ਸੁਖਬੀਰ ਬਾਦਲ ਨੇ ਪੂਰੀ ਕੀਤੀ ਧਾਰਮਿਕ ਸਜ਼ਾ, ਭਲਕੇ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕਣਗੇ

ਆਪਣੀ ਸਜ਼ਾ ਦੇ ਆਖਰੀ ਪੜਾਅ 'ਚ ਸੁਖਬੀਰ ਦੂਜੇ ਦਿਨ ਵੀਰਵਾਰ ਨੂੰ ਸਵੇਰੇ ਨੌਂ ਵਜੇ ਗੁਰਦੁਆਰਾ ਸਾਹਿਬ ਪਹੁੰਚੇ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਤੋਂ ਦਰਬਾਨ ਵਜੋਂ ਸੇਵਾ ਸ਼ੁਰੂ ਕੀਤੀ। ਹੱਥਾਂ ਵਿੱਚ ਬਰਛਾ ਫੜ ਕੇ ਉਹ ਇੱਕ ਘੰਟਾ ਸੇਵਾਦਾਰ ਵਜੋਂ ਪਹਿਰਾ ਦਿੰਦੇ ਰਹੇ। ਇਸ ਤੋਂ ਬਾਅਦ 10 ਤੋਂ 11 ਵਜੇ ਤੱਕ ਕੀਰਤਨ ਸਰਵਣ ਕੀਤਾ ਅਤੇ ਫਿਰ 11 ਤੋਂ 12 ਵਜੇ ਤੱਕ ਲੰਗਰ ਹਾਲ ਵਿੱਚ ਬਰਤਨਾਂ ਦੀ ਸਫਾਈ ਦੀ ਸੇਵਾ ਨਿਭਾਈ ਗਈ।

Share:

ਪੰਜਾਬ ਨਿਊਜ਼। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਵੀਰਵਾਰ ਨੂੰ ਮੁਕਤਸਰ ਦੇ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੂਰੀ ਹੋ ਗਈ। ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਦੇ ਰੂਪ ਵਿੱਚ ਦਿੱਤੀ ਗਈ ਧਾਰਮਿਕ ਸਜ਼ਾ ਦੇ ਹਿੱਸੇ ਵਜੋਂ ਸੁਖਬੀਰ ਬਾਦਲ ਨੇ ਦੋ ਦਿਨ ਮੁਕਤਸਰ ਦੇ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ। ਆਪਣੀ ਸਜ਼ਾ ਦੇ ਆਖਰੀ ਪੜਾਅ 'ਚ ਸੁਖਬੀਰ ਦੂਜੇ ਦਿਨ ਵੀਰਵਾਰ ਨੂੰ ਸਵੇਰੇ ਨੌਂ ਵਜੇ ਗੁਰਦੁਆਰਾ ਸਾਹਿਬ ਪਹੁੰਚੇ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਤੋਂ ਦਰਬਾਨ ਵਜੋਂ ਸੇਵਾ ਸ਼ੁਰੂ ਕੀਤੀ। ਹੱਥਾਂ ਵਿੱਚ ਬਰਛਾ ਫੜ ਕੇ ਉਹ ਇੱਕ ਘੰਟਾ ਸੇਵਾਦਾਰ ਵਜੋਂ ਪਹਿਰਾ ਦਿੰਦੇ ਰਹੇ। ਇਸ ਤੋਂ ਬਾਅਦ 10 ਤੋਂ 11 ਵਜੇ ਤੱਕ ਕੀਰਤਨ ਸਰਵਣ ਕੀਤਾ ਅਤੇ ਫਿਰ 11 ਤੋਂ 12 ਵਜੇ ਤੱਕ ਲੰਗਰ ਹਾਲ ਵਿੱਚ ਬਰਤਨਾਂ ਦੀ ਸਫਾਈ ਦੀ ਸੇਵਾ ਨਿਭਾਈ ਗਈ।

ਕੱਲ ਦਰਬਾਰ ਸਾਹਿਬ ਹੋਣਗੇ ਨਤਮਸਤਕ

ਸੁਖਬੀਰ ਬਾਦਲ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਦੂਜੇ ਦਿਨ ਵੀ ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਰਹੇ। ਦੱਸ ਦੇਈਏ ਕਿ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਹੁਣ 13 ਦਸੰਬਰ (ਸ਼ੁੱਕਰਵਾਰ) ਨੂੰ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ।