Sri Muktsar Sahib: ਕਰਜ਼ੇ ਤੋਂ ਪ੍ਰੇਸ਼ਾਨ 40 ਸਾਲਾ ਕਿਸਾਨ ਨੇ ਕੀਤੀ ਖੁਦਕੁਸ਼ੀ

ਸੁਖਵਿੰਦਰ ਸਿੰਘ ਦੇ ਸਿਰ ਕਰੀਬ 12- 13 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਤੋਂ ਉਹ ਹਮੇਸ਼ਾ ਹੀ ਪ੍ਰੇਸ਼ਾਨ ਰਹਿੰਦਾ ਸੀ।

Share:

Punjab News: ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜ਼ਿਲ੍ਹੇ ਦੇ ਪਿੰਡ ਮਾਹੂਆਣਾ ਦੇ ਇਕ 40 ਸਾਲਾ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਅਨੁਸਾਰ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਇਹ ਕਦਮ ਚੁੱਕਿਆ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਸੁਖਵਿੰਦਰ ਸਿੰਘ ਕੋਲ ਕਰੀਬ ਢਾਈ ਏਕੜ ਜ਼ਮੀਨ ਸੀ। ਇਸ ਵਾਰ ਪਹਿਲਾਂ ਉਸਦੀ ਮੂੰਗੀ ਦੀ ਫ਼ਸਲ ਖ਼ਰਾਬ ਹੋਈ ਅਤੇ ਫਿਰ ਝੋਨਾ ਵੀ ਨਹੀਂ ਹੋਇਆ। ਉਸਦੇ ਸਿਰ ਕਰੀਬ 12- 13 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਤੋਂ ਉਹ ਹਮੇਸ਼ਾ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਬੀਤੀ ਸ਼ਾਮ ਉਹ ਖ਼ੇਤਾਂ ਤੋਂ ਘਰ ਆਇਆ ਤਾਂ ਉਸਨੇ ਘਰ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ।
ਪਿੰਡ ਵਿਚ ਸੋਗ ਦੀ ਲਹਿਰ
ਮਾਮਲੇ ਸਬੰਧੀ ਜਾਣਕਾਰੀ ਮਿਲਦੇ ਪੁਲਿਸ (Police)ਮੌਕੇ ਤੋਂ ਪਹੁੰਚੀ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ । ਮ੍ਰਿਤਕ ਸੁਖਵਿੰਦਰ ਸਿੰਘ ਦੇ ਦੋ ਪੁੱਤਰ ਹਨ। ਇਸ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਨੇ ਕਰਜ਼ਾ ਮੁਆਫ਼ੀ ਅਤੇ ਪਰਿਵਾਰਿਕ ਮਦਦ ਦੀ ਮੰਗ ਕੀਤੀ ਹੈ। ਉਧਰ ਪੁਲਿਸ ਨੇ ਪਰਿਵਾਰ ਮੈਂਬਰਾਂ ਦੇ ਬਿਆਨਾ ਦੇ ਆਧਾਰ 'ਤੇ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ

Tags :