ਪਰਾਲੀ ਸਾੜਨ ਦੇ ਮਾਮਲੇ ਘਟੇ,ਪਰ ਫਿਰ ਵੀ ਅੰਮ੍ਰਿਤਰ ਤੋਂ ਦਿੱਲੀ ਤੱਕ ਦਮ ਘੁੱਟ ਰਹੀ ਹਵਾ

ਹਰ ਸਾਲ ਜਦੋਂ ਪੰਜਾਬ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੁੰਦੀ ਹੈ ਤਾਂ ਪਰਾਲੀ ਦੀ ਸਾਂਭ-ਸੰਭਾਲ ਦੇ ਮਸਲੇ ਦੇ ਨਾਲ-ਨਾਲ ਪ੍ਰਦੂਸ਼ਣ ਨਾਲ ਨਜਿੱਠਣ ਨੂੰ ਲੈ ਕੇ ਚੁੱਕੇ ਜਾਣ ਵਾਲੇ ਕਦਮਾਂ ਦਾ ਮਸਲਾ ਵੀ ਚਰਚਾ ਦਾ ਵਿਸ਼ਾ ਬਣਾ ਜਾਂਦਾ ਹੈ। ਇਸ ਸਾਲ ਭਾਵੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲਾਂ ਨਾਲੋ ਘਟੇ ਹਨ,ਪਰ ਫਿਰ ਵੀ ਅੰਮ੍ਰਿਤਸਰ […]

Share:

ਹਰ ਸਾਲ ਜਦੋਂ ਪੰਜਾਬ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੁੰਦੀ ਹੈ ਤਾਂ ਪਰਾਲੀ ਦੀ ਸਾਂਭ-ਸੰਭਾਲ ਦੇ ਮਸਲੇ ਦੇ ਨਾਲ-ਨਾਲ ਪ੍ਰਦੂਸ਼ਣ ਨਾਲ ਨਜਿੱਠਣ ਨੂੰ ਲੈ ਕੇ ਚੁੱਕੇ ਜਾਣ ਵਾਲੇ ਕਦਮਾਂ ਦਾ ਮਸਲਾ ਵੀ ਚਰਚਾ ਦਾ ਵਿਸ਼ਾ ਬਣਾ ਜਾਂਦਾ ਹੈ। ਇਸ ਸਾਲ ਭਾਵੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲਾਂ ਨਾਲੋ ਘਟੇ ਹਨ,ਪਰ ਫਿਰ ਵੀ ਅੰਮ੍ਰਿਤਸਰ ਤੋਂ ਦਿੱਲੀ ਤੱਕ ਹਵਾ ਦਮ ਘੁੱਟ ਰਹੀ ਹੈ। ਕਾਰਪੋਰੇਸ਼ਨ ਰੈਜ਼ੀਡਿਊ ਬਰਨਿੰਗ ਇਨਫਰਮੇਸ਼ਨ ਐਂਡ ਮੈਨੇਜਮੈਂਟ ਸਿਸਟਮ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ ਵਿੱਚ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ 7454 ਮਾਮਲੇ ਸਾਹਮਣੇ ਆਏ ਹਨ। ਇੱਥੇ ਦੱਸਣਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲੇ ਵਿੱਚ ਅੰਮ੍ਰਿਤਸਰ ਸਭ ਤੋਂ ਅੱਗੇ ਹੈ। ਪੂਰੇ ਪੰਜਾਬ ਵਿੱਚੋਂ  13 ਫੀਸਦ ਕੇਸ ਸਿਰਫ ਅੰਮ੍ਰਿਤਸਰ ਦੇ ਹਨ।

ਇਸੇ ਤਰ੍ਹਾਂ ਫ਼ਿਰੋਜ਼ਪੁਰ ਵਿੱਚ ਪਰਾਲੀ ਸਾੜਨ ਦੇ 784 ਅਤੇ ਪਟਿਆਲਾ ਵਿੱਚ 726 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਹੋਰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 500 ਤੋਂ ਵੀ ਘੱਟ ਹਨ।

ਅਕਤੂਬਰ ਮਹੀਨੇ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ 50ਫੀਸਦ ਘੱਟ ਮਾਮਲੇ ਸਾਹਮਣੇ ਆਏ ਹਨ। ਪਰ ਪਿਛਲੇ ਤਿੰਨ ਦਿਨਾਂ ਤੋਂ ਕੇਸਾਂ ਵਿੱਚ ਅਚਾਨਕ ਹੋਏ ਵਾਧੇ ਤੋਂ ਬਾਅਦ ਪ੍ਰਸ਼ਾਸਨ ਦੀਆਂ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਵਿੱਚ ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦੀਆਂ 1551 ਘਟਨਾਵਾਂ ਸਾਹਮਣੇ ਆਈਆਂ ਹਨ।

ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 12813 ਮਾਮਲੇ ਸਾਹਮਣੇ ਆ ਚੁੱਕੇ ਹਨ। ਜੇਕਰ ਪਿਛਲੇ ਤਿੰਨ ਦਿਨਾਂ ਦੀ ਹੀ ਗੱਲ ਕਰੀਏ ਤਾਂ ਪੰਜਾਬ ਵਿੱਚ 5359 ਮਾਮਲੇ ਸਾਹਮਣੇ ਆਏ ਹਨ, ਜੋ ਅਕਤੂਬਰ ਮਹੀਨੇ ਦੇ 70ਫੀਸਦ ਤੱਕ ਹਨ।