Sukhbir Badal ਨੇ CM ਮਾਨ ਨੂੰ ਕਾਨੂੰਨੀ ਨੋਟਿਸ ਭੇਜ ਮਾਫੀ ਮੰਗਣ ਲਈ ਕਿਹਾ, ਪੜੋ ਪੂਰੀ ਖਬਰ

ਸੁਖਬੀਰ ਬਾਦਲ ਨੇ ਕਿਹਾ ਕਿ ਕਈ ਇਤਰਾਜ਼ਯੋਗ ਘਟਨਾਵਾਂ ਨੂੰ ਵੀ ਅੱਖੋਂ ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਨੂੰ ਮੁਆਫੀ ਮੰਗਣੀ ਪਵੇਗੀ ਜਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣਾ ਪਵੇਗਾ।

Share:

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਨੂੰਨੀ ਨੋਟਿਸ ਭੇਜਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲ 'ਤੇ ਈਕੋ ਟੂਰਿਜ਼ਮ ਪਾਲਿਸੀ ਤਹਿਤ ਸੁੱਖ ਵਿਲਾਸ ਨੂੰ 108.73 ਕਰੋੜ ਰੁਪਏ ਦਾ ਫਾਇਦਾ ਪਹੁੰਚਾਉਣ ਦਾ ਦੋਸ਼ ਲਗਾਇਆ ਸੀ। ਹੁਣ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਨੋਟਿਸ ਦੇ ਕੇ ਇੱਕ ਹਫ਼ਤੇ ਅੰਦਰ ਦੋਸ਼ ਸਾਬਤ ਕਰਨ ਜਾਂ ਮੁਆਫ਼ੀ ਮੰਗਣ ਲਈ ਕਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਦੋਸ਼ ਸਾਬਤ ਨਾ ਹੋਣ ਅਤੇ ਮੁਆਫੀ ਨਾ ਮੰਗਣ 'ਤੇ ਮਾਣਹਾਨੀ ਦਾ ਕੇਸ ਕਰਨਗੇ।

ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਲਾਏ ਜਾ ਰਹੇ ਦੋਸ਼

ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਅਰਸ਼ਦੀਪ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਕਿਸਾਨੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਕਾਲੀ ਦਲ ਦੇ ਪ੍ਰਧਾਨ ’ਤੇ ਲਾਏ ਦੋਸ਼ਾਂ ਨੂੰ ਸਾਬਤ ਕਰਨ। ਜੇਕਰ ਸੀਐਮ ਮਾਨ ਅਜਿਹਾ ਨਹੀਂ ਕਰਦੇ ਤਾਂ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖ ਵਿਲਾਸ 'ਤੇ ਈਕੋ-ਟੂਰਿਜ਼ਮ ਨੀਤੀ ਤਹਿਤ 108.73 ਕਰੋੜ ਰੁਪਏ ਦਾ ਲਾਭ ਦੇਣ ਦਾ ਦੋਸ਼ ਲਾਇਆ ਸੀ।

ਸੁਖਬੀਰ ਬਾਦਲ ਨੇ ਟਵੀਟ ਕਰ ਦਿੱਤੀ ਜਾਣਕਾਰੀ

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਾਨੂੰਨੀ ਨੋਟਿਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਵਿੱਚ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਕਾਨੂੰਨੀ ਨੋਟਿਸ ਭੇਜ ਕੇ ਮੇਰੇ 'ਤੇ ਮੇਰੇ ਨਿੱਜੀ ਕਾਰੋਬਾਰ ਦੇ ਸਬੰਧ ਵਿੱਚ ਘਪਲੇਬਾਜ਼ੀ ਅਤੇ ਮਨਘੜਤ ਦੋਸ਼ ਲਗਾਉਣ ਲਈ ਸੱਤ ਦਿਨਾਂ ਦੇ ਅੰਦਰ ਲਿਖਤੀ ਮੁਆਫੀ ਮੰਗਣ ਲਈ ਕਿਹਾ ਹੈ। ਅਜਿਹਾ ਕਰਨ ਵਿੱਚ ਅਸਫਲ ਰਹਿਣ 'ਤੇ ਅਪਰਾਧਿਕ ਮਾਣਹਾਨੀ ਦੇ ਕੇਸਾਂ ਦਾ ਸਾਹਮਣਾ ਕਰਨ ਲਈ ਤਿਆਰ ਰਹੋ। ਉਨ੍ਹਾਂ ਕਿਹਾ ਕਿ ਕਈ ਇਤਰਾਜ਼ਯੋਗ ਘਟਨਾਵਾਂ ਨੂੰ ਵੀ ਅੱਖੋਂ ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਨੂੰ ਮੁਆਫੀ ਮੰਗਣੀ ਪਵੇਗੀ ਜਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣਾ ਪਵੇਗਾ।

ਇਹ ਵੀ ਪੜ੍ਹੋ