Sunil Jakhar ਨੇ ਪੰਜਾਬ ਦੀ ਆਬਕਾਰੀ ਨੀਤੀ 'ਤੇ ਚੁੱਕੇ ਸਵਾਲ,ਕਹਿ ਦਿੱਤੀ ਵੱਡੀ ਗੱਲ, ਪੜੋ ਪੂਰੀ ਖਬਰ

ਜਾਖੜ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੀ ਆਬਕਾਰੀ ਨੀਤੀ ਵਿੱਚ 100 ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਹੋਇਆ ਹੈ, ਉਸੇ ਤਰ੍ਹਾਂ ਦੀ ਨੀਤੀ ਪੰਜਾਬ ਵਿੱਚ ਲਾਗੂ ਕੀਤੀ ਗਈ ਹੈ ਅਤੇ ਇੱਥੇ ਭ੍ਰਿਸ਼ਟਾਚਾਰ ਉਸ ਤੋਂ ਕਈ ਗੁਣਾ ਵੱਧ ਹੈ।

Share:

Punjab News: ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਨਵੀਂ ਆਬਕਾਰੀ ਨੀਤੀ 'ਤੇ ਸਵਾਲ ਖੜ੍ਹੇ ਕਰਦੇ ਹੋਏ ਇਸ 'ਚ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਇਆ ਹੈ ਅਤੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਰਾਹੀਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਹੈ ਕਿ ਇਸ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਾਂਚ ਕਰਵਾਈ ਜਾਵੇ।

ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਜਿਸ ਤਰ੍ਹਾਂ ਦਿੱਲੀ ਦੀ ਆਬਕਾਰੀ ਨੀਤੀ ਵਿੱਚ 100 ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਹੋਇਆ ਹੈ, ਉਸੇ ਤਰ੍ਹਾਂ ਦੀ ਨੀਤੀ ਪੰਜਾਬ ਵਿੱਚ ਲਾਗੂ ਕੀਤੀ ਗਈ ਹੈ ਅਤੇ ਇੱਥੇ ਭ੍ਰਿਸ਼ਟਾਚਾਰ ਉਸ ਤੋਂ ਕਈ ਗੁਣਾ ਵੱਧ ਹੈ।

 ਜਾਖੜ ਦਾ ਆਰੋਪ- ਇਸ ਕਰਕੇ ਸ਼ਰਾਬ ਨੀਤੀ ਵਿੱਚ ਕੀਤਾ ਗਿਆ ਬਦਲਾਵ

ਮੁੱਖ ਚੋਣ ਅਧਿਕਾਰੀ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ 'ਆਪ' ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ 'ਤੇ ਗੰਭੀਰ ਦੋਸ਼ ਲਾਏ। ਜਾਖੜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਤੋਂ ਪਹਿਲਾਂ ਅਦਾਲਤ 'ਚ ਜੋ ਚਾਰਜਸ਼ੀਟਾਂ ਦਾਇਰ ਕੀਤੀਆਂ ਗਈਆਂ ਹਨ, ਉਨ੍ਹਾਂ 'ਚ ਇਕ ਨਾਂ ਢੱਲ ਦਾ ਵੀ ਹੈ, ਜਿਸ ਦਾ ਦੱਖਣੀ ਭਾਰਤ 'ਚ ਸ਼ਰਾਬ ਦਾ ਵੱਡਾ ਕਾਰੋਬਾਰ ਸੀ ਪਰ ਪੰਜਾਬ ਵਿੱਚ ਇੱਕ ਪੈਸਾ ਵੀ ਨਹੀਂ ਨਿਕਲਿਆ। ਪਰ ਜਿਵੇਂ ਹੀ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਉਸ ਨੂੰ ਇਹ ਸਾਰਾ ਕਾਰੋਬਾਰ ਦੇਣ ਦੀ ਨੀਤੀ ਬਦਲ ਦਿੱਤੀ ਗਈ।

ਇਹ ਵੀ ਪੜ੍ਹੋ