ਪਰਾਲੀ ਸਾੜਨ ਵਾਲਿਆਂ ਕਿਸਾਨਾਂ ਤੇ ਪ੍ਰਸ਼ਾਸਨ ਕਰਨ ਜਾ ਰਿਹਾ ਸਖ਼ਤ ਕਾਰਵਾਈ

ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਜੋ ਕਿ ਚਿੰਤਾ ਵਿਸ਼ਾ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਏਡੀਸੀ ਜਸਬੀਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ। ਫਿਲੌਰ ਸਬ-ਡਵੀਜ਼ਨ ਦੇ ਪਿੰਡ ਤੇਹਿੰਗ ਵਿੱਚ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ […]

Share:

ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਜੋ ਕਿ ਚਿੰਤਾ ਵਿਸ਼ਾ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਏਡੀਸੀ ਜਸਬੀਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ। ਫਿਲੌਰ ਸਬ-ਡਵੀਜ਼ਨ ਦੇ ਪਿੰਡ ਤੇਹਿੰਗ ਵਿੱਚ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਸਖ਼ਤ ਕਾਰਵਾਈ ਕਰ ਰਿਹਾ ਹੈ।

ਵਾਤਾਵਰਣ ਨੂੰ ਪਹੁੰਚਦਾ ਹੈ ਨੁਕਸਾਨ

ਏਡੀਸੀ ਜਸਬੀਰ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਨੂੰ ਨੁਕਸਾਨ ਹੁੰਦਾ ਹੈ, ਉੱਥੇ ਹੀ ਲੋਕਾਂ ਨੂੰ ਸਿਹਤ ਸਬੰਧੀ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ ਅਤੇ ਇਸ ਨਾਲ ਫ਼ਸਲਾਂ ਲਈ ਲਾਭਦਾਇਕ ਕਈ ਕੀੜੇ ਵੀ ਮਾਰੇ ਜਾਂਦੇ ਹਨ, ਜਿਸ ਨਾਲ ਫ਼ਸਲ ਦੇ ਝਾੜ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਖੇਤੀ ਮਸ਼ੀਨਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਜਿਹੜੇ ਕਿਸਾਨ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਰਲਾ ਕੇ ਅਗਲੀ ਫ਼ਸਲ ਦੀ ਬਿਜਾਈ ਕਰਨਗੇ, ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤਾ ਜਾ ਰਿਹਾ ਹੈ।

ਕਿਸਾਨਾਂ ਨੂੰ ਅਪੀਲ

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਫਿਲੌਰ ਅਮਨਪਾਲ ਸਿੰਘ ਨੇ ਆਪਣੇ ਦੌਰੇ ਦੌਰਾਨ ਪਿੰਡ ਤੇਹਿੰਗ ਦੇ ਖੇਤਾਂ ਵਿੱਚ ਪਈ ਪਰਾਲੀ ਦੇਖੀ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾ ਕੇ ਅੱਗ ਬੁਝਾਈ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੀਆਂ ਗੰਢਾਂ ਬਣਾ ਕੇ ਬੇਲਰ ਮਸ਼ੀਨ ਰਾਹੀਂ ਵੇਚ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੀ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਪੂਰਾ ਸਹਿਯੋਗ ਦੇਣ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਰੱਖਿਆ ਜਾ ਸਕੇ।