ਪੰਜਾਬ ਵਿੱਚ ਪੰਚਾਇਤੀ ਚੋਣਾਂ ਪਹਿਲਾਂ ਸਰਕਾਰ ਦਾ ਵੱਡਾ ਫੈਸਲਾ, ਬੀਡੀਪੀਓ ਸਮੇਤ 71 ਅਧਿਕਾਰੀਆਂ ਦੀਆਂ ਬਦਲੀਆਂ

ਪੰਜਾਬ ਸਰਕਾਰ ਨੇ ਅੰਤਿਮ ਵੋਟਰ ਸੂਚੀ ਤੋਂ ਬਾਅਦ ਪੰਚਾਇਤਾਂ ਵਿੱਚ ਚੱਲ ਰਹੇ ਕੰਮਾਂ ਦਾ ਰਿਕਾਰਡ ਅਧਿਕਾਰੀਆਂ ਕੋਲੋ ਮੰਗਿਆ ਸੀ।

Share:

Punjab News: ਪੰਜਾਬ ਵਿੱਚ ਪੰਚਾਇਤੀ ਚੋਣਾਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਬੀਡੀਪੀਓ ਸਮੇਤ 71 ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਤਬਾਦਲੇ ਅਧਿਕਾਰੀਆਂ ਦੇ ਗ੍ਰਹਿ ਜ਼ਿਲ੍ਹੇ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ। ਵਰਣਯੋਗ ਹੈ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਤੇਜ਼ ਨਾਲ ਕੀਤੀਆਂ ਜਾ ਰਹੀਆਂ ਹਨ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਅੰਤਿਮ ਵੋਟਰ ਸੂਚੀ ਤੋਂ ਬਾਅਦ ਪੰਚਾਇਤਾਂ ਵਿੱਚ ਚੱਲ ਰਹੇ ਕੰਮਾਂ ਦਾ ਰਿਕਾਰਡ ਅਧਿਕਾਰੀਆਂ ਕੋਲੋ ਮੰਗਿਆ ਸੀ।

ਨੇੜਲੇ ਜਿਲ੍ਹਿਆਂ ਵਿੱਚ ਕੀਤੀਆਂ ਬਦਲੀਆਂ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਨੇ ਬੀਡੀਪੀਓ ਪੱਧਰ ਦੇ ਤਬਾਦਲੇ ਕੀਤੇ ਗਏ ਹਨ। ਜਦੋਂ ਕਿ ਕੁੱਲ 71 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਦੀਆਂ ਬਦਲੀਆਂ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਜਾਂ ਫਿਰ ਨੇੜਲੇ ਜ਼ਿਲ੍ਹਿਆਂ ਵਿੱਚ ਕਰ ਦਿੱਤਾ ਗਿਆ ਹੈ।

 

ਇਹ ਵੀ ਪੜ੍ਹੋ