ਪੰਜਾਬ ਸਰਕਾਰ ਤੇ ਫਿਰ ਭੜਕੇ ਸਿੱਧੂ ਮੂਸੇਵਾਲੇ ਦੇ ਪਿਤਾ,ਕਿਹਾ- ਸਰਕਾਰ ਨੇ ਕੀਤੀ ਬਹਾਨੇਬਾਜੀ

ਲਾਰੈਂਸ ਇੰਟਰਵਿਊ ਮਾਮਲੇ ਵਿੱਚ ਵਿੱਕ ਵਾਰ ਫਿਰ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਜਿੰਮੇਵਾਰੀਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ।

Share:

ਹਾਈਲਾਈਟਸ

  • ਬਲਕੌਰ ਸਿੰਘ ਨੇ ਕਿਹਾ ਕਿ ਹਾਈਕੋਰਟ ਵਿੱਚ ਦਾਇਰ ਜਵਾਬ ਨੂੰ ਦੇਖ ਕੇ ਲੱਗਦਾ ਹੈ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਕਿਨਾਰਾ ਕਰ ਗਈ ਹੈ

ਪੰਜਾਬ ਪੁਲਿਸ ਵੱਲੋਂ  ਲਾਰੈਂਸ ਇੰਟਰਵਿਊ ਮਾਮਲੇ ਵਿੱਚ ਹਾਈਕੋਰਟ 'ਚ ਦਾਇਰ ਕੀਤੇ ਜਵਾਬ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵਾਰ ਫਿਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਬਲਕੌਰ ਸਿੰਘ ਨੇ ਕਿਹਾ ਕਿ ਹਾਈਕੋਰਟ ਵਿੱਚ ਦਾਇਰ ਜਵਾਬ ਨੂੰ ਦੇਖ ਕੇ ਲੱਗਦਾ ਹੈ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਕਿਨਾਰਾ ਕਰ ਗਈ ਹੈ। ਸਾਨੂੰ ਉਮੀਦ ਸੀ ਕਿ ਸਰਕਾਰ ਇਸ ਵਾਰ ਸੱਚ ਬੋਲੇਗੀ, ਕਿਉਂਕਿ ਲਾਰੈਂਸ ਪੰਜਾਬ ਸਰਕਾਰ ਦੀ ਹਿਰਾਸਤ ਵਿੱਚ ਸੀ। ਪਿਛਲੇ 8 ਮਹੀਨਿਆਂ ਤੋਂ ਉਹ ਜਾਂਚ ਦੇ ਬਹਾਨੇ ਅਦਾਲਤ ਤੋਂ ਸਮਾਂ ਲੈਂਦੇ ਰਹੇ ਪਰ ਹੁਣ ਉਨ੍ਹਾਂ ਸਪੱਸ਼ਟ ਕਿਹਾ ਕਿ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ।

 

ਹਾਈਕੋਰਟ ਵਿੱਚ ਏਡੀਜੀਪੀ ਦਾ ਜਵਾਬ

ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੈ। ਇਸ ਦੌਰਾਨ ਪੰਜਾਬ ਜੇਲ੍ਹ ਦੇ ਏਡੀਜੀਪੀ ਅਰੁਣਪਾਲ ਸਿੰਘ ਹਾਈ ਕੋਰਟ ਵਿੱਚ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਐਸਆਈਟੀ ਨੂੰ ਪੰਜਾਬ ਦੀ ਜੇਲ੍ਹ ਜਾਂ ਜੇਲ੍ਹ ਦੇ ਬਾਹਰ ਕਿਤੇ ਵੀ ਲਾਰੈਂਸ ਦੀ ਇੰਟਰਵਿਊ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਇਸ 'ਤੇ ਹਾਈਕੋਰਟ ਨੇ ਪੁੱਛਿਆ ਕਿ ਕੀ ਇਹ ਇੰਟਰਵਿਊ ਹਰਿਆਣਾ 'ਚ ਹੋਣ ਦੀ ਸੰਭਾਵਨਾ ਹੈ ਤਾਂ ਏਡੀਜੀਪੀ ਨੇ ਇਸ ਸੰਭਾਵਨਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਇੰਟਰਵਿਊ ਦੇ ਸਮੇਂ ਉਹ ਦਿੱਲੀ ਅਤੇ ਰਾਜਸਥਾਨ ਪੁਲਿਸ ਦੀ ਹਿਰਾਸਤ 'ਚ ਸਨ।

 

ਹਾਈਕੋਰਟ ਦਾ ਸਖਤ ਰੁਖ,ਕਿਹਾ ਮਾਮਲਾ ਗੰਭੀਰ

ਹਾਈਕੋਰਟ ਨੇ ਕਿਹਾ ਕਿ 8 ਮਹੀਨਿਆਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਹੋਈ। ਆਖ਼ਰ ਐਸਆਈਟੀ ਨੇ ਕੀ ਕੀਤਾ ਤੇ ਐਸਆਈਟੀ ਨੂੰ ਕੀ ਹੁਕਮ ਦਿੱਤਾ ਗਿਆ। ਅਗਲੀ ਪੇਸ਼ੀ 'ਤੇ ਦੱਸਿਆ ਜਾਵੇ ਕਿ ਜੇਕਰ ਇੰਟਰਵਿਊ ਪੰਜਾਬ ਦੀ ਜੇਲ੍ਹ 'ਚ ਨਹੀਂ ਹੋਈ ਤਾਂ ਕਿਹੜੀ ਜੇਲ੍ਹ 'ਚ ਹੋਈ ਅਤੇ ਕਦੋਂ ਹੋਈ। ਹਾਈ ਕੋਰਟ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਇਸ ਮਾਮਲੇ ਦੀ ਸੁਣਵਾਈ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ