Tarn Taran: ਗੈਂਗਸਟਰ ਲਖਬੀਰ ਲੰਡਾ ਦੇ 3 ਸਾਥੀ ਗ੍ਰਿਫਤਾਰ, 3 ਪਿਸਤੌਲ ਅਤੇ ਡੇਢ ਕਿਲੋ ਹੈਰੋਇਨ ਬਰਾਮਦ

ਐਸਐਸਪੀ ਨੇ ਦੱਸਿਆ ਕਿ ਫਿਰੌਤੀ ਅਤੇ ਨਸ਼ਿਆਂ ਤੋਂ ਕਮਾਏ ਪੈਸੇ ਵਿਦੇਸ਼ ਬੈਠੇ ਗੈਂਗਸਟਰਾਂ ਲਖਬੀਰ ਲੰਡਾ, ਸਤਨਾਮ ਸੱਤਾ ਅਤੇ ਜੈਸਲ ਨੂੰ ਭੇਜੇ ਜਾਂਦੇ ਸਨ।

Share:

Punjab News: ਤਰਨਤਾਰਨ ਪੁਲਿਸ ਦੇ ਹੱਥ ਇੱਕ ਵੱਡੀ ਸਫਲਤਾ ਲੱਗੀ ਹੈ ਪੁਲਿਸ ਦੇ ਵੱਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਡੇਢ ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਸ਼ੇਰਾ ਵਾਸੀ ਪਿੰਡ ਨੌਸ਼ਹਿਰਾ ਪੰਨਵਾਂ, ਗੁਰਪ੍ਰੀਤ ਸਿੰਘ ਗੋਪੀ ਨੰਬਰਦਾਰ ਵਾਸੀ ਪਿੰਡ ਠੱਠੀਆਂ ਮਹੰਤ, ਮੋਪ੍ਰੀਤ ਸਿੰਘ ਵਾਸੀ ਪਿੰਡ ਜੌੜਾ ਵਜੋਂ ਹੋਈ ਹੈ।

ਆਰਜੀਪੀ ਹਮਲੇ ਵਿੱਚ ਗੋਪੀ ਨੰਬਰਦਾਰ ਦਾ ਹੱਥ

ਦੱਸਿਆ ਜਾ ਰਿਹਾ ਹੈ ਕਿ ਸਰਹਾਲੀ ਥਾਣੇ 'ਤੇ ਹੋਏ ਆਰਪੀਜੀ ਹਮਲੇ 'ਚ ਗੋਪੀ ਨੰਬਰਦਾਰ ਦਾ ਹੱਥ ਸੀ। ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਗੋਪੀ ਨੰਬਰਦਾਰ ਪ੍ਰੀਤ ਅਤੇ ਸ਼ੇਰਾਂ ਨਾਲ ਮਿਲ ਕੇ ਕਾਰੋਬਾਰੀਆਂ ਨੂੰ ਧਮਕੀਆਂ ਦੇ ਰਿਹਾ ਸੀ ਅਤੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਨਸ਼ੀਲੇ ਪਦਾਰਥਾਂ ਦਾ ਧੰਦਾ ਕੀਤਾ ਜਾ ਰਿਹਾ ਸੀ। ਉਕਤ ਵਿਅਕਤੀਆਂ ਨੇ ਨੌਸ਼ਹਿਰਾ ਪੰਨੂੰ ਦੇ ਇੱਕ ਕੱਪੜਾ ਵਪਾਰੀ ਤੋਂ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।

ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਐਸਐਸਪੀ ਨੇ ਦੱਸਿਆ ਕਿ ਪੁਲਿਸ ਨੂੰ ਬੀਤੇ ਦਿਨ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਇੱਕ ਕਾਰ ਵਿੱਚ ਅੰਮ੍ਰਿਤਸਰ ਤੋਂ ਆ ਰਹੇ ਹਨ। ਇਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਲੋਡਿਡ ਪਿਸਤੌਲ ਅਤੇ ਡੇਢ ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ