ਪੰਜਾਬ ਵਿੱਚ ਹੋਰ ਵੱਧੇ ਪਰਾਲੀ ਸਾੜਨ ਦੇ ਕੇਸ, 24 ਘੰਟੇ ਵਿੱਚ 2000 ਤੋਂ ਵੀ ਵੱਧ ਮਾਮਲੇ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਕਿਸਾਨ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ। ਪਰਾਲੀ ਸਾੜਨ (Stubble Burning) ਕਰਕੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਐਨ.ਸੀ.ਆਰ ਵਿੱਚ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਗਿਆ ਹੈ। ਹਾਲਤ ਇਹ ਹੋ ਚੁੱਕੀ ਹੈ ਕਿ ਲੋਕਾਂ ਨੂੰ ਮਾਸਕ ਲਗਾ ਕੇ ਘਰੋਂ ਬਾਹਰ […]

Share:

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਕਿਸਾਨ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ। ਪਰਾਲੀ ਸਾੜਨ (Stubble Burning) ਕਰਕੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਐਨ.ਸੀ.ਆਰ ਵਿੱਚ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਗਿਆ ਹੈ। ਹਾਲਤ ਇਹ ਹੋ ਚੁੱਕੀ ਹੈ ਕਿ ਲੋਕਾਂ ਨੂੰ ਮਾਸਕ ਲਗਾ ਕੇ ਘਰੋਂ ਬਾਹਰ ਜਾਣਾ ਪੈ ਰਿਹਾ ਹੈ। ਇਸ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਵੀ ਸਖ਼ਤ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਫਿਰ ਵੀ ਕਿਸਾਨਾਂ ਨੂੰ ਮਾਮਲੇ ਦੀ ਗੰਭੀਰਤਾ ਸਮਝ ਨਹੀਂ ਆ ਰਹੀ ਹੈ। ਸੂਬੇ ਵਿੱਚ ਬੁੱਧਵਾਰ ਨੂੰ ਪਰਾਲੀ ਸਾੜਨ ਦੇ 2003 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲੇ ਮੰਗਲਵਾਰ ਨੂੰ 1515 ਮਾਮਲੇ ਸਾਹਮਣੇ ਆਏ। ਯਾਨੀ ਕਿ ਸਿਧੇ ਤੌਰ ਤੇ 500 ਮਾਮਲੇ ਵੱਧੇ ਹਨ। ਸੰਗਰੂਰ ਵਿੱਚ ਸਭ ਤੋਂ ਵੱਧ 466 ਥਾਵਾਂ ’ਤੇ ਪਰਾਲੀ ਨੂੰ ਅੱਗ ਲਗਾਈ ਗਈ। ਇਸ ਨਾਲ ਪੰਜਾਬ ਵਿੱਚ ਹੁਣ ਤੱਕ 22 ਹਜ਼ਾਰ 981 ਮਾਮਲੇ ਸਾਹਮਣੇ ਆ ਚੁੱਕੇ ਹਨ।

ਪਰਾਲੀ ਸਾੜਨ ਵਿੱਚ ਸੰਗਰੂਰ ਸਭ ਤੋਂ ਅੱਗੇ, ਲੁਧਿਆਣਾ ਵਿੱਚ 96 ਮਾਮਲੇ

ਦਿੱਲੀ-ਐਨ.ਸੀ.ਆਰ. ਵਿੱਚ ਜ਼ਹਰੀਲੀ ਹੋ ਰਹੀ ਹਵਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਪਿਛਲੇ ਦਿਨੀ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਸੀ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਤੁਰੰਤ ਰੋਕਿਆ ਜਾਵੇ। ਅਦਾਲਤ ਨੇ ਇਹ ਵੀ ਟਿੱਪਣੀ ਕੀਤੀ ਸੀ ਕਿ ਉਹ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਮਰਨ ਲਈ ਨਹੀਂ ਛੱਡ ਸਕਦੀ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਪੰਜਾਬ ਵਿੱਚ ਖੇਤਾਂ ਨੂੰ ਅੱਗ ਲਾਉਣ ਦੇ ਦੋ ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ। ਲੁਧਿਆਣਾ ਸਥਿਤ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ 466 ਕੇਸਾਂ ਨਾਲ ਸੰਗਰੂਰ ਸਭ ਤੋਂ ਅੱਗੇ ਹੈ। ਪਰ ਇਸ ਤੋਂ ਬਾਅਦ ਬਠਿੰਡਾ ਵਿੱਚ 221, ਬਰਨਾਲਾ ਵਿੱਚ 216, ਫਰੀਦਕੋਟ ਵਿੱਚ 150, ਮਾਨਸਾ ਵਿੱਚ 131, ਪਟਿਆਲਾ ਵਿੱਚ 106, ਫ਼ਿਰੋਜ਼ਪੁਰ ਵਿੱਚ 103 ਅਤੇ ਲੁਧਿਆਣਾ ਵਿੱਚ 96 ਮਾਮਲੇ ਸਾਹਮਣੇ ਆਏ ਹਨ।

ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੀ ਲੋੜ : ਡੀਜੀਪੀ

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੇ ਹੁਕਮ ਦਿੱਤੇ ਹਨ। ਡੀਜੀਪੀ ਵੱਲੋਂ ਇਹ ਹੁਕਮ ਸੁਪਰੀਮ ਕੋਰਟ ਦੇ ਨਿਰਦੇਸ਼ ਜਾਰੀ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਦਿੱਤਾ ਗਿਆ ਹੈ। ਡੀਜੀਪੀ ਨੇ ਵਿਸ਼ੇਸ਼ ਡੀਜੀਪੀ (ਕਾਨੂੰਨ ਵਿਵਸਥਾ) ਨਿਯੁਕਤ ਕੀਤਾ ਹੈ। ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨ ਲਈ ਨੋਡਲ ਅਫਸਰ ਵਜੋਂ ਅਰਪਿਤ ਸ਼ੁਕਲਾ ਨੂੰ ਨਿਯੁਕਤ ਕੀਤਾ ਗਿਆ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੋਡਲ ਅਫ਼ਸਰ ਢੁਕਵੇਂ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ, ਮੀਟਿੰਗਾਂ ਕਰੇਗਾ, ਦੌਰੇ ਕਰੇਗਾ ਅਤੇ ਸਬੰਧਤ ਜਾਣਕਾਰੀ ਇਕੱਠੀ ਕਰੇਗਾ ਅਤੇ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਅੱਗੇ ਰੱਖੇਗਾ। ਤਾਂ ਜੋ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੁਆਰਾ ਕੀਤੀਆਂ ਗਈਆਂ ਕਾਰਵਾਈਆਂ ‘ਤੇ ਪ੍ਰਭਾਵੀ ਨਜ਼ਰ ਰੱਖੀ ਜਾ ਸਕੇ।