ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਨਾਰਕੋ ਟੈਰਰ ਮਾਡਿਊਲ ਦਾ ਕੀਤਾ ਪਰਦਾਫਾਸ਼, ਦੋ ਗ੍ਰਿਫਤਾਰ

ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਫੜੇ ਗਏ ਮੁਲਜ਼ਮ ਵਿਦੇਸ਼ ਬੈਠੇ ਆਪ੍ਰੇਟਰਾਂ ਦੀਆਂ ਹਦਾਇਤਾਂ 'ਤੇ ਕੰਮ ਕਰਦੇ ਸਨ। ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਹੈਪੀ ਪਾਸੀਆਂ, ਸਾਥੀ ਜੀਵਨ ਫੌਜੀ ਅਤੇ ਗੋਪੀ ਨਵਾਂਸ਼ਰੀਆ ਇਸ ਹਮਲੇ ਦੀ ਜ਼ਿੰਮੇਵਾਰੀ ਪਹਿਲਾਂ ਹੀ ਲੈ ਚੁੱਕੇ ਹਨ।

Share:

ਪੰਜਾਬ ਨਿਊਜ਼। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਵਿਦੇਸ਼ ਤੋਂ ਸੰਚਾਲਿਤ ਨਾਰਕੋ-ਟੇਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਗੁਰਜੀਤ ਸਿੰਘ ਵਾਸੀ ਦਾਂਡੇ (ਅੰਮ੍ਰਿਤਸਰ ਦਿਹਾਤੀ) ਅਤੇ ਬਲਜੀਤ ਸਿੰਘ ਵਾਸੀ ਛਪਾ (ਤਰਨਤਾਰਨ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਗ੍ਰਿਫਤਾਰ ਵਿਅਕਤੀਆਂ ਨੇ 17 ਦਸੰਬਰ 2024 ਨੂੰ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲਾ ਕੀਤਾ ਸੀ। ਇਸ ਕਾਰਵਾਈ ਤਹਿਤ ਹੁਣ ਤੱਕ 1.4 ਕਿਲੋ ਹੈਰੋਇਨ, ਇੱਕ ਹੈਂਡ ਗਰਨੇਡ ਅਤੇ ਦੋ ਪਿਸਤੌਲ ਬਰਾਮਦ ਕੀਤੇ ਜਾ ਚੁੱਕੇ ਹਨ।

ਹੈਂਡ ਗ੍ਰਨੇਡ ਵੀ ਬਰਾਮਦ ਕੀਤਾ

ਹੁਣ ਤੱਕ ਦੀ ਜਾਂਚ 'ਚ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਅਤੇ 2 ਪਿਸਤੌਲ ਬਰਾਮਦ ਕੀਤੇ ਹਨ। ਇਹ ਬਰਾਮਦਗੀ ਨਾਰਕੋ-ਅੱਤਵਾਦ ਦੀ ਪ੍ਰਤੱਖ ਉਦਾਹਰਣ ਹੈ, ਜਿਸ ਵਿੱਚ ਭਾਰਤ ਵਿੱਚ ਸੰਗਠਿਤ ਢੰਗ ਨਾਲ ਨਸ਼ਿਆਂ ਅਤੇ ਹਿੰਸਾ ਨੂੰ ਫੈਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਕਰਵਾਏ ਜਾ ਰਹੇ ਧਮਾਕੇ

ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਫੜੇ ਗਏ ਮੁਲਜ਼ਮ ਵਿਦੇਸ਼ ਬੈਠੇ ਆਪ੍ਰੇਟਰਾਂ ਦੀਆਂ ਹਦਾਇਤਾਂ 'ਤੇ ਕੰਮ ਕਰਦੇ ਸਨ। ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਹੈਪੀ ਪਾਸੀਆਂ, ਸਾਥੀ ਜੀਵਨ ਫੌਜੀ ਅਤੇ ਗੋਪੀ ਨਵਾਂਸ਼ਰੀਆ ਇਸ ਹਮਲੇ ਦੀ ਜ਼ਿੰਮੇਵਾਰੀ ਪਹਿਲਾਂ ਹੀ ਲੈ ਚੁੱਕੇ ਹਨ। ਇਹ ਸੰਚਾਲਕ ਨਾ ਸਿਰਫ਼ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ, ਸਗੋਂ ਇਨ੍ਹਾਂ ਦੀ ਮਦਦ ਨਾਲ ਭਾਰਤ ਵਿੱਚ ਦਹਿਸ਼ਤ ਫੈਲਾਉਣ ਦੀਆਂ ਯੋਜਨਾਵਾਂ ਨੂੰ ਅੰਜਾਮ ਵੀ ਦਿੱਤਾ ਜਾ ਰਿਹਾ ਸੀ।