Stubble Burning: ਐਕਸ਼ਨ ਵਿੱਚ “ਆਪ” ਸਰਕਾਰ, CM ਮਾਨ ਨੇ ਖੁਦ ਸੰਭਾਲੀ ਕਮਾਨ

ਦੱਸ ਦਈਏ ਕਿ ਪਹਿਲੀ ਯੋਜਨਾ ਨੂੰ NGT ਨੇ ਰੱਦ ਕਰ ਦਿੱਤਾ ਸੀ। ਨਵੇਂ ਸਿਰੇ ਤੋਂ ਕਾਰਜ ਯੋਜਨਾ ਤਿਆਰ ਕਰਨ ਦੇ ਹੁਕਮ ਦਿੱਤੇ ਹਨ।

Share:

ਹਾਈਲਾਈਟਸ

  • ਸੀਐਮ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਐਡਵੋਕੇਟ ਜਨਰਲ ਗੁਰਵਿੰਦਰ ਗੈਰੀ ਨੂੰ ਪਰਾਲੀ ਦੇ ਨਿਪਟਾਰੇ ਦੀ ਨੀਤੀ ਦੀ ਨਵੀਂ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਹੈ

Punjab News: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਣ ਵਿੱਚ ਦਿਖਾਈ ਸਖ਼ਤੀ ਤੋਂ ਬਾਅਦ ਹੁਣ ਇੰਨ੍ਹਾਂ ਮਾਮਲਿਆਂ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਸਰਕਾਰ ਦੇ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਅਤੇ ਪ੍ਰਬੰਧਨ ਲਈ ਇੱਕ ਨਵੀਂ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ ਜਿਸਦੀ ਜਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਲਈ ਹੈ। ਇਸ ਮੁੱਦੇ ਬਾਰੇ ਉਨ੍ਹਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਐਡਵੋਕੇਟ ਜਨਰਲ ਗੁਰਵਿੰਦਰ ਗੈਰੀ ਨੂੰ ਪਰਾਲੀ ਦੇ ਨਿਪਟਾਰੇ ਦੀ ਨੀਤੀ ਦੀ ਨਵੀਂ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਸਰਕਾਰ ਨੂੰ ਦੁਬਾਰਾ ਐਨਜੀਟੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਸੁਣਵਾਈ 22 ਫਰਵਰੀ ਨੂੰ, ਪਰ ਇੱਕ ਹਫਤਾ ਪਹਿਲਾਂ ਪੇਸ਼ ਕਰਨੀ ਹੋਵੇਗੀ ਰਿਪੋਰਟ

ਭਾਵੇਂ ਕਿ 22 ਫਰਵਰੀ ਨੂੰ ਇਸ ਮਾਮਲੇ ਵਿੱਚ ਸੁਣਵਾਈ ਐਨਜੀਟੀ ਵਿੱਚ ਤੈਅ ਕੀਤੀ ਗਈ ਹੈ ਪਰ ਪੰਜਾਬ ਸਰਕਾਰ ਨੂੰ ਉੱਥੇ ਆਪਣੀ ਐਕਸ਼ਨ ਪਲਾਨ ਰਿਪੋਰਟ ਇੱਕ ਹਫ਼ਤਾ ਪਹਿਲਾਂ ਪੇਸ਼ ਕਰਨੀ ਹੈ। ਅਜਿਹੇ 'ਚ ਹੁਣ ਪੂਰੇ ਮਾਮਲੇ 'ਤੇ ਨਵੇਂ ਸਿਰੇ ਤੋਂ ਚਰਚਾ ਹੋਵੇਗੀ। ਇੱਕ ਮਹੀਨੇ ਵਿੱਚ ਦੋ ਵੱਡੇ ਮਾਮਲਿਆਂ ਵਿੱਚ ਐਨਜੀਟੀ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਸਰਕਾਰ ਨੂੰ ਇਸ ਨਾਲ ਜੁੜੇ ਮਾਮਲੇ 'ਚ ਸੁਪਰੀਮ ਕੋਰਟ 'ਚ ਹਲਫਨਾਮਾ ਦੇਣਾ ਹੋਵੇਗਾ।

ਇਹ ਵੀ ਪੜ੍ਹੋ