ਪੇਪਰਾਂ ਦੌਰਾਨ ਪ੍ਰਸ਼ਾਸਨ ਦੇ ਸਖਤ ਹੁਕਮ - 5 ਤੋਂ ਵੱਧ ਵਿਅਕਤੀ ਨਹੀਂ ਹੋ ਸਕਦੇ ਇਕੱਠੇ

ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰੀਖਿਆ ਕੇਂਦਰਾਂ ਨੂੰ ਜਰੂਰੀ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਇਸ ਲਈ 19 ਫਰਵਰੀ ਤੋਂ 04 ਅਪ੍ਰੈਲ, 2025 ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੇ ਸਫਲ ਸੰਚਾਲਨ ਲਈ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਤੇ ਪ੍ਰੀਖਿਆਵਾਂ ਦੌਰਾਨ ਧਾਰਾ 163 ਲਗਾਉਣ ਦੀ ਜਰੂਰਤ ਹੈ।

Courtesy: file photo

Share:

ਫਰਵਰੀ ਤੇ ਮਾਰਚ ਮਹੀਨੇ ਪ੍ਰੀਖਿਆਵਾਂ ਦੇ ਹੁੰਦੇ ਹਨ। ਅਜਿਹੇ 'ਚ ਪ੍ਰਸ਼ਾਸਨ ਵੱਲੋਂ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 300 ਮੀਟਰ ਦੇ ਏਰੀਏ ਵਿੱਚ ਪ੍ਰੀਖਿਆ ਦੌਰਾਨ ਮਿਤੀ 19-02-2025 ਤੋਂ 04.04.2025 ਤੱਕ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

4 ਅਪ੍ਰੈਲ ਤੱਕ ਲਾਗੂ ਰਹਿਣਗੇ ਹੁਕਮ 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ ਮੋਹਾਲੀ ਵੱਲੋਂ 19 ਫਰਵਰੀ ਤੋਂ 04 ਅਪ੍ਰੈਲ, 2025 ਤੱਕ ਸਵੇਰੇ 11:00 ਵਜੇ ਤੋਂ 02:15 ਵਜੇ ਤੱਕ ਬੋਰਡ ਵੱਲੋਂ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਵਿਸ਼ਾ ਅਧੀਨ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰੀਖਿਆ ਕੇਂਦਰਾਂ ਨੂੰ ਜਰੂਰੀ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਇਸ ਲਈ 19 ਫਰਵਰੀ ਤੋਂ 04 ਅਪ੍ਰੈਲ, 2025 ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੇ ਸਫਲ ਸੰਚਾਲਨ ਲਈ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਤੇ ਪ੍ਰੀਖਿਆਵਾਂ ਦੌਰਾਨ ਧਾਰਾ 163 ਲਗਾਉਣ ਦੀ ਜਰੂਰਤ ਹੈ।

ਪ੍ਰੀਖਿਆਵਾਂ ਦਾ ਮਾਹੌਲ ਠੀਕ ਰੱਖਣ ਲਈ ਹੁਕਮ 

ਜਾਰੀ ਹੁਕਮਾਂ ਅਨੁਸਾਰ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਪਰੀਖਿਆਵਾਂ ਦੌਰਾਨ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਮਾਪੇ, ਰਿਸ਼ਤੇਦਾਰ ਅਤੇ ਸ਼ਰਾਰਤੀ ਅਨਸਰ ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ।ਜਿਸ ਨਾਲ ਜਿਥੇ ਪਰੀਖਿਆ ਕੇਂਦਰਾਂ ਦੇ ਮਾਹੌਲ ਤੇ ਅਸਰ ਪੈਂਦਾ ਹੈ, ਉੱਥੇ ਕਈ ਤਰਾਂ ਦੇ ਝਗੜੇ ਆਦਿ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ ਅਤੇ ਹੋਰ ਕਈ ਤਰ੍ਹਾਂ ਦੀਆ ਮੁਸ਼ਕਲਾਂ ਪੈਦਾ ਹੁੰਦੀਆਂ ਹਨ।ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਾਫ-ਸੁਥਰੇ ਅਤੇ ਸੁਚੱਜੇ ਢੰਗ ਨਾਲ ਪਰੀਖਿਆਵਾਂ ਦੌਰਾਨ ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਜਾਵੇ।

ਇਹ ਵੀ ਪੜ੍ਹੋ