ਕੇਂਦਰ ਰੱਦ ਕੀਤੇ ਖੇਤੀ ਕਾਨੂੰਨ ਨੂੰ ਬੈਰ ਡੋਰ ਤੋਂ ਕਰਨਾ ਚਾਹੁੰਦੀ ਲਾਗੂ,ਕਿਸਾਨਾਂ ਦੇ ਸਮਰਥਨ 'ਚ ਆਏ ਕੇਜਰੀਵਾਲ

ਇਸ ਸਬੰਧੀ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਪੋਸਟ ਵਿੱਚ ਕੇਜਰੀਵਾਲ ਨੇ ਲਿਖਿਆ ਕਿ ਪੰਜਾਬ 'ਚ ਕਿਸਾਨ ਕਈ ਦਿਨਾਂ ਤੋਂ ਧਰਨੇ ਅਤੇ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਬੈਠੇ ਹਨ। ਉਨ੍ਹਾਂ ਦੀਆਂ ਮੰਗਾਂ ਉਹੀ ਹਨ ਜੋ ਕੇਂਦਰ ਸਰਕਾਰ ਨੇ ਤਿੰਨ ਸਾਲ ਪਹਿਲਾਂ ਮੰਨ ਲਈਆਂ ਸਨ ਪਰ ਅਜੇ ਤੱਕ ਲਾਗੂ ਨਹੀਂ ਕੀਤੀਆਂ ਹਨ

Share:

ਪੰਜਾਬ ਨਿਊਜ਼। ਆਪਣੀ ਮੰਗਾਂ ਨੂੰ ਲੈ ਜਿੱਥੇ ਇੱਕ ਪਾਸੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਸੰਘਰਸ਼ ਕਰ ਰਹੇ ਹਨ ਉਥੇ ਹੀ ਡੱਲੇਵਾਲ ਦਾ ਮਰਨ ਵਰਤ 38ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਮਰਨ ਵਰਤ ਬੈਠੇ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਨੂੰ ਹੁਣ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਨਰਥਨ ਦਿੱਤਾ ਹੈ। ਇਸ ਸਬੰਧੀ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਪੋਸਟ ਵਿੱਚ ਕੇਜਰੀਵਾਲ ਨੇ ਲਿਖਿਆ ਕਿ ਪੰਜਾਬ 'ਚ ਕਿਸਾਨ ਕਈ ਦਿਨਾਂ ਤੋਂ ਧਰਨੇ ਅਤੇ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਬੈਠੇ ਹਨ। ਉਨ੍ਹਾਂ ਦੀਆਂ ਮੰਗਾਂ ਉਹੀ ਹਨ ਜੋ ਕੇਂਦਰ ਸਰਕਾਰ ਨੇ ਤਿੰਨ ਸਾਲ ਪਹਿਲਾਂ ਮੰਨ ਲਈਆਂ ਸਨ ਪਰ ਅਜੇ ਤੱਕ ਲਾਗੂ ਨਹੀਂ ਕੀਤੀਆਂ ਹਨ, ਕੇਜਰੀਵਾਲ ਨੇ ਕਿਹਾ ਕਿ ਸਰਕਾਰ ਹੁਣ ਆਪਣੇ ਵਾਅਦੇ ਤੋਂ ਪਿੱਛੇ ਹਟ ਗਈ ਹੈ। ਭਾਜਪਾ ਸਰਕਾਰ ਕਿਸਾਨਾਂ ਦੀ ਗੱਲ ਵੀ ਨਹੀਂ ਕਰ ਰਹੀ। ਘੱਟੋ-ਘੱਟ ਉਨ੍ਹਾਂ ਨਾਲ ਗੱਲ ਕਰੋ। ਉਹ ਸਾਡੇ ਹੀ ਦੇਸ਼ ਦੇ ਕਿਸਾਨ ਹਨ। ਭਾਜਪਾ ਇੰਨੀ ਹੰਕਾਰੀ ਕਿਉਂ ਹੈ ਕਿ ਕਿਸੇ ਨਾਲ ਗੱਲ ਵੀ ਨਹੀਂ ਕਰਦੀ?

ਬੈਕ ਡੋਰ ਤੋਂ ਖੇਤੀ ਕਾਨੂੰਨ ਲਾਗੂ ਕਰਨ ਦੀ ਤਿਆਰੀ

ਇਸ ਦੇ ਨਾਲ ਹੀ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦੇਸ਼ ਭਰ ਦੇ ਕਿਸਾਨਾਂ ਦੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਕਿਸਾਨ ਅੰਦੋਲਨ ਕਾਰਨ ਤਿੰਨ ਸਾਲ ਪਹਿਲਾਂ ਕੇਂਦਰ ਵੱਲੋਂ ਵਾਪਸ ਲਏ ਗਏ ਤਿੰਨ ਕਾਲੇ ਕਾਨੂੰਨ ਕੇਂਦਰ ਵੱਲੋਂ ਮੁੜ ਲਾਗੂ ਕੀਤੇ ਜਾ ਰਹੇ ਹਨ। ਸਰਕਾਰ ਨੇ ਪਿਛਲੇ ਦਰਵਾਜ਼ੇ ਰਾਹੀਂ ਉਨ੍ਹਾਂ ਨੂੰ "ਨੀਤੀਆਂ" ਕਰਨ ਦੀ ਤਿਆਰੀ ਕੀਤੀ ਹੈ। ਕੇਂਦਰ ਨੇ ਇਸ ਨੀਤੀ ਦੀ ਕਾਪੀ ਸਾਰੇ ਰਾਜਾਂ ਨੂੰ ਉਨ੍ਹਾਂ ਦੇ ਵਿਚਾਰ ਜਾਣਨ ਲਈ ਭੇਜੀ ਹੈ।