ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਹੋਈ ਪੂਰੀ,ਅੱਜ ਸ਼੍ਰੀ ਅਕਾਲ ਤਖਤ ਸਾਹਿਬ ਝਕਾਉਣਗੇ ਸੀਸ

ਇਸ ਦੇ ਨਾਲ ਹੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਸੁਖਬੀਰ ਬਾਦਲ ਅਤੇ ਹੋਰਨਾਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਹੁਣ ਜਦੋਂ ਸੁਖਬੀਰ ਬਾਦਲ ਦੀ ਸਜ਼ਾ ਖਤਮ ਹੋਣ ਜਾ ਰਹੀ ਹੈ ਤਾਂ ਉਨ੍ਹਾਂ ਦਾ ਅਸਤੀਫਾ ਕਿਸੇ ਵੇਲੇ ਵੀ ਪ੍ਰਵਾਨ ਹੋ ਸਕਦਾ ਹੈ

Share:

ਪੰਜਾਬ ਨਿਊਜ਼। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਪੂਰੀ ਹੋ ਗਈ ਹੈ। ਅੱਜ ਸ਼ੁੱਕਰਵਾਰ ਨੂੰ ਸੁਖਬੀਰ ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ। ਇਸ ਤੋਂ ਬਾਅਦ ਪੰਜਾਬ ਵਿੱਚ ਅਕਾਲੀ ਦਲ ਦੀ ਮੁੜ ਸਥਾਪਨਾ ਲਈ ਯਤਨ ਸ਼ੁਰੂ ਕੀਤੇ ਜਾਣਗੇ। ਦੱਸ ਦਈਏ ਕਿ ਕੱਲ੍ਹ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਦਾ ਆਖਰੀ ਦਿਨ ਪੂਰਾ ਕਰਨ ਤੋਂ ਬਾਅਦ ਉਹ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਹਨ।

ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਆਪਣੀ ਸਜ਼ਾ ਪੂਰੀ ਹੋਣ ਬਾਰੇ ਸੂਚਿਤ ਕਰਨਗੇ

ਸੁਖਬੀਰ ਬਾਦਲ ਪਿਛਲੇ 10 ਦਿਨਾਂ ਵਿੱਚ ਸ਼੍ਰੀ ਮੁਕਤਸਰ ਸਾਹਿਬ, ਹਰਿਮੰਦਰ ਸਾਹਿਬ, ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਦਮਦਮਾ ਸਾਹਿਬ ਅਤੇ ਸ਼੍ਰੀ ਫਤਹਿਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਅੱਜ ਸੁਖਬੀਰ ਬਾਦਲ ਅੰਮ੍ਰਿਤਸਰ ਪਹੁੰਚਣਗੇ ਅਤੇ ਹੁਕਮਾਂ ਅਨੁਸਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਆਪਣੀ ਸਜ਼ਾ ਪੂਰੀ ਹੋਣ ਬਾਰੇ ਸੂਚਿਤ ਕਰਨਗੇ। ਇਸ ਤੋਂ ਬਾਅਦ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨਗੇ।

ਅਕਾਲੀ ਦਲ ਦੀ ਕੀਤਾ ਜਾਵੇਗਾ ਪੁਨਰ ਗਠਨ

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸਜ਼ਾ ਸੁਣਾਉਂਦੇ ਹੋਏ ਇਹ ਸਪੱਸ਼ਟ ਕੀਤਾ ਸੀ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਨਵੇਂ ਸਿਰੇ ਤੋਂ ਕਾਇਮ ਕੀਤਾ ਜਾਵੇ। ਇਨ੍ਹਾਂ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੇਖ-ਰੇਖ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਦੀ ਜਿੰਮੇਵਾਰੀ 6 ਮਹੀਨਿਆਂ ਵਿੱਚ ਨਵੀਂ ਭਰਤੀ ਕਰਕੇ ਅਕਾਲੀ ਦਲ ਦਾ ਨਵਾਂ ਢਾਂਚਾ ਤਿਆਰ ਕਰਨਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਸੁਖਬੀਰ ਬਾਦਲ ਅਤੇ ਹੋਰਨਾਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਹੁਣ ਜਦੋਂ ਸੁਖਬੀਰ ਬਾਦਲ ਦੀ ਸਜ਼ਾ ਖਤਮ ਹੋਣ ਜਾ ਰਹੀ ਹੈ ਤਾਂ ਉਨ੍ਹਾਂ ਦਾ ਅਸਤੀਫਾ ਕਿਸੇ ਵੇਲੇ ਵੀ ਪ੍ਰਵਾਨ ਹੋ ਸਕਦਾ ਹੈ ਅਤੇ ਅਕਾਲੀ ਦਲ ਦਾ ਨਵਾਂ ਢਾਂਚਾ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।