Sukhpal Khahira ਆਏ ਮਜੀਠਿਆ ਦੇ ਹੱਕ ਵਿੱਚ, ਚੰਨੀ ਸਰਕਾਰ ਵੇਲੇ ਦਰਜ ਕੇਸ ਨੂੰ ਦਿੱਤਾ ਝੂਠਾ ਕਰਾਰ

ਸੁਪਰੀਮ ਕੋਰਟ ਨੇ ਮਜੀਠੀਆ ਦੇ ਚੋਣ ਲੜਨ ਤੱਕ ਦੀ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ। ਵੋਟਿੰਗ ਤੋਂ ਬਾਅਦ ਮਜੀਠੀਆ ਨੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

Share:

ਹਾਈਲਾਈਟਸ

  • ਮੁੱਖ ਮੰਤਰੀ ਭਗਵੰਤ ਮਾਨ 'ਤੇ ਜ਼ਬਰਦਸਤੀ ਫਸਾਉਣ ਦੇ ਆਰੋਪ ਲਗਾਏ

Political Update: ਕਪੂਰਥਲਾ ਦੇ ਭੁਲੱਥ 'ਚ ਆਯੋਜਿਤ ਪ੍ਰੋਗਰਾਮ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ (Bikram Majithia) ਤੇ ਕਾਂਗਰਸ ਦੀ ਚੰਨੀ ਸਰਕਾਰ ਵੇਲੇ ਦਰਜ ਕੇਸ ਨੂੰ ਝੂਠਾ ਕਰਾਰ ਦੇ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਉਨ੍ਹਾਂ ਨੂੰ ਜ਼ਬਰਦਸਤੀ ਫਸਾਉਣ ਦੇ ਆਰੋਪ ਲਗਾਏ ਹਨ। ਖਹਿਰਾ ਨੇ ਕਿਹਾ ਕਿ ਹਾਲਾਂਕਿ ਮਜੀਠੀਆ ਦਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਉਹ ਵਿਰੋਧੀ ਪਾਰਟੀ ਦੇ ਨੇਤਾ ਹਨ। ਖਹਿਰਾ ਨੇ ਕਿਹਾ ਕਿ ਮਜੀਠੀਆ ਨੇ ਉਨ੍ਹਾਂ ਨਾਲ ਹੋਈ ਬੇਇਨਸਾਫੀ ਦੀ ਗੱਲ ਕੀਤੀ ਹੈ, ਜਿਸਦੇ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ।

ਝੂਠੇ ਪਰਚੇ ਦਰਜ ਕਰਨ ਦਾ ਆਰੋਪ

ਆਮ ਆਦਮੀ ਪਾਰਟੀ ਸਰਕਾਰ ਤੇ ਵਰਦਿਆਂ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਨਾਲ ਧੱਕਾ ਕੀਤਾ, ਮੇਰੇ ਵਿਰੁੱਧ ਝੂਠੇ ਪਰਚੇ ਪਾਏ, ਮੈਨੂੰ ਲੱਗਦਾ ਹੈ ਕਿ ਬਿਕਰਮ ਨਾਲ ਵੀ ਅਜਿਹਾ ਹੀ ਹੋ ਰਿਹਾ ਹੈ। ਕੋਈ ਵੀ ਸਿਆਸੀ ਆਗੂ ਨਸ਼ੇ ਦਾ ਸੌਦਾਗਰ ਨਹੀਂ ਹੋ ਸਕਦਾ ਹੈ। ਮੈਂ ਕੋਈ ਕਲੀਨ ਚਿੱਟ (Clean Chit) ਨਹੀਂ ਦੇ ਰਿਹਾ। ਭਗਵੰਤ ਮਾਨ ਕਿਸੇ ਤਰ੍ਹਾਂ ਮਜੀਠੀਆ ਨੂੰ ਫਸਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਜੇਕਰ ਉਹ ਮਜੀਠੀਆ ਨੂੰ ਫੜਦੇ ਹਨ ਤਾਂ ਉਹ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣਗੇ ਅਤੇ ਉਸ ਦਾ ਸਾਥ ਦੇਣਗੇ।

ਚੋਣਾਂ ਤੋਂ ਠੀਕ ਪਹਿਲਾਂ ਹੋਇਆ ਸੀ ਕੇਸ ਦਰਜ 

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਮਗਰੋਂ ਮਜੀਠਿਆ ਨੇ ਅੰਮ੍ਰਿਤਸਰ ਤੋਂ ਚੋਣ ਲੜੀ ਸੀ, ਪਰ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਫਿਲਹਾਲ ਉਹ 10 ਅਗਸਤ 2022 ਤੋਂ ਜ਼ਮਾਨਤ 'ਤੇ ਬਾਹਰ ਹਨ।

ਇਹ ਵੀ ਪੜ੍ਹੋ