀ ਹੋਇਆ। ਘਟਨਾ ਮਗਰੋਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। 

Share:

ਮੁਕਤਸਰ ਦੇ ਕੋਟਕਪੂਰਾ ਰੋਡ ਬਾਈਪਾਸ ’ਤੇ ਮਾਮੂਲੀ ਝਗੜੇ ਤੋਂ ਬਾਅਦ ਸਕਾਰਪੀਓ ਗੱਡੀ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ 'ਚ ਇੱਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।  ਮ੍ਰਿਤਕ ਦੇ ਦੋਸਤ ’ਤੇ ਵੀ ਗੋਲੀਆਂ ਚਲਾਈਆਂ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। 
 
ਅਮਰੀਕਾ ਤੋਂ ਆਇਆ ਇੱਕ ਮੁਲਜ਼ਮ 
 
ਮ੍ਰਿਤਕ ਦੀ ਪਛਾਣ ਸੁਮੀਤ ਸਿੰਘ ਬਰਾੜ (22) ਵਾਸੀ ਰੱਤੇਵਾਲਾ ਵਜੋਂ ਹੋਈ। ਜਦਕਿ ਜ਼ਖਮੀ ਰਿਪਨਜੋਤ ਸਿੰਘ ਨੂੰ ਹਸਪਤਾਲ ਭਰਤੀ ਕਰਾਇਆ ਗਿਆ। ਸਦਰ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ।  ਮੁਲਜ਼ਮਾਂ ਦੀ ਪਛਾਣ ਜੈਰੀਤ ਸਿੰਘ ਵਾਸੀ ਵਾਰਡ ਨੰਬਰ 10 ਮੁਕਤਸਰ ਤੇ ਲਵਪ੍ਰੀਤ ਸਿੰਘ ਚਾਹਲ ਵਾਸੀ ਆਦੇਸ਼ ਨਗਰ ਮੁਕਤਸਰ ਵਜੋਂ ਹੋਈ। ਇੱਕ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ। ਲਵਪ੍ਰੀਤ ਕੁੱਝ ਦਿਨ ਪਹਿਲਾਂ ਦੀ ਅਮਰੀਕਾ ਤੋਂ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾਂ ਦੀ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਬਹਿਸ ਹੋਈ। ਝਗੜਾ ਇੰਨਾ ਵਧ ਗਿਆ ਕਿ ਸਕਾਰਪਿਓ ਸਵਾਰ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ। 

ਇਹ ਵੀ ਪੜ੍ਹੋ