ਕਿਸਾਨਾਂ ਦੇ ਧਰਨੇ ਬਾਅਦ ਝੁੱਕਿਆ ਪ੍ਰਸ਼ਾਸਨ, ਛੇ ਦਿਨਾਂ ਬਾਅਦ ਰਿਹਾ ਹੋਵੇਗਾ ਬਲਾਗਰ ਭਾਨਾ ਸਿੱਧੂ

ਬਠਿੰਡਾ, ਫਾਜ਼ਿਲਕਾ, ਪਟਿਆਲਾ, ਨਵਾਂਸ਼ਹਿਰ, ਮੁਕਤਸਰ, ਗੁਰਦਾਸਪੁਰ, ਰੂਪਨਗਰ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਦਰਜਨਾਂ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਸੰਗਰੂਰ ਪੁੱਜਣ ਵਿੱਚ ਕਾਮਯਾਬ ਹੋ ਗਏ ਸਨ।

Share:

Punjab News: ਟ੍ਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ 'ਚ ਬਲਾਗਰ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਸ਼ਨੀਵਾਰ ਨੂੰ ਕਿਸਾਨ ਜਥੇਬੰਦੀਆਂ ਸੜਕਾਂ 'ਤੇ ਉਤਰ ਆਈਆਂ ਸਨ। ਇਸ ਦੌਰਾਨ ਕਿਸਾਨਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕੁਝ ਕਿਲੋਮੀਟਰ ਦੂਰ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹਰਾਹ ’ਤੇ ਧਰਨਾ ਲਗਾ ਦਿੱਤਾ ਸੀ। ਹਾਲਾਂਕਿ ਦੇਰ ਸ਼ਾਮ ਪ੍ਰਸ਼ਾਸਨ ਵੱਲੋਂ ਭਾਨਾ ਸਿੱਧੂ ਨੂੰ ਛੇ ਦਿਨਾਂ ਵਿੱਚ ਰਿਹਾਅ ਕਰ ਦਿੱਤੇ ਜਾਣ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ।

ਚਰਨਜੀਤ ਸਿੰਘ ਚੰਨੀ ਅਤੇ ਦਰਜਨਾਂ ਕਿਸਾਨ ਆਗੂ ਕੀਤੇ ਗਏ ਸਨ ਨਜ਼ਰਬੰਦ

ਕਾਬਿਲੇ ਗੌਰ ਹੈ ਕਿ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦਰਜਨਾਂ ਕਿਸਾਨ ਆਗੂਆਂ ਨੂੰ ਪੁਲਿਸ ਨੇ ਨਜ਼ਰਬੰਦ ਕਰ ਦਿੱਤਾ ਸੀ। ਸ਼ਨੀਵਾਰ ਨੂੰ ਸੰਗਰੂਰ 'ਚ ਜ਼ਿਲਾ ਪੁਲਸ ਪ੍ਰਸ਼ਾਸਨ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਧਮਕੀ ਨੂੰ ਦੇਖਦੇ ਹੋਏ ਆਸ-ਪਾਸ ਦੇ ਜ਼ਿਲਿਆਂ 'ਚ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸਦੇ ਇਲਾਵਾ ਬਠਿੰਡਾ, ਫਾਜ਼ਿਲਕਾ, ਪਟਿਆਲਾ, ਨਵਾਂਸ਼ਹਿਰ, ਮੁਕਤਸਰ, ਗੁਰਦਾਸਪੁਰ, ਰੂਪਨਗਰ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਦਰਜਨਾਂ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਸੰਗਰੂਰ ਪੁੱਜਣ ਵਿੱਚ ਕਾਮਯਾਬ ਹੋ ਗਏ।

ਪ੍ਰਦਰਸ਼ਨਕਾਰੀਆਂ ਨੇ ਮੇਹਲਾ ਚੌਕ ਨੇੜੇ ਪੁਲਿਸ ਬੈਰੀਕੇਡ ਉਖਾੜੇ

ਪ੍ਰਦਰਸ਼ਨਕਾਰੀਆਂ ਨੇ ਮੇਹਲਾ ਚੌਕ ਨੇੜੇ ਪੁਲਿਸ ਬੈਰੀਕੇਡਾਂ ਨੂੰ ਉਖਾੜ ਦਿੱਤਾ। ਜਦੋਂ ਪੁਲਿਸ ਨੇ ਹਲਕਾ ਲਾਠੀਚਾਰਜ ਕੀਤਾ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਪਥਰਾਅ ਵੀ ਕੀਤਾ। ਏਡੀਜੀਪੀ (ਲਾਅ ਐਂਡ ਆਰਡਰ) ਜੀਐਸ ਢਿੱਲੋਂ ਨੇ ਮੌਕੇ ’ਤੇ ਪਹੁੰਚ ਕੇ ਲੱਖਾ ਸਿਧਾਣਾ ਸਮੇਤ ਕੁਝ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪ੍ਰਸ਼ਾਸਨ ਨੇ ਇੱਕ ਲਿਖਤੀ ਪੱਤਰ ਸੌਂਪਿਆ ਕਿ ਭਾਨਾ ਸਿੱਧੂ ਨੂੰ ਛੇ ਦਿਨਾਂ ਵਿੱਚ ਰਿਹਾਅ ਕਰ ਦਿੱਤਾ ਜਾਵੇਗਾ। ਨਾਲ ਹੀ ਸਾਰੇ ਨਜ਼ਰਬੰਦ ਕਿਸਾਨ ਆਗੂਆਂ ਅਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦਾ ਭਰੋਸਾ ਦਿੱਤਾ ਗਿਆ। ਭਰੋਸੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸ਼ਾਮ 7.30 ਵਜੇ ਤੋਂ ਬਾਅਦ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ