ਸੜਕ ਕਿਨਾਰੇ ਪੁਲਿਸ ਨੂੰ ਮਿਲੀ ਸ਼ੱਕੀ ਹਾਲਾਤਾ ਵਿੱਚ ਲੜਕੀ ਦੀ ਲਾਸ਼,ਪਰਿਵਾਰ ਨਾਲ ਝਗੜੇ ਤੋਂ ਬਾਅਦ ਨਿਕਲੀ ਸੀ ਘਰੋਂ

ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਲੜਕੀ ਨੂੰ ਅਸਲ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਸੀ ਜਾਂ ਕਿਸੇ ਵਿਅਕਤੀ ਨੇ ਹਮਲਾ ਕੀਤਾ ਸੀ।

Share:

ਪੰਜਾਬ ਦੇ ਲੁਧਿਆਣਾ ਵਿੱਚ ਦੇਰ ਰਾਤ ਇੱਕ 20 ਸਾਲਾ ਲੜਕੀ ਦੀ ਲਾਸ਼ ਪੁਲਿਸ ਨੂੰ ਸੜਕ ਕਿਨਾਰੇ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ। ਗਰੀਨ ਲੈਂਡ ਸਕੂਲ ਦੇ ਸਾਹਮਣੇ ਪਿੰਡ ਭੋਰਾ ਕਟ ਵਿਖੇ ਲੜਕੀ ਦੀ ਲਾਸ਼ ਪਈ ਸੀ। ਲੜਕੀ ਦੀ ਮੌਤ ਕਿਸੇ ਵਾਹਨ ਦੀ ਲਪੇਟ 'ਚ ਆਉਣ ਨਾਲ ਹੋਈ ਹੈ ਜਾਂ ਕਿਸੇ ਨੇ ਉਸ 'ਤੇ ਹਮਲਾ ਕੀਤਾ ਹੈ, ਇਸ ਦਾ ਖੁਲਾਸਾ ਪੋਸਟਮਾਰਟਮ ਤੋਂ ਬਾਅਦ ਹੋਵੇਗਾ। ਲੜਕੀ ਲੜਾਈ ਤੋਂ ਬਾਅਦ ਘਰੋਂ ਚਲੀ ਗਈ ਸੀ।

 

1 ਦਿਨ ਤੋਂ ਸੀ ਲਾਪਤਾ

ਮ੍ਰਿਤਕ ਲੜਕੀ ਦੀ ਪਛਾਣ ਸਿੰਪੀ ਵਜੋਂ ਹੋਈ ਹੈ। ਉਹ ਲੇਮ ਟਾਬਰੀ ਇਲਾਕੇ ਦੀ ਰਹਿਣ ਵਾਲੀ ਹੈ। ਪਤਾ ਲੱਗਾ ਹੈ ਕਿ ਸਿੰਪੀ 1 ਦਿਨ ਤੋਂ ਲਾਪਤਾ ਸੀ ਅਤੇ ਪਰਿਵਾਰਕ ਮੈਂਬਰ ਉਸ ਦੀ ਭਾਲ ਕਰ ਰਹੇ ਸਨ। ਆਸ-ਪਾਸ ਦੇ ਲੋਕਾਂ ਨੇ ਪਰਿਵਾਰ ਨੂੰ ਦੱਸਿਆ ਕਿ ਪੁਲਿਸ ਨੂੰ ਸੜਕ ਕਿਨਾਰੇ ਇੱਕ ਲੜਕੀ ਦੀ ਲਾਸ਼ ਪਈ ਮਿਲੀ ਹੈ। ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਪਹੁੰਚ ਕੇ ਲਾਸ਼ ਦੀ ਸ਼ਨਾਖਤ ਕੀਤੀ।

 

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਮ੍ਰਿਤਕ ਸਿੰਪੀ ਦਾ ਆਪਣੇ ਪਰਿਵਾਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਇਸ ਕਾਰਨ ਉਹ ਘਰੋਂ ਚਲੀ ਗਈ ਸੀ। ਸਿੰਪੀ ਦਿਮਾਗੀ ਤੌਰ 'ਤੇ ਵੀ ਠੀਕ ਨਹੀਂ ਸੀ। ਲੜਕੀ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਸਿਰ 'ਤੇ ਸੱਟ ਲੱਗੀ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਲੜਕੀ ਨੂੰ ਅਸਲ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਸੀ ਜਾਂ ਕਿਸੇ ਵਿਅਕਤੀ ਨੇ ਹਮਲਾ ਕੀਤਾ ਸੀ। ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ

Tags :