'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਰਾਜ ਪੱਧਰੀ ਪ੍ਰੋਗਰਾਮ ਅੱਜ, ਕਈ ਔਰਤਾਂ ਦਾ ਹੋਵੇਗਾ ਸਨਮਾਨ

ਪ੍ਰੋਗਰਾਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਵਿਸ਼ੇਸ਼ ਮਹਿਮਾਨ ਹੋਣਗੇ।

Share:

 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਅੱਜ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਡੀਸੀ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਵਿਸ਼ੇਸ਼ ਮਹਿਮਾਨ ਹੋਣਗੇ। ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਵਿਚਕਾਰ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ 51 ਨਵਜੰਮੀਆਂ ਬੱਚੀਆਂ, 21 ਗਰਭਵਤੀ ਔਰਤਾਂ ਅਤੇ 30 ਸਿਹਤਮੰਦ ਬੇਬੀ ਸ਼ੋਅ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵੱਲੋਂ ਧੀਆਂ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਜਾਣਗੇ। ਪ੍ਰਸ਼ਾਸਨ ਵੱਲੋਂ ਪ੍ਰੋਗਰਾਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵੀ ਤੈਅ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ

Tags :