ਲੋਕਾਂ ਦੇ ਦਿਲਾਂ ਤੇ ਛਾਇਆ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ,ਰਿਲੀਜ਼ ਦੇ 13 ਮਿੰਟ ਅੰਦਰ ਆਏ 10 ਲੱਖ ਵਿਊਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੇ ਨਵੇਂ ਗੀਤ Watch-Out ਨੇ ਇੱਕ ਫਿਰ ਤੋਂ ਮਿਊਜਿਕ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੱਸ ਦਈਏ ਕੀ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦਾ ਇਹ ਪੰਜਵਾਂ ਗੀਤ ਰਿਲੀਜ਼ ਕੀਤਾ ਗਿਆ ਹੈ।

Share:

ਦੀਵਾਲੀ 'ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਮੂਸੇਵਾਲਾ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ। ਇਸ ਦੇ ਰਿਲੀਜ਼ ਹੋਣ ਤੋਂ ਲਗਭਗ 15 ਮਿੰਟ ਪਹਿਲਾਂ, ਲਗਭਗ 60 ਹਜ਼ਾਰ ਲੋਕ ਉਡੀਕ ਕਰ ਰਹੇ ਸਨ ਅਤੇ ਗੀਤ ਨੂੰ 2.96 ਲੱਖ ਲਾਈਕਸ ਮਿਲ ਚੁੱਕੇ ਸਨ। ਇਸ ਦੇ ਨਾਲ ਹੀ ਇਸ ਪ੍ਰੀਮੀਅਰ ਨੂੰ ਯੂ-ਟਿਊਬ 'ਤੇ 4 ਲੱਖ ਲੋਕਾਂ ਨੇ ਲਾਈਵ ਦੇਖਿਆ।

ਪ੍ਰਸ਼ੰਸਕਾਂ 'ਚ ਦਿਖਇਆ ਜ਼ਬਰਦਸਤ ਕ੍ਰੇਜ਼

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ 'ਚ ਇਸ ਗੀਤ ਦਾ ਕਾਫੀ ਕ੍ਰੇਜ਼ ਸੀ। ਇਸ ਦੇ ਰਿਲੀਜ਼ ਹੋਣ ਦੇ ਸਿਰਫ 30 ਮਿੰਟਾਂ ਦੇ ਅੰਦਰ, ਇਸ ਨੂੰ 15 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ 7 ਲੱਖ ਨੇ ਇਸ ਨੂੰ ਪਸੰਦ ਕੀਤਾ। ਇਸ ਦੇ ਨਾਲ ਹੀ ਗੀਤ ਨੂੰ ਪਹਿਲੇ 1 ਮਿੰਟ '4.17 ਲੱਖ ਲਾਈਕਸ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਗੀਤ ਨੇ 13 ਮਿੰਟ '10 ਲੱਖ ਵਿਊਜ਼ ਦਾ ਅੰਕੜਾ ਪਾਰ ਕਰ ਲਿਆ।

ਨਵਾਂ ਗੀਤ ਸਿੱਧੂ ਵੱਲੋਂ ਆਪਣੇ ਪ੍ਰਸ਼ੰਸਕਾਂ ਲਈ ਦੀਵਾਲੀ ਦਾ ਤੋਹਫਾ

ਗੀਤ ਸੁਣਨ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਦੇ ਪੁੱਤਰ ਨੂੰ ਇਸ ਦੁਨੀਆ ਤੋਂ ਗਏ ਕਰੀਬ ਡੇਢ ਸਾਲ ਹੋ ਗਏ ਹਨ। ਪਰ, ਉਹ ਸਿੱਧੂ ਨੂੰ ਉਸਦੇ ਗੀਤਾਂ ਰਾਹੀਂ ਜਿਉਂਦਾ ਰੱਖਣਗੇ। ਮਾਂ ਚਰਨ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਸਿੱਧੂ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜ਼ਿੰਦਾ ਹੈ। ਇਹ ਨਵਾਂ ਗੀਤ ਸਿੱਧੂ ਵੱਲੋਂ ਆਪਣੇ ਪ੍ਰਸ਼ੰਸਕਾਂ ਲਈ ਦੀਵਾਲੀ ਦਾ ਤੋਹਫਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮੂਸੇਵਾਲਾ ਦੇ ਹੋਰ ਵੀ ਕਈ ਗੀਤ ਰਿਲੀਜ਼ ਕੀਤੇ ਜਾਣਗੇ।

ਇਹ ਵੀ ਪੜ੍ਹੋ