Kisan Andolan 2.0: ਕਿਸਾਨਾਂ ਦੇ ਹੱਕ ਵਿੱਚ ਉੱਤਰੇ ਸਿੱਧੂ ਬੋਲੇ- ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਦੀ ਬਜਾਏ ਸਰਕਾਰ ਠੇਕੇ ਦੀ ਖੇਤੀ ਵੱਲ ਮੁੜ ਰਹੀ

Kisan Andolan 2.0: ਕੇਂਦਰ 'ਤੇ ਨਿਸ਼ਾਨਾ ਸਾਧਦੇ ਹੋਏ ਸਿੱਧੂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਦੀ ਬਜਾਏ ਸਰਕਾਰ ਠੇਕੇ ਦੀ ਖੇਤੀ ਵੱਲ ਮੁੜ ਰਹੀ ਹੈ। ਇਸ ਤੋਂ ਪਹਿਲਾਂ ਵੀ ਇਸ ਵਿਰੁੱਧ 380 ਦਿਨਾਂ ਤੋਂ ਕਿਸਾਨ ਅੰਦੋਲਨ ਚਲਾਇਆ ਗਿਆ ਸੀ। ਕੰਟਰੈਕਟ ਫਾਰਮਿੰਗ ਤਿੰਨ ਕਾਲੇ ਕਾਨੂੰਨਾਂ ਵਿੱਚੋਂ ਇੱਕ ਸੀ ਅਤੇ ਬਾਅਦ ਵਿੱਚ ਇਸਨੂੰ ਰੱਦ ਕਰ ਦਿੱਤਾ ਗਿਆ ਸੀ।

Share:

Kisan Andolan 2.0: ਕੇਂਦਰ ਸਰਕਾਰ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਅੱਜ ਸੱਤਵੇਂ ਦਿਨ ਵੀ ਜਾਰੀ ਹੈ। ਹੁਣ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੀ ਕਿਸਾਨਾਂ ਦੇ ਸਮਰਥਨ ਵਿੱਚ ਉੱਤਰ ਆਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮੁਕਤੀ ਦਾ ਅਸਲ ਮੁੱਦਾ ਸੀ C2+50 ਸਵਾਮੀਨਾਥਨ ਫਾਰਮੂਲੇ 'ਤੇ ਫਸਲਾਂ ਦੀ ਯਕੀਨੀ ਖਰੀਦ ਲਈ ਕਾਨੂੰਨ ਹੈ। ਕੇਂਦਰ 'ਤੇ ਨਿਸ਼ਾਨਾ ਸਾਧਦੇ ਹੋਏ ਸਿੱਧੂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਦੀ ਬਜਾਏ ਸਰਕਾਰ ਠੇਕੇ ਦੀ ਖੇਤੀ ਵੱਲ ਮੁੜ ਰਹੀ ਹੈ। ਇਸ ਤੋਂ ਪਹਿਲਾਂ ਵੀ ਇਸ ਵਿਰੁੱਧ 380 ਦਿਨਾਂ ਤੋਂ ਕਿਸਾਨ ਅੰਦੋਲਨ ਚਲਾਇਆ ਗਿਆ ਸੀ। ਕੰਟਰੈਕਟ ਫਾਰਮਿੰਗ ਤਿੰਨ ਕਾਲੇ ਕਾਨੂੰਨਾਂ ਵਿੱਚੋਂ ਇੱਕ ਸੀ ਅਤੇ ਬਾਅਦ ਵਿੱਚ ਇਸਨੂੰ ਰੱਦ ਕਰ ਦਿੱਤਾ ਗਿਆ ਸੀ। ਸਿੱਧੂ ਨੇ ਅੱਗੇ ਸਵਾਲ ਕੀਤਾ ਕਿ ਕੀ ਅਸੀਂ ਮੁੜ ਉਸੇ ਸਥਿਤੀ ਵਿੱਚ ਆ ਗਏ ਹਾਂ?

ਕੇਂਦਰ ਨਾਲ ਕਿਸਾਨਾਂ ਦੀਆਂ ਹੋ ਚੁੱਕੀਆਂ 4 ਮੀਟਿੰਗਾਂ 

ਦੱਸ ਦੇਈਏ ਕਿ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕੇਂਦਰ ਨਾਲ ਕਿਸਾਨਾਂ ਦੀਆਂ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ। ਹੁਣ ਤੱਕ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਹੁਣ ਕਿਸਾਨ ਇਸ ਨੂੰ ਲੈ ਕੇ ਕਾਫੀ ਨਾਰਾਜ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਜਾਣ-ਬੁੱਝ ਕੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। 
 

ਇਹ ਵੀ ਪੜ੍ਹੋ