Drug Smuggling Case: ਮਜੀਠੀਆ ਨੂੰ SIT ਨੇ ਫਿਰ ਤੋਂ 15 ਫਰਵਰੀ ਨੂੰ ਪੁੱਛਗਿੱਛ ਲਈ ਕੀਤਾ ਤਲਬ 

Drug Smuggling Case: ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ SIT ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਉਸ ਨੂੰ ਸਵਾਲ-ਜਵਾਬ ਦਿੱਤੇ ਗਏ ਸਨ।

Share:

Drug Smuggling Case: ਡਰੱਗ ਤਸਕਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ  ਵਿਸ਼ੇਸ਼ ਜਾਂਚ ਟੀਮ (SIT) ਨੇ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। SIT ਨੇ ਉਨ੍ਹਾਂ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਸਵੇਰੇ 11 ਵਜੇ SIT ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ SIT ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਉਸ ਨੂੰ ਸਵਾਲ-ਜਵਾਬ ਦਿੱਤੇ ਗਏ ਸਨ।

 ਜੇਲਾਂ 'ਚ ਬੰਦ ਲੋਕਾਂ ਤੋਂ ਹੋ ਸਕਦੀ ਹੈ ਪੁੱਛਗਿੱਛ 

ਨਵੀਂ ਐਸਆਈਟੀ ਇਸ ਮਾਮਲੇ ਦੀ ਜਾਂਚ ਬੜੀ ਤੇਜ਼ੀ ਨਾਲ ਕਰ ਰਹੀ ਹੈ। ਇਹ ਟੀਮ ਕਈ ਕੋਣਾਂ 'ਤੇ ਕੰਮ ਕਰ ਰਹੀ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ ਜਦੋਂ ਕੇਸ ਅਦਾਲਤ ਵਿੱਚ ਜਾਵੇ ਤਾਂ ਕੋਈ ਕੜੀ ਕਮਜ਼ੋਰ ਨਾ ਹੋਵੇ। ਇਸ ਤੋਂ ਪਹਿਲਾਂ ਮਜੀਠੀਆ ਦੇ ਕਰੀਬੀ 4 ਲੋਕਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਇਨ੍ਹਾਂ ਵਿੱਚ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਰਹੇ ਲੋਕਾਂ ਦੇ ਨਾਂ ਵੀ ਸ਼ਾਮਲ ਸਨ। ਇਸ ਦੇ ਨਾਲ ਹੀ ਸੂਤਰਾਂ ਦੀ ਮੰਨੀਏ ਤਾਂ ਆਉਣ ਵਾਲੇ ਸਮੇਂ 'ਚ ਇਸ ਮਾਮਲੇ ਨਾਲ ਸਬੰਧਤ ਜੇਲਾਂ 'ਚ ਬੰਦ ਲੋਕਾਂ ਤੋਂ ਪੁੱਛਗਿੱਛ ਹੋ ਸਕਦੀ ਹੈ। ਹਾਲਾਂਕਿ ਕਈ ਲੋਕ ਪਹਿਲਾਂ ਹੀ ਐਸਆਈਟੀ ਕੋਲ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ।

ਇਹ ਵੀ ਪੜ੍ਹੋ