ਬੋਲੈਰੋ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ,ਵਾਹਨਾਂ ਅੰਦਰ ਅੱਧਾ ਘੰਟਾ ਤੜਫਦੇ ਰਹੇ ਡਰਾਈਵਰ

ਰਾਹਗੀਰਾਂ ਦੀ ਮਦਦ ਨਾਲ ਕਰੀਬ ਅੱਧੇ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਕਿਸੇ ਤਰ੍ਹਾਂ ਦੋਵਾਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਘਟਨਾ 'ਚ ਜ਼ਖਮੀ ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Share:

ਹਾਈਲਾਈਟਸ

  • ਕਰ ਇੰਨੀ ਜ਼ਬਰਦਸਤ ਸੀ ਕਿ ਬੋਲੈਰੋ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ

ਪੰਜਾਬ ਦੇ ਜਲੰਧਰ ਵਿੱਚ ਮੰਗਲਵਾਰ ਰਾਤ ਕਰੀਬ 12 ਵਜੇ ਪਠਾਨਕੋਟ ਚੌਂਕ ਨੇੜੇ ਇੱਕ ਬੋਲੈਰੋ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾਂ ਖਤਰਨਾਕ ਸੀ ਕਿ ਹਾਦਸੇ ਤੋਂ ਬਾਅਦ ਬੋਲੈਰੋ ਚਾਲਕ ਅਤੇ ਕੰਡਕਟਰ ਇਸ ਵਿੱਚ ਫਸ ਗਏ ਅਤੇ ਕਰੀਬ ਅੱਧਾ ਘੰਟਾ ਅੰਦਰ ਹੀ ਤੜਫਦੇ ਰਹੇ। ਮੌਕੇ 'ਤੇ ਇਕੱਠੇ ਹੋਏ 20 ਤੋਂ ਵੱਧ ਰਾਹਗੀਰਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਦੋਵਾਂ ਨੂੰ ਬੋਲੈਰੋ 'ਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।

 

ਪਠਾਨਕੋਟ ਤੋਂ ਜਲੰਧਰ ਆ ਰਹੇ ਸਨ ਦੋਨੋਂ ਵਾਹਨ

ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਰਾਤ ਦੋਵੇਂ ਵਾਹਨ ਪਠਾਨਕੋਟ ਤੋਂ ਜਲੰਧਰ ਆ ਰਹੇ ਸਨ। ਜਦੋਂ ਟਰੱਕ ਪਠਾਨਕੋਟ ਚੌਕ ਤੋਂ ਅੰਮ੍ਰਿਤਸਰ ਜਾਣ ਲਈ ਮੋੜਨ ਲੱਗਾ ਤਾਂ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਇਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਬੋਲੈਰੋ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੋਲੈਰੋ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਡਰਾਈਵਰ ਅਤੇ ਕੰਡਕਟਰ ਅੰਦਰ ਹੀ ਫਸ ਗਏ।

 

ਇੱਕ ਦੀ ਹਾਲਤ ਨਾਜ਼ੁਕ

ਰਾਹਗੀਰਾਂ ਦੀ ਮਦਦ ਨਾਲ ਕਰੀਬ ਅੱਧੇ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਕਿਸੇ ਤਰ੍ਹਾਂ ਦੋਵਾਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਘਟਨਾ 'ਚ ਜ਼ਖਮੀ ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਥਾਣਾ-8 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਨੁਕਸਾਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਇਹ ਵੀ ਪੜ੍ਹੋ