ਅੱਤਵਾਦੀ ਲਖਬੀਰ ਲੰਡਾ ਦਾ ਸਾਥੀ ਗ੍ਰਿਫਤਾਰ, ਪਿਸਤੌਲ ਵੀ ਬਰਾਮਦ 

ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ  ਕਿ ਦੋਸ਼ੀ ਆਪਣੇ ਵਿਰੋਧੀ ਗਿਰੋਹ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ।

Courtesy: ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦਾ ਸਾਥੀ ਫੜਿਆ

Share:

Anti Terrorist Action : ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਤੋਂ ਇੱਕ 32 ਕੈਲੀਬਰ ਪਿਸਤੌਲ ਅਤੇ 05 ਕਾਰਤੂਸ ਬਰਾਮਦ ਕੀਤੇ ਗਏ। ਮੁਲਜ਼ਮ ਦੀ ਪਛਾਣ ਸੁਖਚੈਨ ਵਜੋਂ ਹੋਈ। ਉਹ ਭੀਖੀ ਮਾਨਸਾ 'ਚ ਕਤਲ ਦੀ ਕੋਸ਼ਿਸ਼ ਦੇ ਇੱਕ ਮਾਮਲੇ ਵਿੱਚ ਸ਼ਾਮਲ ਸੀ। ਪੁਲਿਸ ਉਸਨੂੰ ਕਾਫ਼ੀ ਸਮੇਂ ਤੋਂ ਭਾਲ ਰਹੀ ਸੀ।

DGP ਗੌਰਵ ਯਾਦਵ ਨੇ ਸਾਂਝੀ ਕੀਤੀ ਜਾਣਕਾਰੀ 

ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਵਿਰੁੱਧ ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਵਰਗੇ ਕਈ ਅਪਰਾਧਿਕ ਮਾਮਲੇ ਦਰਜ ਹਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ  ਕਿ ਦੋਸ਼ੀ ਆਪਣੇ ਵਿਰੋਧੀ ਗਿਰੋਹ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ। ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸਨੂੰ ਫੜ ਲਿਆ। ਇਸਦੇ ਨਾਲ ਹੀ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸਤੋਂ ਇਲਾਵਾ ਇਸ ਵਿੱਚ ਹੋਰ ਕਿੰਨੇ ਲੋਕ ਸ਼ਾਮਲ ਸਨ।

ਲੰਡਾ 'ਤੇ ਹੈ 15 ਲੱਖ ਇਨਾਮ 

ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਹਰੀਕੇ ਕੈਨੇਡਾ ਵਿੱਚ ਬੈਠ ਕੇ ਪੰਜਾਬ ਵਿੱਚ ਅੱਤਵਾਦੀ ਹਮਲੇ ਕਰਦਾ ਹੈ। ਵਿਦੇਸ਼ ਵਿੱਚ ਬੈਠ ਕੇ ਉਸਨੇ ਪਹਿਲਾਂ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ  ਅਤੇ ਫਿਰ ਤਰਨਤਾਰਨ ਦੇ ਪੁਲਿਸ ਸਟੇਸ਼ਨ ‘ਤੇ ਆਰਪੀਜੀ ਹਮਲਾ ਕੀਤਾ। ਵਧਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਦੇਖਦੇ ਹੋਏ NIA ਨੇ ਉਸ ‘ਤੇ 15 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੋਇਆ ਹੈ। 

ਇਹ ਵੀ ਪੜ੍ਹੋ