Hoshiarpur-Phagwara ਹਾਈਵੇ 'ਤੇ ਭਿਆਨਕ ਹਾਦਸਾ, ਜੇਸੀਬੀ ਨਾਲ ਬਾਈਕ ਦੀ ਟੱਕਰ,3 ਦੋਸਤਾਂ ਦੀ ਮੌਤ

ਘਟਨਾ ਵਾਲੀ ਥਾਂ 'ਤੇ ਪਹੁੰਚੀ ਪੁਲਿਸ ਨੇ ਆਸ-ਪਾਸ ਦੇ ਲੋਕਾਂ ਦੇ ਬਿਆਨ ਦਰਜ ਕੀਤੇ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਜੇਸੀਬੀ ਅਤੇ ਹਾਦਸੇ 'ਚ ਨੁਕਸਾਨੇ ਗਏ ਮ੍ਰਿਤਕਾਂ ਦੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਇਸ ਦੌਰਾਨ ਜੇਸੀਬੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਫਗਵਾੜਾ ਪੁਲੀਸ ਮੁਲਜ਼ਮਾਂ ਦੀ ਭਾਲ ਵਿੱਚ ਲੱਗੀ ਹੋਈ ਹੈ।

Share:

Punjab News: ਪੰਜਾਬ ਦੇ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਬੁੱਧਵਾਰ ਸਵੇਰੇ ਬਾਈਕ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਉਨ੍ਹਾਂ ਦੀ ਬਾਈਕ ਜੇਸੀਬੀ ਨਾਲ ਟਕਰਾ ਗਈ। ਤਿੰਨੇ ਮ੍ਰਿਤਕ ਨੌਜਵਾਨ ਦੋਸਤ ਸਨ ਅਤੇ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਜਾ ਰਹੇ ਸਨ। ਮ੍ਰਿਤਕ ਨੌਜਵਾਨਾਂ ਦੀ ਪਛਾਣ ਰੋਹਿਤ ਕੁਮਾਰ, ਅਸ਼ੀਸ਼ ਕੁਮਾਰ ਅਤੇ ਮਨੋਜ ਕੁਮਾਰ ਵਾਸੀ ਗੋਬਿੰਦਪੁਰ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ ਹੈ। ਇਸ ਦੌਰਾਨ ਘਟਨਾ ਦੀ ਜਾਣਕਾਰੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਭੇਜ ਦਿੱਤੀ ਗਈ ਹੈ।

ਇਕ ਨੇ ਮੌਕੇ ਤੇ ਤੋੜਿਆ ਦਮ

ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੇ ਦੋਸਤ ਬਾਈਕ 'ਤੇ ਫਗਵਾੜਾ ਵੱਲ ਜਾ ਰਹੇ ਸਨ ਕਿ ਪਿੰਡ ਜਗਜੀਤਪੁਰ ਨੇੜੇ ਉਨ੍ਹਾਂ ਦੀ ਬਾਈਕ ਦੀ ਜੇਸੀਬੀ ਨਾਲ ਟੱਕਰ ਹੋ ਗਈ। ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਜਿੱਥੇ ਕੁਝ ਸਮੇਂ ਬਾਅਦ ਉਸ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ