2-3 ਦਿਨਾਂ ਦੇ ਅੰਦਰ ਖੰਡ ਮਿੱਲਾਂ ਹੋਣਗਿਆਂ ਚਾਲੂ, ਗੰਨੇ ਦੇ ਸਮਰਥਨ ਮੁੱਲ ਲਈ ਕਰੋ ਇੰਤਜ਼ਾਰ 

ਕਿਸਾਨਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨਾਲ ਚੀਮਾ ਨੇ ਗੱਲਬਾਤ ਵੀ ਕੀਤੀ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਗੰਨੇ ਦੀ ਵਾਢੀ ਸ਼ੁਰੂ ਹੋਣ ਦੇ ਬਾਵਜੂਦ ਅਜੇ ਤੱਕ ਮਿੱਲਾਂ ਦੀ ਪਿੜਾਈ ਦਾ ਕੰਮ ਸ਼ੁਰੂ ਨਹੀਂ ਹੋਇਆ ਹੈ।

Share:

2-3 ਦਿਨਾਂ ਦੇ ਅੰਦਰ ਖੰਡ ਮਿੱਲਾਂ ਚਾਲੂ ਕਰ ਦਿੱਤੀਆਂ ਜਾਣਗੀਆਂ, ਪਰ ਗੰਨੇ ਦੇ ਭਾਅ ਸਬੰਧੀ ਮੀਟਿੰਗ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਣੀ ਹੈ। ਇਸ 'ਤੇ ਵੀ ਵਿਚਾਰ ਕੀਤਾ ਜਾਵੇਗਾ। ਇਹ ਭਰੋਸਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਨੂੰ ਦਵਾਇਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਖੰਡ ਮਿੱਲਾਂ ਸ਼ੁਰੂ ਕਰੇਗੀ। ਕਿਸਾਨਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨਾਲ ਚੀਮਾ ਨੇ ਗੱਲਬਾਤ ਵੀ ਕੀਤੀ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਗੰਨੇ ਦੀ ਵਾਢੀ ਸ਼ੁਰੂ ਹੋਣ ਦੇ ਬਾਵਜੂਦ ਅਜੇ ਤੱਕ ਮਿੱਲਾਂ ਦੀ ਪਿੜਾਈ ਦਾ ਕੰਮ ਸ਼ੁਰੂ ਨਹੀਂ ਹੋਇਆ ਹੈ। ਮੀਟਿੰਗ ਵਿੱਚ ਕਿਸਾਨਾਂ ਨੇ ਗੰਨੇ ਨਾਲ ਸਬੰਧਤ ਆਪਣੀਆਂ ਦੋਵੇਂ ਮੰਗਾਂ ਰੱਖੀਆਂ। ਹੋਰ ਮੰਗਾਂ ਤੋਂ ਇਲਾਵਾ ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਬੱਚਿਆਂ ਨੂੰ ਨੌਕਰੀਆਂ ਦੇਣ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਅਜੇ ਵੀ ਬਹੁਤ ਸਾਰੇ ਅਜਿਹੇ ਹਨ ਜਿਨ੍ਹਾਂ ਨੂੰ ਨੌਕਰੀਆਂ ਨਹੀਂ ਮਿਲੀਆਂ। ਵਿੱਤ ਮੰਤਰੀ ਨੇ ਭਰੋਸਾ ਦਿਵਾਇਆ ਕਿ ਲੰਬਿਤ ਪਏ ਕੇਸਾਂ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਕਰਜ਼ੇ ਕਾਰਨ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਲਦੀ ਦੇਣ ਦੀ ਮੰਗ ਵੀ ਉਠਾਈ, ਜਿਸ 'ਤੇ ਚੀਮਾ ਨੇ ਭਰੋਸਾ ਦਿੱਤਾ ਕਿ ਸਰਕਾਰ ਇਸ ਮਾਮਲੇ 'ਤੇ ਵੀ ਵਿਚਾਰ ਕਰ ਰਹੀ ਹੈ।

ਚੰਡੀਗੜ੍ਹ ਵੱਲ 26 ਨਵੰਬਰ ਨੂੰ ਮਾਰਚ ਕਰਨਗੇ ਕਿਸਾਨ

ਚੀਮਾ ਨੇ ਦੱਸਿਆ ਕਿ ਕਿਸਾਨਾਂ ਦੀਆਂ ਜੋ ਮੰਗਾਂ ਉਨ੍ਹਾਂ ਨਾਲ ਸਬੰਧਤ ਸਨ, ਉਨ੍ਹਾਂ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਕਿਸਾਨਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਹੜਤਾਲ ’ਤੇ ਨਹੀਂ ਬੈਠਣਗੇ। ਬਾਕੀ ਮੰਗਾਂ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ। 26 ਨਵੰਬਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨਗੇ ਕਿਸਾਨ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ 26 ਤੋਂ 28 ਤੱਕ ਸੂਬੇ ਦੀਆਂ ਸਾਰੀਆਂ ਰਾਜਧਾਨੀਆਂ ਵਿੱਚ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੇ ਹਿੱਸੇ ਵਜੋਂ ਚੰਡੀਗੜ੍ਹ ਵਿੱਚ ਹੋਣ ਵਾਲੇ ਤਿੰਨ ਰੋਜ਼ਾ ਮਾਰਚ ਦੀਆਂ ਤਿਆਰੀਆਂ ਅਤੇ ਰੂਟ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸ ਧਰਨੇ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਪੰਜਾਬ ਭਰ ਤੋਂ ਹਜ਼ਾਰਾਂ ਨੌਜਵਾਨ, ਕਿਸਾਨ ਅਤੇ ਔਰਤਾਂ ਟ੍ਰੈਕਟਰ-ਟਰਾਲੀਆਂ ਅਤੇ ਵਾਹਨਾਂ ਰਾਹੀਂ ਚੰਡੀਗੜ੍ਹ ਪੁੱਜਣਗੇ। ਕਿਸਾਨ ਆਈਸਰ ਚੌਕ ਤੋਂ ਟ੍ਰਿਬਿਊਨ ਚੌਕ ਰੋਡ ’ਤੇ ਆਉਣਗੇ। ਆਗੂਆਂ ਨੇ ਕਿਹਾ ਕਿ ਇਸ ਪ੍ਰੋਗਰਾਮ ਦੀ ਤਿਆਰੀ ਲਈ ਸਮੂਹ ਕਿਸਾਨ ਜਥੇਬੰਦੀਆਂ ਪਿੰਡਾਂ ਵਿੱਚ ਮੁਹਿੰਮ ਚਲਾ ਰਹੀਆਂ ਹਨ। ਟਰਾਲੀਆਂ ਸਜਾਈਆਂ ਜਾ ਰਹੀਆਂ ਹਨ ਅਤੇ ਰਾਸ਼ਨ ਇਕੱਠਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ