ਬੇਅਦਬੀਆਂ ਰੋਕਣ ਲਈ ਸ਼੍ਰੀ ਅਕਾਲ ਤਖਤ ਸਾਹਿਬ ਲਵੇਗਾ ਸੂ-ਮੋਟੋ 

ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਹਾਰੀਆਂ ਹੋਈਆਂ ਜੰਗਾਂ ਬਾਰੇ ਪੜ੍ਹਾਇਆ ਜਾ ਰਿਹਾ ਹੈ ਜਦੋਂ ਕਿ ਪੰਜਾਬ ਦੇ ਬੱਚਿਆਂ ਨੂੰ ਕੌਮ ਦੇ ਮਹਾਨ ਸ਼ਹੀਦਾਂ ਚੱਪੜ ਚਿੜੀ ਦੀ ਜੰਗ ਅਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਸਕੂਲਾਂ ਵਿੱਚ ਪੜ੍ਹਾਈ ਕਰਵਾਉਣ ਦੀ ਲੋੜ ਹੈ ।

Courtesy: ਗਿਆਨੀ ਕਲੁਦੀਪ ਸਿੰਘ ਗੜਗੱਜ ਸ਼੍ਰੀ ਫਤਹਿਗੜ੍ਹ ਸਾਹਿਬ ਵਿਥੇ ਨਤਮਸਤਕ ਹੋਏ

Share:

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਕੌਮ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ । ਇਸ ਮੌਕੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਕਿਰਪਾਨ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਸ਼੍ਰੀ ਅਕਾਲ ਤਖਤ ਸਾਹਿਬ ਸੂ-ਮੋਟੋ ਲਵੇਗਾ। 

ਪੰਥ ਨੂੰ ਖੁਦ ਪਹਿਰੇਦਾਰੀ ਕਰਨ ਦੀ ਲੋੜ

ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਹਾਰੀਆਂ ਹੋਈਆਂ ਜੰਗਾਂ ਬਾਰੇ ਪੜ੍ਹਾਇਆ ਜਾ ਰਿਹਾ ਹੈ ਜਦੋਂ ਕਿ ਪੰਜਾਬ ਦੇ ਬੱਚਿਆਂ ਨੂੰ ਕੌਮ ਦੇ ਮਹਾਨ ਸ਼ਹੀਦਾਂ ਚੱਪੜ ਚਿੜੀ ਦੀ ਜੰਗ ਅਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਸਕੂਲਾਂ ਵਿੱਚ ਪੜ੍ਹਾਈ ਕਰਵਾਉਣ ਦੀ ਲੋੜ ਹੈ । ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਥ ਨੂੰ ਤਕੜਾ  ਹੋਵੇ ਅਤੇ ਪੰਥ ਨੂੰ ਖੁਦ ਪਹਿਰੇਦਾਰੀ ਕਰਨ ਦੀ ਲੋੜ ਹੈ।
 

ਇਹ ਵੀ ਪੜ੍ਹੋ