ਪੰਜਾਬ 'ਚ ਲਗਾਤਾਰ 2 ਦਿਨ ਛੁੱਟੀਆਂ: ਸਕੂਲ-ਕਾਲਜ ਰਹਿਣਗੇ ਬੰਦ, ਸਾਲ ਦੀ ਪਹਿਲੀ ਛੁੱਟੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਹੋਵੇਗਾ ਫੈਸਲਾ

ਸਾਲ 2024 ਦੀਆਂ ਪਹਿਲੀਆਂ ਛੁੱਟੀਆਂ ਵਿੱਚ, ਪੰਜਾਬ ਸਰਕਾਰ ਨੇ ਲਗਾਤਾਰ 2 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਕੂਲ ਅਤੇ ਕਾਲਜ 2 ਦਿਨ ਬੰਦ ਰਹਿਣਗੇ। ਇਹ ਫੈਸਲਾ ਧਾਰਮਿਕ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਤਾਂ ਜੋ ਲੋਕ ਆਪਣੀ ਸ਼ਰਧਾ ਨਾਲ ਇਹ ਪਵਿੱਤਰ ਦਿਹਾੜਾ ਮਨਾ ਸਕਣ।

Share:

ਪੰਜਾਬ ਨਿਊਜ. ਪੰਜਾਬ ਦੇ ਸਕੂਲਾਂ ਵਿੱਚ ਇਸ ਸਮੇਂ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਹ ਛੁੱਟੀਆਂ 31 ਦਸੰਬਰ ਨੂੰ ਖਤਮ ਹੋਣਗੀਆਂ। ਇਸ ਤੋਂ ਤੁਰੰਤ ਬਾਅਦ 5 ਅਤੇ 6 ਜਨਵਰੀ ਨੂੰ ਸਰਕਾਰੀ ਛੁੱਟੀ ਹੋਵੇਗੀ। 5 ਜਨਵਰੀ ਦਿਨ ਐਤਵਾਰ ਅਤੇ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਹੋਵੇਗਾ। ਪੰਜਾਬ ਦੇ ਸਕੂਲਾਂ ਵਿੱਚ ਇਸ ਸਮੇਂ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜੋ 31 ਦਸੰਬਰ 2024 ਨੂੰ ਖਤਮ ਹੋਣਗੀਆਂ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ 5 ਅਤੇ 6 ਜਨਵਰੀ ਨੂੰ ਵਾਪਸ ਛੁੱਟੀ ਹੋਵੇਗੀ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ...

5 ਜਨਵਰੀ ਨੂੰ ਐਤਵਾਰ ਹੋਣ ਕਰਕੇ ਸਰਕਾਰੀ ਤੌਰ 'ਤੇ ਹਾਲੀ ਛੁੱਟੀ ਹੋਵੇਗੀ। 6 ਜਨਵਰੀ 2025 ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ ਸਕੂਲਾਂ ਦੇ ਨਾਲ-ਨਾਲ ਸਾਰੇ ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਸਰਕਾਰੀ ਅਦਾਰੇ ਵੀ ਬੰਦ ਰਹਿਣਗੇ। ਇਹ ਪ੍ਰਕਾਸ਼ ਪੁਰਬ ਦੀ ਛੁੱਟੀ ਇਸ ਸਾਲ ਦੀ ਪਹਿਲੀ ਸਰਕਾਰੀ ਛੁੱਟੀ ਹੋਵੇਗੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਉਨ੍ਹਾਂ ਦੇ ਉਚੇ ਸਿਧਾਂਤਾਂ ਨੂੰ ਯਾਦ ਕਰਨ ਲਈ ਇਸ ਦਿਨ ਨੂੰ ਮਨਾਇਆ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਫ਼ੈਸਲਾ ਲੋਕਾਂ ਨੂੰ ਇਸ ਮਹਾਨ ਪਵਿੱਤਰ ਦਿਹਾੜੇ ਦੇ ਜਸ਼ਨ ਲਈ ਸਮਾਂ ਪ੍ਰਦਾਨ ਕਰਨ ਲਈ ਕੀਤਾ ਗਿਆ ਹੈ।

ਇਹ ਵੀ ਪੜ੍ਹੋ