ਜੇਲ੍ਹ ‘ਚ ਦਿਵਾਲੀ ਮਨਾਉਣਗੇ ਸੁਖਪਾਲ ਖਹਿਰਾ 

ਨਸ਼ਾ ਤਸਕਰੀ ਮਾਮਲੇ ‘ਚ ਨਾਭਾ ਜੇਲ੍ਹ ‘ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਉਹਨਾਂ ਦੀ ਜ਼ਮਾਨਤ ਪਟੀਸ਼ਨ ਉਪਰ ਸੁਣਵਾਈ ਦੀ ਅਗਲੀ ਤਾਰੀਕ 14 ਨਵੰਬਰ ਤੈਅ ਕੀਤੀ ਗਈ। ਜਿਸਦੇ ਚੱਲਦਿਆਂ ਉਦੋਂ ਤੱਕ ਖਹਿਰਾ ਦੀ ਰਿਹਾਈ ਦੀ ਕੋਈ ਉਮੀਦ ਨਹੀਂ ਹੈ। ਦੇਸ਼ ਦਾ ਸਭ ਤੋਂ ਵੱਡਾ ਤਿਉਹਾਰ ਦਿਵਾਲੀ ਸੁਖਪਾਲ ਖਹਿਰਾ ਜੇਲ੍ਹ ਅੰਦਰ […]

Share:

ਨਸ਼ਾ ਤਸਕਰੀ ਮਾਮਲੇ ‘ਚ ਨਾਭਾ ਜੇਲ੍ਹ ‘ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਉਹਨਾਂ ਦੀ ਜ਼ਮਾਨਤ ਪਟੀਸ਼ਨ ਉਪਰ ਸੁਣਵਾਈ ਦੀ ਅਗਲੀ ਤਾਰੀਕ 14 ਨਵੰਬਰ ਤੈਅ ਕੀਤੀ ਗਈ। ਜਿਸਦੇ ਚੱਲਦਿਆਂ ਉਦੋਂ ਤੱਕ ਖਹਿਰਾ ਦੀ ਰਿਹਾਈ ਦੀ ਕੋਈ ਉਮੀਦ ਨਹੀਂ ਹੈ। ਦੇਸ਼ ਦਾ ਸਭ ਤੋਂ ਵੱਡਾ ਤਿਉਹਾਰ ਦਿਵਾਲੀ ਸੁਖਪਾਲ ਖਹਿਰਾ ਜੇਲ੍ਹ ਅੰਦਰ ਹੀ ਮਨਾਉਣਗੇ। ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸਮਾਂ ਮੰਗਿਆ। ਜਿਸ ਕਾਰਨ ਹੁਣ ਉਹਨਾਂ ਦੀ ਪਟੀਸ਼ਨ ’ਤੇ ਸੁਣਵਾਈ 14 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ।  ਖਹਿਰਾ ਨੇ ਇਸ ਮਾਮਲੇ ‘ਚ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੋਈ ਹੈ। ਖਹਿਰਾ ਨੇ ਹਾਈਕੋਰਟ ‘ਚ ਇਕ ਹੋਰ ਪਟੀਸ਼ਨ ਦਾਇਰ ਕਰਕੇ ਖਦਸ਼ਾ ਜਤਾਇਆ ਹੈ ਕਿ ਪੰਜਾਬ ਸਰਕਾਰ ਉਨ੍ਹਾਂ ‘ਤੇ ਨਵਾਂ ਕੇਸ  ਦਰਜ ਕਰ ਸਕਦੀ ਹੈ ਤਾਂ ਜੋ ਇੱਕ ਕੇਸ ‘ਚ ਜ਼ਮਾਨਤ ਮਿਲਣ ਮਗਰੋਂ ਉਹਨਾਂ ਨੂੰ ਦੂਜੇ ‘ਚ ਗ੍ਰਿਫਤਾਰ ਕਰ ਲਿਆ ਜਾਵੇ। ਪਟੀਸ਼ਨ ਰਾਹੀਂ ਖਹਿਰਾ ਨੇ ਮੰਗ ਕੀਤੀ ਹੈ ਕਿ ਜੇਕਰ ਉਨ੍ਹਾਂ ਖਿਲਾਫ ਕੋਈ ਨਵਾਂ ਮਾਮਲਾ ਦਰਜ ਹੁੰਦਾ ਹੈ ਤਾਂ ਉਸ ‘ਤੇ ਕੋਈ ਕਾਰਵਾਈ ਨਾ ਕੀਤੀ ਜਾਵੇਗੀ। ਹੁਣ ਦੋਵਾਂ ਪਟੀਸ਼ਨਾਂ ‘ਤੇ ਦੀਵਾਲੀ ਤੋਂ ਬਾਅਦ 14 ਨਵੰਬਰ ਨੂੰ ਸੁਣਵਾਈ ਹੋਵੇਗੀ।

ਸੁਖਪਾਲ ਖਹਿਰਾ ਦੀ ਪੇਸ਼ੀ ਦੌਰਾਨ ਦੀ ਫੋਟੋ। ਫੋਟੋ ਕ੍ਰੇਡਿਟ – ਏਐਨਆਈ

ਕੀ ਹੈ ਪੂਰਾ ਮਾਮਲਾ, ਜਾਣੋ 

ਸਾਲ 2015 ਵਿੱਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ ‘ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਸੀ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। 28 ਸਤੰਬਰ ਨੂੰ ਪੰਜਾਬ ਪੁਲਿਸ ਨੇ ਸਵੇਰੇ 5 ਵਜੇ ਖਹਿਰਾ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਰੇਡ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਖਹਿਰਾ ਖਿਲਾਫ ਇਹ ਕਾਰਵਾਈ 2015 ਦੇ NDPS ਮਾਮਲੇ ਵਿੱਚ ਕੀਤੀ ਗਈ।