SKM ਨੇ ਸ਼ੁਭਕਰਨ ਦੇ ਪਰਿਵਾਰ ਲਈ 1 ਕਰੋੜ ਰੁਪਏ ਦੇ ਮੁਆਵਜ਼ਾ ਦੀ ਕੀਤੀ ਮੰਗ

ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਸ਼ਹੀਦ ਕਿਸਾਨ ਸ਼ੁਭਕਰਨ ਸਿਰ ਕਰੀਬ 15 ਲੱਖ ਰੁਪਏ ਦਾ ਕਰਜ਼ਾ ਸੀ, ਇਸ ਲਈ ਉਸ ਦਾ ਕਰਜ਼ਾ ਮੁਆਫ਼ ਕਰਕੇ ਉਸ ਨੂੰ ਮੁਆਵਜ਼ਾ ਦਿੱਤਾ ਜਾਵੇ।

Share:

Kissan Andolan: ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਕੌਮੀ ਤਾਲਮੇਲ ਕਮੇਟੀ ਵੱਲੋਂ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਗਈ ਸੀ। ਜਿਸਦੇ ਵਿੱਚ 23 ਫਰਵਰੀ ਯਾਨੀ ਅੱਜ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਸਾੜ ਕੇ ਕਿਸਾਨ ਸ਼ੁਭਕਰਨ ਦੀ ਮੌਤ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸ ਫੈਸਲੇ ਦੇ ਤਹਿਤ ਅੱਜ ਕਿਸਾਨ ਆਗੂਆਂ ਵੱਲੋਂ ਜੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ।

302 ਦੇ ਤਹਿਤ ਮਾਮਲਾ ਦਰਜਾ ਕਰਨ ਦੀ ਮੰਗ

ਕਿਸਾਨ ਆਗੂਆਂ ਨੇ ਕਿਸਾਨ ਸ਼ੁਭਕਰਨ ਦਾ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਵਿੱਚ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਦੇ ਖ਼ਿਲਾਫ਼ ਆਈਪੀਸੀ 302 ਤਹਿਤ ਕੇਸ ਦਰਜ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ।

ਡਬਲਿਊਟੀਓ ਦਾ ਵੀ ਸਾੜਿਆ ਜਾਵੇਗਾ ਪੁਤਲਾ

ਇਸ ਦੌਰਾਨ ਵਿਸ਼ਵ ਵਪਾਰ ਸੰਗਠਨ (ਡਬਲਿਊਟੀਓ) ਦਾ ਪੁਤਲਾ ਵੀ ਫੂਕਿਆ ਜਾਵੇਗਾ। ਉਨ੍ਹਾਂ ਦੀ ਮੰਗ ਹੈ ਕਿ ਭਾਰਤ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਆਪਣੇ ਆਪ ਨੂੰ ਬਾਹਰ ਕਰੇ ਕਿਉਂਕਿ ਇਹ ਸੰਗਠਨ ਘੱਟੋ-ਘੱਟ ਸਮਰਥਨ ਮੁੱਲ ਸਮੇਤ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਨਹੀਂ ਹੋਣ ਦੇ ਰਿਹਾ ਹੈ। ਇਹ ਸਾਰੀ ਕਾਰਵਾਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ 'ਤੇ ਕੀਤੀ ਜਾ ਰਹੀ ਹੈ ਇਸ ਲਈ ਉਹ ਸ਼ਾਹ, ਮਨੋਹਰ ਅਤੇ ਵਿਜ ਦੇ ਅਸਤੀਫੇ ਦੀ ਮੰਗ ਕਰਦੇ ਹਨ।

ਇਹ ਵੀ ਪੜ੍ਹੋ