ਚੰਡੀਗੜ੍ਹ ਏਅਰਪੋਰਟ 'ਤੇ ਅੱਤਵਾਦੀ ਪੰਨੂ ਨੇ ਲਿਖਵਾਏ ਖਾਲਿਸਤਾਨੀ ਨਾਅਰੇ

ਇੰਨ੍ਹਾ ਹੀ ਨਹੀਂ ਪੰਨੂ ਨੇ ਆਪਣੀ ਵੀਡੀਓ ਵੀ ਜਾਰੀ ਕੀਤੀ ਹੈ ਅਤੇ ਖਾਲਿਸਤਾਨੀ ਸਮਰਥਕਾਂ ਨੂੰ ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਦਾ ਬਾਈਕਾਟ ਕਰਨ ਲਈ ਕਿਹਾ ਹੈ।

Share:

ਖਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ (SFJ) ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਮੋਹਾਲੀ ਦੇ ਚੰਡੀਗੜ੍ਹ ਏਅਰਪੋਰਟ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਵਾਏ ਹਨ। ਪੰਨੂ ਨੇ ਵੀਡੀਓ ਜਾਰੀ ਕਰਕੇ ਇਸਦੀ ਜਿੰਮੇਵਾਰੀ ਵੀ ਲਈ ਹੈ। ਪੰਨੂੰ ਨੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇਹ ਨਾਅਰੇ ਲਿਖ ਕੇ ਭਾਰਤ ਨੂੰ ਧਮਕੀ ਵੀ ਦਿੱਤੀ ਹੈ। ਸਿੱਖ ਫਾਰ ਜਸਟਿਸ ਦੇ ਅੱਤਵਾਦੀ ਪੰਨੂ ਨੇ ਧਮਕੀ ਦਿੰਦੇ ਹੋਏ ਕਿਹਾ ਕਿ SFJ ਦੀ ਅੰਮ੍ਰਿਤਸਰ-ਅਹਿਮਦਾਬਾਦ-ਦਿੱਲੀ ਹਵਾਈ ਅੱਡਿਆਂ ਤੱਕ ਪਹੁੰਚ ਹੈ। ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ 19 ਨਵੰਬਰ ਤੋਂ ਬਾਅਦ ਏਅਰ ਇੰਡੀਆ ਨਾਲ ਉਡਾਣ ਨਾ ਭਰੋ ਕਿਉਂਕਿ ਇਸ ਨਾਲ ਆਉਣ ਵਾਲੀਆਂ ਸਿੱਖ ਪੀੜ੍ਹੀਆਂ ਨੂੰ ਖ਼ਤਰਾ ਹੋਵੇਗਾ।

 

ਕੈਨੇਡਾ- ਭਾਰਤ ਵਿਵਾਦ ਵਿੱਚ ਪੰਨੂੰ ਦਾ ਅਹਿਮ ਯੋਗਦਾਨ

18 ਜੂਨ ਨੂੰ ਕੈਨੇਡਾ 'ਚ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਅੱਤਵਾਦੀ ਪੰਨੂੰ ਭੜਕਿਆ ਹੋਇਆ ਹੈ। ਉਹ ਹਰ ਰੋਜ਼ ਭਾਰਤ ਅਤੇ ਕੈਨੇਡਾ ਵਿੱਚ ਭਾਰਤੀ ਰਾਜਦੂਤਾਂ ਨੂੰ ਧਮਕੀਆਂ ਦਿੰਦਾ ਰਿਹਾ ਹੈ। ਕੈਨੇਡਾ ਅਤੇ ਭਾਰਤ ਦਰਮਿਆਨ ਪੈਦਾ ਹੋਏ ਵਿਵਾਦ ਵਿੱਚ ਵੀ ਅੱਤਵਾਦੀ ਪੰਨੂ ਦਾ ਅਹਿਮ ਯੋਗਦਾਨ ਹੈ।

ਇਹ ਵੀ ਪੜ੍ਹੋ