ਖੁੱਲ੍ਹੀ ਬਹਿਸ ਮਗਰੋਂ ਸੁਖਬੀਰ ਬਾਦਲ ਦੀ ਭਗਵੰਤ ਮਾਨ ਨੂੰ ਚੇਤਾਵਨੀ 

1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਹੋਈ ਖੁੱਲ੍ਹੀ ਬਹਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਰਗੜੇ ਲਾਏ ਸੀ। ਖਾਲੀ ਕੁਰਸੀਆਂ ਵੱਲ ਹੱਥ ਕਰਕੇ ਵਿਰੋਧੀਆਂ ਉਪਰ ਗੰਭੀਰ ਦੋਸ਼ ਲਾਏ ਗਏ ਸੀ। ਇਸ ਬਹਿਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਹੈ। […]

Share:

1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਹੋਈ ਖੁੱਲ੍ਹੀ ਬਹਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਰਗੜੇ ਲਾਏ ਸੀ। ਖਾਲੀ ਕੁਰਸੀਆਂ ਵੱਲ ਹੱਥ ਕਰਕੇ ਵਿਰੋਧੀਆਂ ਉਪਰ ਗੰਭੀਰ ਦੋਸ਼ ਲਾਏ ਗਏ ਸੀ। ਇਸ ਬਹਿਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਹੈ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਨੂੰ 10 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਜੇਕਰ 10 ਦਿਨਾਂ ਦੌਰਾਨ ਭਗਵੰਤ ਮਾਨ ਮੁਆਫ਼ੀ ਨਹੀਂ ਮੰਗਦੇ ਤਾਂ ਫਿਰ ਉਹਨਾਂ ਖਿਲਾਫ ਕੇਸ ਕੀਤਾ ਜਾਵੇਗਾ। 

https://fb.watch/o4rVn-kxO2/?mibextid=Nif5oz

ਦੱਸ ਦਈਏ ਕਿ ਭਾਵੇਂ ਪੰਜਾਬ ਦੇ ਵਿੱਤੀ ਹਾਲਾਤਾਂ ਦੀ ਗੱਲ ਹੋਵੇ ਤੇ ਭਾਵੇਂ ਐਸਵਾਈਐਲ ਦੀ। ਇਹਨਾਂ ਮੁੱਦਿਆਂ ਨੂੰ ਲੈ ਕੇ ਭਗਵੰਤ ਮਾਨ ਨੇ ਖੁੱਲ੍ਹੀ ਬਹਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਸਮੇਤ ਹੋਰ ਵਿਰੋਧੀ ਧਿਰਾਂ ਉਪਰ ਗੰਭੀਰ ਦੋਸ਼ ਲਾਏ ਸੀ। ਇਹਨਾਂ ਪਾਰਟੀਆਂ ਉਪਰ ਪੰਜਾਬ ਨੂੰ ਲੁੱਟਣ ਦੇ ਇਲਜ਼ਾਮ ਲਾਏ ਗਏ ਸੀ। ਹੁਣ ਸੁਖਬੀਰ ਬਾਦਲ ਨੇ ਆਪਣੇ ਫੇਸਬੁਕ ਅਕਾਉਂਟ ਉਪਰ ਲਾਈਵ ਹੋ ਕੇ ਭਗਵੰਤ ਮਾਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਗਲਤ ਤੇ ਸਿਆਸਤ ਤੋਂ ਪ੍ਰੇਰਿਤ ਟਿੱਪਣੀਆਂ ਕੀਤੀਆਂ ਹਨ। ਇਸਦੇ ਲਈ ਭਗਵੰਤ ਮਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਜੇਕਰ 10 ਦਿਨਾਂ ਅੰਦਰ ਭਗਵੰਤ ਮਾਨ ਅਜਿਹਾ ਨਹੀਂ ਕਰਦੇ ਤਾਂ ਉਹਨਾਂ ਖਿਲਾਫ ਮਾਣਹਾਨੀ ਦਾ ਮੁਕੱਦਮਾ ਕੀਤਾ ਜਾਵੇਗਾ। ਇਸਦੇ ਲਈ ਉਹਨਾਂ ਨੇ ਆਪਣੇ ਵਕੀਲਾਂ ਨਾਲ ਸਲਾਹ ਮਸ਼ਵਰਾ ਕਰ ਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਜਨਤਕ ਤੌਰ ‘ਤੇ ਮੁਆਫ਼ੀ ਮੰਗਣ, ਨਹੀਂ ਤਾਂ ਮਾਣਹਾਨੀ ਲਈ ਫ਼ੌਜਦਾਰੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਖੁੱਲ੍ਹੀ ਬਹਿਸ ਨੂੰ ਝੂਠ ਦਾ ਪੁਲੰਦਾ ਦੱਸਿਆ

ਸੁਖਬੀਰ ਬਾਦਲ ਨੇ 1 ਨਵੰਬਰ ਨੂੰ ਲੁਧਿਆਣਾ ਵਿਖੇ ਹੋਈ ਖੁੱਲ੍ਹੀ ਬਹਿਸ ਨੂੰ ਝੂਠ ਦਾ ਪੁਲੰਦਾ ਦੱਸਿਆ। ਉਹਨਾਂ ਕਿਹਾ ਕਿ ਇਹ ਇੱਕ ਡਰਾਮਾ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਨੂੰ ਪਹਿਲਾਂ ਹੀ ਪਤਾ ਸੀ ਕਿ ਕਿਸੇ ਨੂੰ ਅੰਦਰ ਜਾਣ ਨਹੀਂ ਦਿੱਤਾ ਜਾਵੇਗਾ। ਇਸ ਕਰਕੇ ਅਕਾਲੀ ਦਲ ਨੇ ਪਹਿਲਾਂ ਹੀ ਬਹਿਸ ‘ਚ ਭਾਗ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਜੇਕਰ ਕੋਈ ਜਾਣਾ ਚਾਹੁੰਦਾ ਸੀ ਤਾਂ ਕਿਸੇ ਨੂੰ ਘਰ ਅੰਦਰ ਨਜ਼ਰਬੰਦ ਕੀਤਾ ਗਿਆ। ਕਿਸੇ ਨੂੰ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਗਿਆ। ਕਿਸੇ ਨੂੰ ਲੁਧਿਆਣਾ ਚ ਦਾਖਲ ਹੀ ਨਹੀਂ ਹੋਣ ਦਿੱਤਾ ਗਿਆ।