ਮਾਮੂਲੀ ਗੱਲ ਨੂੰ ਲੈ ਕੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਇੱਕ ਗੰਭੀਰ ਜਖਮੀ

ਬਠਿੰਡਾ ਦੇ ਮਾਲ ਰੋਡ ‘ਤੇ ਉਸ ਸਮੇ ਦਹਿਸ਼ਤ ਦਾ ਮਾਹੋਲ ਪੈਦਾ ਹੋ ਗਿਆ ਜਦੋ ਇੱਕ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਚੱਲੀ ਗੋਲੀਬਾਰੀ ਨਾਲ ਦੋ ਵਿਅਕਤੀ ਜਖਮੀ ਹੋ ਗਏ। ਜਿਨ੍ਹਾਂ ਵਿੱਚ ਇੱਕ ਦੀ ਹਸਪਤਾਲ ਵਿੱਚ ਜਾ ਕੇ ਮੌਤ ਹੋ ਗਈ। ਮਰਨ ਵਾਲੇ ਦੀ ਪਛਾਣ ਸ਼ਿਵਮ ਵਾਸੀ ਗਲੀ […]

Share:

ਬਠਿੰਡਾ ਦੇ ਮਾਲ ਰੋਡ ‘ਤੇ ਉਸ ਸਮੇ ਦਹਿਸ਼ਤ ਦਾ ਮਾਹੋਲ ਪੈਦਾ ਹੋ ਗਿਆ ਜਦੋ ਇੱਕ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਚੱਲੀ ਗੋਲੀਬਾਰੀ ਨਾਲ ਦੋ ਵਿਅਕਤੀ ਜਖਮੀ ਹੋ ਗਏ। ਜਿਨ੍ਹਾਂ ਵਿੱਚ ਇੱਕ ਦੀ ਹਸਪਤਾਲ ਵਿੱਚ ਜਾ ਕੇ ਮੌਤ ਹੋ ਗਈ। ਮਰਨ ਵਾਲੇ ਦੀ ਪਛਾਣ ਸ਼ਿਵਮ ਵਾਸੀ ਗਲੀ ਨੰਬਰ 23 ਪਰਸ ਰਾਮ ਨਗਰ ਵਜੋਂ ਹੋਈ ਹੈ।
ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਰੇਸ਼ਮ ਸਿੰਘ ਅਤੇ ਸ਼ਿਵਮ ਦੀ ਗਗਨਦੀਪ ਨਾਲ ਫੋਨ ‘ਤੇ ਲੜਾਈ ਹੋਈ ਸੀ। ਜਿਸ ਤੋਂ ਬਾਅਦ ਸ਼ਿਵਮ ਅਤੇ ਰੇਸ਼ਮ ਗਗਨਦੀਪ ਦੇ ਘਰ ਦੇ ਬਾਹਰ ਪਹੁੰਚ ਗਏ। ਜਿੱਥੇ ਗੁੱਸੇ ‘ਚ ਆ ਕੇ ਗਗਨਦੀਪ ਨੇ ਆਪਣੇ ਘਰ ਤੋਂ ਡਬਲ ਬੈਰਲ ਨਾਲ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਵਿੱਚ ਰੇਸ਼ਮ ਨੂੰ ਛਰਰੇ ਅਤੇ ਸ਼ਿਵ ਨੂੰ ਗੋਲੀ ਲੱਗਣ ਨਾਲ ਉੱਥੇ ਹੀ ਡਿੱਗ ਪਏ। ਜਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। 20 ਮਿੰਟ ਇਲਾਜ ਤੋਂ ਬਾਅਦ ਇਨ੍ਹਾਂ ਨੂੰ ਬਠਿੰਡਾ ਦੇ ਐਮਸ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਜਿੱਥੇ ਸ਼ਿਵਮ ਦੀ ਮੌਤ ਹੋ ਗਈ। ਜਖਮੀ ਰੇਸ਼ਮ ਸਿੰਘ ਪੇਸ਼ੇ ਤੋਂ ਵਕੀਲ ਦੱਸਿਆ ਜਾਂਦਾ ਹੈ।