24 ਤੇ 25 ਫਰਵਰੀ ਨੂੰ ਸੱਦਿਆ ਗਿਆ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ

ਪੰਜਾਬ ਸਰਕਾਰ ਨੇ ਆਪਣੇ ਬਜਟ ਸੈਸ਼ਨ ਤੋਂ ਪਹਿਲਾਂ ਦੋ ਦਿਨਾਂ ਦਾ ਇਹ ਸੈਸ਼ਨ ਸੱਦਿਆ ਹੈ। ਜਿਸ ਵਿੱਚ ਅਹਿਮ ਵਿਚਾਰਾਂ ਕੀਤੀਆਂ ਜਾ ਸਕਦੀਆਂ ਹਨ ਤੇ ਖਾਸ ਮਤਿਆਂ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਵੀ ਜਤਾਈ ਜਾ ਰਹੀ ਹੈ। 

Courtesy: file photo

Share:

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਕੈਬਨਿਟ ਵੱਲੋਂ ਇਸ ਵਾਰ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ 24 ਤੇ 25 ਫਰਵਰੀ ਨੂੰ ਕਰਵਾਇਆ ਜਾਵੇਗਾ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਜਾਣਕਾਰੀ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ਼ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਸਿਆਸੀ ਮਾਹਿਰਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਾਫੀ ਡੂੰਘੀ ਚਰਚਾ ਮਗਰੋਂ ਇਹ ਸੈਸ਼ਨ ਬੁਲਾਇਆ ਹੈ ਜੋ ਪੰਜਾਬ ਤੇ ਪੰਜਾਬੀਅਤ ਲਈ ਵੀ ਅਹਿਮ ਹੋ ਸਕਦਾ ਹੈ। 

ਲੇਟ ਹੋ ਸਕਦਾ ਬਜਟ ਸੈਸ਼ਨ

ਦੱਸ ਦਈਏ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ 24 ਤੇ 25 ਫਰਵਰੀ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ, ਜਿਸ ਕਾਰਨ ਬਜਟ ਸੈਸ਼ਨ ਲੇਟ ਹੋ ਸਕਦਾ ਹੈ। ਦੱਸ ਦਈਏ ਕਿ ਸਰਕਾਰ ਵੱਲੋਂ 3 ਮਾਰਚ ਤੋਂ ਪਹਿਲਾਂ ਬਜਟ ਸੈਸ਼ਨ ਬੁਲਾਇਆ ਜਾਣਾ ਹੈ, ਜਿਸਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਰਵਾਰ ਆਪਣੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸਪੈਸ਼ਲ ਸੈਸ਼ਨ ਦੌਰਾਨ ਸੂਬੇ ਨਾਲ ਸਬੰਧਤ ਖਾਸ ਮਤਿਆਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ ਜਿਸ ਮਗਰੋਂ ਉਹਨਾਂ ਲਈ ਅਲੱਗ ਬਜਟ ਦਾ ਪ੍ਰਬੰਧ ਵੀ ਬਜਟ ਸੈਸ਼ਨ ਦੌਰਾਨ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ