Punjab - ਸਿੱਖਿਆ ਢਾਂਚਾ ਬਦਲਣ ਲਈ ਕਰੋੜਾਂ ਰੁਪਏ ਖਰਚੇਗੀ ਸਰਕਾਰ, ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਨਵਾਂ ਪ੍ਰੋਜੈਕਟ ਲਿਆਂਦਾ

ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਤੇ ਸਿੱਖਿਆ ਉਪਰ ਜ਼ਿਆਦਾ ਜ਼ੋਰ ਦੇ ਰਹੀ ਹੈ। ਮੁਹੱਲਾ ਕਲੀਨਿਕ ਖੋਲ੍ਹਣ ਦੇ ਨਾਲ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦਾ ਦਾਅਵਾ ਕੀਤਾ ਜਾ ਰਿਹਾ ਹੈ।ਹੁਣ ਇੱਕ ਹੋਰ ਨਵਾਂ ਪ੍ਰੋਜੈਕਟ ਲਿਆਂਦਾ ਗਿਆ ਹੈ।

Share:

ਹਾਈਲਾਈਟਸ

  • ਵਿਗਿਆਨਕ ਭਾਵਨਾ ਪੈਦਾ ਕਰਨ ਲਈ 18.42 ਕਰੋੜ ਰੁਪਏ ਅਲਾਟ ਕੀਤੇ ਸਨ
  • NEET ਅਤੇ JEE ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਵਿਸ਼ੇਸ਼ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ

Education News. ਪੰਜਾਬ ਸਕੂਲ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪਛਾਣ ਕਰਕੇ ਸੁਪਰ 5000 ਦਾ ਗਰੁੱਪ ਬਣਾਉਣ ਜਾ ਰਿਹਾ ਹੈ। ਇਸ ਸਬੰਧੀ ਵਿਭਾਗ ਨੇ ਸਕੂਲਾਂ ਨੂੰ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਹੈ। ਸਿੱਖਿਆ ਵਿਭਾਗ ਨੇ ਮੈਰੀਟੋਰੀਅਸ ਸਕੂਲਾਂ ਸਮੇਤ ਸਾਰੇ ਸਕੂਲ ਮੁਖੀਆਂ ਨੂੰ ਪੱਤਰ ਲਿਖ ਕੇ ਆਪਣੇ ਸਕੂਲਾਂ ਵਿੱਚ 12ਵੀਂ ਜਮਾਤ ਦੇ ਸਾਇੰਸ ਸਟ੍ਰੀਮ ਦੇ ਸਭ ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਚੋਣ ਕਰਨ ਲਈ ਕਿਹਾ। ਇਹ ਵਿਦਿਆਰਥੀ ਜਮਾਤ ਦੇ ਕੁੱਲ ਵਿਦਿਆਰਥੀਆਂ ਦਾ ਘੱਟੋ-ਘੱਟ 10 ਪ੍ਰਤੀਸ਼ਤ ਹੋਣੇ ਚਾਹੀਦੇ ਹਨ। 12ਵੀਂ ਜਮਾਤ ਦੇ ਸਾਇੰਸ ਸਟ੍ਰੀਮ ਦੇ 5000 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਇਸ ਗਰੁੱਪ ਦੇ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆਵਾਂ NEET ਅਤੇ JEE ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਜਾਵੇਗਾ।

18.42 ਕਰੋੜ ਰੁਪਏ ਅਲਾਟ ਕੀਤੇ ਸਨ

ਦੱਸਣਯੋਗ ਹੈ ਕਿ ਰਾਜ ਸਰਕਾਰ ਨੇ ਪਿਛਲੇ ਹਫ਼ਤੇ ਨੌਵੀਂ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਾਇੰਸ ਦੇ ਵਿਦਿਆਰਥੀਆਂ ਦੇ ਦੌਰੇ ਕਰਵਾ ਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਵਿਗਿਆਨਕ ਭਾਵਨਾ ਪੈਦਾ ਕਰਨ ਲਈ 18.42 ਕਰੋੜ ਰੁਪਏ ਅਲਾਟ ਕੀਤੇ ਸਨ। ਵਿਦਿਆਰਥੀਆਂ ਨੂੰ ਕਪੂਰਥਲਾ ਵਿਖੇ ਸਾਇੰਸ ਸਿਟੀ, ਆਈਆਈਟੀ, ਰੋਪੜ, ਨੈਸ਼ਨਲ  ਇੰਸਟੀਟਿਊਟ ਆਫ ਫਾਰਮਾਸੂਟੀਕਲ ਐਜੂਕੇਸ਼ਨ ਐਂਡ ਰਿਸਰਚ, ਜਲੰਧਰ ਤੇ ਸੂਬੇ ਦੇ ਵੱਖ ਵੱਖ ਮੈਡੀਕਲ ਤੇ ਇੰਜੀਨੀਅਰਰਿੰਗ ਕਾਲਜਾਂ ਸਮੇਤ ਵੱਖ ਵੱਖ ਸੰਸਥਾਵਾਂ ਲਿਜਾਇਆ ਜਾ ਰਿਹਾ ਹੈ। ਇਸਦਾ ਉਦੇਸ਼ ਵਿਦਿਆਰਥੀਆਂ ਨੂੰ ਕਲਾਸਰੂਮਾਂ ਅਤੇ ਸਕੂਲਾਂ ਤੋਂ ਬਾਹਰ ਦੀ ਸਿੱਖਿਆ ਬਾਰੇ ਜਾਣੂ ਕਰਵਾਉਣਾ ਹੈ। 

ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ

ਵਿਭਾਗ ਵੱਲੋਂ ਵਿਦਿਆਰਥੀਆਂ ਨੂੰ NEET ਅਤੇ JEE ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਵਿਸ਼ੇਸ਼ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਨਾਮਵਰ ਸੰਸਥਾਵਾਂ ਵਿੱਚ ਪੜ੍ਹਨ ਲਈ ਪ੍ਰੇਰਿਤ ਕਰਨਾ ਹੈ। ਹਾਲਾਂਕਿ, ਵਿਭਾਗ ਨੇ ਸਕੂਲ ਮੁਖੀਆਂ ਨੂੰ ਸੰਘਣੀ ਧੁੰਦ ਜਾਂ ਖਰਾਬ ਮੌਸਮ ਵਿੱਚ ਵਿਦਿਆਰਥੀਆਂ ਨੂੰ ਸੈਰ-ਸਪਾਟੇ 'ਤੇ ਨਾ ਭੇਜਣ ਦੀ ਚੇਤਾਵਨੀ ਦਿੱਤੀ ਹੈ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਯਾਤਰਾ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਵਿਦਿਆਰਥੀਆਂ ਦੇ ਨਾਲ ਘੱਟੋ-ਘੱਟ ਇੱਕ ਮਹਿਲਾ ਅਧਿਆਪਕ ਜ਼ਰੂਰ ਹੋਵੇ।

ਇਹ ਵੀ ਪੜ੍ਹੋ