ਹੋਮ ਗਾਰਡ ਜਵਾਨ ਦੀ ਹੱਤਿਆ ਕਰਨ ਦੇ ਮਾਮਲੇ ਦੀ ਐਸਆਈਟੀ ਕਰੇਗੀ ਜਾਂਚ

ਏਡੀਜੀਪੀ ਬੋਲੇ ਮੁਲਜ਼ਮ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ

Share:

 

ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਹੋਮ ਗਾਰਡ ਜਵਾਨ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕਿਸੇ ਨੂੰ ਇਹ ਭੁਲੇਖਾ ਹੈ ਕਿ ਉਹ ਆਪਣੇ ਉੱਚੇ ਰੁਤਬੇ ਕਾਰਨ ਸਜ਼ਾ ਭੁਗਤਣ ਤੋਂ ਬਚ ਜਾਵੇਗਾ, ਤਾਂ ਉਸ ਨੂੰ ਇਹ ਭੁਲੇਖਾ ਆਪਣੇ ਮਨ ਵਿੱਚੋਂ ਕੱਢ ਦੇਣਾ ਚਾਹੀਦਾ ਹੈ।

 

ਮਾਮਲੇ ਦੀ ਜਾਂਚ ਕਰ ਸੌਂਪੇਗੀ ਰਿਪੋਰਟ

ਏਡੀਜੀਪੀ ਨੇ ਦੱਸਿਆ ਕਿ ਉਸ ਦਿਨ ਨਿਹੰਗ ਗਰੁੱਪ ਨੇ ਕਾਨੂੰਨੀ-ਨਾਜਾਇਜ਼ ਹਥਿਆਰਾਂ ਦੀ ਵਰਤੋਂ ਕਰਕੇ ਪੁਲਿਸ ਦਾ ਨੁਕਸਾਨ ਕੀਤਾ ਸੀ। ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੈ, ਉਹ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਦੀ ਨਿਗਰਾਨੀ ਹੇਠ ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਅਤੇ ਐਸਐਚਓ ਸੁਲਤਾਨਪੁਰ ਲੋਧੀ ਸਥਿਤ ਐਸਆਈਟੀ ਪੂਰੇ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਸੌਂਪੇਗੀ।

 

ਸਬੂਤਾਂ ਦੇ ਆਧਾਰ 'ਤੇ ਹੋਵੇਗੀ ਜਾਂਚ

ਅਸੀਂ ਸਬੂਤਾਂ ਦੇ ਆਧਾਰ 'ਤੇ ਜਾਂਚ ਕਰਾਂਗੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਵਾਂਗੇ। ਪੁਲਿਸ ਵੱਲੋਂ ਗੋਲੀ ਚਲਾਉਣ ਦੇ ਵਾਰ-ਵਾਰ ਉਠਾਏ ਸਵਾਲ ਤੇ ਉਨ੍ਹਾਂ ਕਿਹਾ ਕਿ ਪੁਲਿਸ ਨੇ ਕੋਈ ਗੋਲੀ ਨਹੀਂ ਚਲਾਈ। ਜੇਕਰ ਪੁਲਿਸ ਗੋਲੀ ਚਲਾ ਦਿੰਦੀ ਤਾਂ ਦੂਜੇ ਪਾਸੇ ਵੀ ਨੁਕਸਾਨ ਹੋ ਜਾਣਾ ਸੀ। ਉਨ੍ਹਾਂ ਕਿਹਾ ਕਿ ਉਹ ਖੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਦੇ ਹਨ ਅਤੇ ਉਹ ਗੁਰੂ ਸਾਹਿਬ ਦੀਆਂ ਮਰਿਆਦਾ ਨੂੰ ਵੀ ਜਾਣਦੇ ਹਨ।

ਇਹ ਵੀ ਪੜ੍ਹੋ

Tags :