ਪੰਜਾਬ 'ਚ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ ਹੈ। ਬੁੱਧਵਾਰ ਨੂੰ ਸੂਬੇ 'ਚ 512 ਥਾਵਾਂ 'ਤੇ ਪਰਾਲੀ ਸਾੜੀ ਗਈ। ਇਸ ਨਾਲ ਸੂਬੇ ਵਿੱਚ ਪਰਾਲੀ ਸਾੜਨ ਦਾ ਕੁੱਲ ਅੰਕੜਾ 36,118 ਹੋ ਗਿਆ ਹੈ। 10 ਨਵੰਬਰ ਨੂੰ ਸੁਪਰੀਮ ਕੋਰਟ ਦੀ ਫਟਕਾਰ ਤੋਂ ਪਹਿਲਾਂ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਕੁੱਲ ਘਟਨਾਵਾਂ 20,978 ਸਨ, ਜਦੋਂ ਕਿ 18 ਐਫ.ਆਈ.ਆਰ.ਦਰਜ਼ ਕੀਤੀ ਗਈ ਸੀ। ਪਿਛਲੇ 11 ਦਿਨਾਂ ਵਿੱਚ ਪਰਾਲੀ ਸਾੜਨ ਸਬੰਧੀ 1084 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਪਰ ਸਰਕਾਰ ਅਤੇ ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਵੀ ਪਰਾਲੀ ਸਾੜਨ ਦੇ ਮਾਮਲੇ ਘੱਟ ਨਹੀਂ ਹੋ ਰਹੇ। ਭਾਵੇਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਪਰ ਕਿਸਾਨ ਸਹਿਮਤ ਨਹੀਂ ਹੋ ਰਹੇ ਹਨ। ਬੁੱਧਵਾਰ ਨੂੰ ਮੋਗਾ ਅਤੇ ਫਾਜ਼ਿਲਕਾ ਵਿੱਚ ਸਭ ਤੋਂ ਵੱਧ ਪਰਾਲੀ ਸਾੜੀ ਗਈ। ਜਦੋਂ ਕਿ ਬਠਿੰਡਾ ਵਿੱਚ AQI 327 ਦਰਜ ਕੀਤਾ ਗਿਆ।
ਪਰਾਲੀ ਨੂੰ ਅੱਗ ਲੱਗਣ ਦੀ ਲਪੇਟ 'ਚ ਆਈ ਬੱਚੀ