Hoshiarpur: ਬਿਆਸ ਦੇ ਕੰਢੇ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ਟੀਮ 'ਤੇ  ਚਲਾਈਆਂ ਗੋਲੀਆਂ 

Hoshiarpur: ਗੋਲੀਬਾਰੀ ਤੋਂ ਬਾਅਦ ਸਾਰੇ ਨਸ਼ਾ ਤਸਕਰ ਉਥੋਂ ਭੱਜਣ ਵਿੱਚ ਕਾਮਯਾਬ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀਆਂ ਨੂੰ ਹਲਕਾ ਇੰਚਾਰਜ ਤੇ ਸੀਆਈਏ ਸਮੇਤ ਸਾਰੇ ਥਾਣਿਆਂ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਚਲਾਈ। 

Share:

Hoshiarpur: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਵਿੱਚ ਦਰਿਆ ਬਿਆਸ ਦੇ ਕੰਢੇ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ਟੀਮ 'ਤੇ ਨਸ਼ਾ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ। ਖੁਸ਼ਕਿਸਮਤੀ ਦੀ ਗੱਲ ਇਹ ਰਹੀ ਕਿ ਨਸ਼ਾ ਤਸਕਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਤੋਂ ਬਾਅਦ ਸਾਰੇ ਪੁਲਿਸ ਮੁਲਾਜ਼ਮ ਸੁਰੱਖਿਅਤ ਨਿਕਲ ਗਏ। ਗੋਲੀਬਾਰੀ ਤੋਂ ਬਾਅਦ ਸਾਰੇ ਨਸ਼ਾ ਤਸਕਰ ਉਥੋਂ ਭੱਜਣ ਵਿੱਚ ਕਾਮਯਾਬ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀਆਂ ਨੂੰ ਹਲਕਾ ਇੰਚਾਰਜ ਤੇ ਸੀਆਈਏ ਸਮੇਤ ਸਾਰੇ ਥਾਣਿਆਂ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਜਿਸ ਵਿੱਚ ਗੋਲੀ ਚਲਾਉਣ ਵਾਲੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਦੋ ਹੋਰ ਨਸ਼ਾ ਤਸਕਰਾਂ ਨੂੰ ਵੀ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਨਸ਼ੀਲੇ ਟੀਕੇ ਅਤੇ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਪੁਲਿਸ 'ਤੇ ਗੋਲੀ ਚਲਾਉਣ ਵਾਲੇ ਦੋਸ਼ੀ ਰਾਮ ਲੁਭਿਆ ਕੋਲੋਂ ਪੁਲਿਸ 'ਤੇ ਫਾਇਰਿੰਗ 'ਚ ਵਰਤੀ ਗਈ ਦੇਸੀ ਪਿਸਤੌਲ ਵੀ ਬਰਾਮਦ ਹੋਈ ਹੈ।

6 ਨਸ਼ਾ ਤਸਕਰਾਂ ਖਿਲਾਫ ਮਾਮਲਾ ਦਰਜ

ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ 6 ਨਸ਼ਾ ਤਸਕਰਾਂ ਖਿਲਾਫ ਧਾਰਾ 307, ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਦਸੂਹਾ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਸੀਆਈਐਫ ਸਟਾਫ਼ ਅਤੇ ਏਐਸਆਈ ਲਖਬੀਰ ਸਿੰਘ, ਥਾਣਾ ਮੁਖੀ ਤਲਵਾੜਾ ਹਰਵਿੰਦਰ ਸਿੰਘ, ਏਐਸਆਈ ਅਨਿਲ ਕੁਮਾਰ ਅਤੇ ਹੋਰ ਪੁਲਿਸ ਪਾਰਟੀਆਂ ਨਸ਼ਾ ਤਸਕਰਾਂ ਨੂੰ ਫੜਨ ਲਈ ਪਿਛਲੇ 4 ਦਿਨਾਂ ਤੋਂ ਬਿਆਸ ਦਰਿਆ ਦੇ ਮੰਡ ਖੇਤਰ ਵਿੱਚ ਲਗਾਤਾਰ ਗਸ਼ਤ ਕਰ ਰਹੀਆਂ ਸਨ।  

ਇਹ ਵੀ ਪੜ੍ਹੋ

Tags :