Sidhu ਨੇ ਫੇਰ ਕੱਸਿਆ ਆਪਣੀ ਪਾਰਟੀ 'ਤੇ ਤੰਜ, ਰੈਲੀ ਵਿੱਚ 15 ਹਜਾਰ ਲੋਕ ਆਏ ਤਾਂ ਕਿਸੇ ਦੇ ਪੇਟ ਵਿੱਚ ਦਰਦ ਕਿਉਂ ?

Moga rally ਕਰਾਉਣ ਵਾਲੇ ਦੋ ਪਾਰਟੀ ਆਗੂਆਂ ਨੂੰ ਮੁਅੱਤਲ ਕਰਨ 'ਤੇ ਸਿੱਧੂ ਨੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ। ਇਸ ਸਬੰਧੀ ਹਾਈਕਮਾਂਡ ਨੂੰ ਦਸ ਦਿੱਤਾ ਗਿਆ ਹੈ। ਉਹ ਕਿਸੇ ਨਾਲ ਵੀ ਕਿਸੇ ਤਰ੍ਹਾਂ ਦਾ ਧੱਕਾ ਨਹੀਂ ਹੋਣ ਦੇਣਗੇ।

Share:

Congress leader Navjot Sidhu ਦੀਆਂ ਰੈਲੀਆਂ ਨੂੰ ਲੈ ਕੇ ਪਾਰਟੀ ਵਿੱਚ ਘਮਾਸਾਨ ਮੱਚਿਆ ਹੋਇਆ ਹੈ। ਸਿੱਧੂ ਲਗਾਤਾਰ ਆਪਣੀ ਹੀ ਪਾਰਟੀ ਤੇ ਤੰਜ ਕੱਸ ਰਹੇ ਹਨ। ਇੱਥੋਂ ਤੱਕ ਕਿ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਰੈਲੀ ਵਿੱਚ 15 ਹਜ਼ਾਰ ਦੀ ਭੀੜ ਇਕੱਠੀ ਹੁੰਦੀ ਹੈ ਤਾਂ ਕਿਸੇ ਦੇ ਪੇਟ ਵਿੱਚ ਦਰਦ ਕਿਉਂ ਹੁੰਦਾ ਹੈ। ਮੋਗਾ ਰੈਲੀ ਕਰਾਉਣ ਵਾਲੇ ਦੋ ਪਾਰਟੀ ਆਗੂਆਂ ਨੂੰ ਮੁਅੱਤਲ ਕਰਨ 'ਤੇ ਸਿੱਧੂ ਨੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ। ਇਸ ਸਬੰਧੀ ਹਾਈਕਮਾਂਡ ਨੂੰ ਦਸ ਦਿੱਤਾ ਗਿਆ ਹੈ। ਉਹ ਕਿਸੇ ਨਾਲ ਵੀ ਕਿਸੇ ਤਰ੍ਹਾਂ ਦਾ ਧੱਕਾ ਨਹੀਂ ਹੋਣ ਦੇਣਗੇ।

21 January ਨੂੰ ਮੋਗਾ ਵਿੱਚ ਕੀਤੀ ਸੀ ਰੈਲੀ

ਕਾਬਿਲੇ ਗੌਰ ਹੈ ਕਿ ਸਿੱਧੂ ਨੇ 21 ਜਨਵਰੀ ਨੂੰ ਮੋਗਾ ਵਿੱਚ ਰੈਲੀ ਕੀਤੀ ਸੀ। ਜਿਸ ਤੋਂ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੈਲੀ ਕਰਨ ਵਾਲੇ ਆਗੂਆਂ ਮਹੇਸ਼ਇੰਦਰ ਸਿੰਘ ਨਿਹਾਲਵਾਲਾ ਅਤੇ ਧਰਮਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਸੀ। ਬਾਲੀਵੁੱਡ ਸਟਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੇ ਵੀ ਇਸ ਰੈਲੀ ਖਿਲਾਫ ਹਾਈਕਮਾਂਡ ਨੂੰ ਸ਼ਿਕਾਇਤ ਕੀਤੀ ਸੀ।

ਪਹਿਲਾਂ ਵੀ ਉੱਠੇ ਸਵਾਲ

ਰੈਲੀਆਂ ਨੂੰ ਲੈ ਕੇ ਸਿੱਧੂ, ਵੜਿੰਗ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਲਗਾਤਾਰ ਆਹਮੋ-ਸਾਹਮਣੇ ਹਨ। ਜਦੋਂ ਸਿੱਧੂ ਨੇ ਬਠਿੰਡਾ ਵਿੱਚ ਪਹਿਲੀ ਰੈਲੀ ਕੀਤੀ ਸੀ ਤਾਂ ਬਾਜਵਾ ਨੇ ਕਿਹਾ ਕਿ ਸਿੱਧੂ ਨੂੰ ਵੱਖਰਾ ਅਖਾੜਾ ਨਹੀਂ ਲਗਾਉਣਾ ਚਾਹੀਦਾ। ਇਸ ਦੌਰਾਨ ਪਾਰਟੀ ਦੇ ਪੰਜਾਬ ਪ੍ਰਧਾਨ ਵੜਿੰਗ ਨੇ ਨਾਂ ਲਏ ਬਿਨਾਂ ਕਿਹਾ ਸੀ ਕਿ ਜੇਕਰ ਕੋਈ ਨਿੱਜੀ ਰਾਏ ਦੇਣਾ ਚਾਹੁੰਦਾ ਹੈ ਤਾਂ ਉਹ ਪਾਰਟੀ ਛੱਡ ਦੇਵੇ। ਪੰਜਾਬ ਕਾਂਗਰਸ ਸਿੱਧੂ ਦੀਆਂ ਰੈਲੀਆਂ ਨੂੰ ਪਾਰਟੀ ਦਾ ਪ੍ਰੋਗਰਾਮ ਨਹੀਂ ਕਹਿ ਰਹੀ, ਫਿਰ ਵੀ ਸਿੱਧੂ ਤੇਜ਼ੀ ਨਾਲ ਰੈਲੀਆਂ ਕਰ ਰਹੇ ਹਨ। ਵੜਿੰਗ ਕਈ ਵਾਰ ਚੇਤਾਵਨੀ ਦੇ ਚੁੱਕੇ ਹਨ ਪਰ ਸਿੱਧੂ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੇ ਹਨ।

2022 ਵਿੱਚ CM ਚਿਹਰਾ ਨਹੀਂ ਬਣਾਇਆ ਗਿਆ

ਨਵਜੋਤ ਸਿੱਧੂ ਨੂੰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਕਰੀਬੀ ਮੰਨਿਆ ਜਾਂਦਾ ਹੈ। ਹਾਲਾਂਕਿ, ਜਦੋਂ 2022 ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਦਿੱਤਾ ਗਿਆ ਸੀ, ਤਾਂ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ ਸੀ। ਇੰਨਾ ਹੀ ਨਹੀਂ ਰਾਹੁਲ ਗਾਂਧੀ ਨੇ ਸਿੱਧੂ ਨੂੰ ਕਾਂਗਰਸ ਦਾ ਸੀਐੱਮ ਚਿਹਰਾ ਵੀ ਨਹੀਂ ਬਣਾਇਆ ਸੀ। ਉਨ੍ਹਾਂ ਦੀ ਥਾਂ ਚਰਨਜੀਤ ਚੰਨੀ 'ਤੇ ਭਰੋਸਾ ਪ੍ਰਗਟਾਇਆ ਗਿਆ ਸੀ। ਹਾਲਾਂਕਿ, ਜਦੋਂ ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਵਾਲੀ ਕਾਂਗਰਸ ਸਿਰਫ਼ 18 ਸੀਟਾਂ 'ਤੇ ਹੀ ਸਿਮਟ ਗਈ, ਤਾਂ ਸਿੱਧੂ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਅਮਰਿੰਦਰ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਇਆ ਗਿਆ ਸੀ। ਵੜਿੰਗ ਨੂੰ ਰਾਹੁਲ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ